Frarmer Protest: ਜਥੇਦਾਰ ਨੇ ਕਿਸਾਨਾਂ ‘ਤੇ ਹੋਏ ਤਸ਼ੱਦਦ ਦੀ ਕੀਤੀ ਨਿਖੇਧੀ, ਕਿਹਾ-ਸਰਕਾਰ ਕਰ ਰਹੀ ਹੈ ਅਣਮਨੁੱਖੀ ਵਤੀਰਾ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਤਰੀਕੇ ਹਰਿਆਣਾ ਬਾਰਡਰ ਉੱਪਰ ਅਥਰੂ ਗੈਸ, ਗੋਲੀਆਂ ਕਿਸਾਨਾਂ ਦੇ ਮਾਰੀਆਂ ਗਈਆਂ ਇਹ ਅਨਮੁਨੁੱਖੀ ਵਤੀਰਾ ਹੈ ਜੋ ਕਿ ਕਿਸਾਨਾਂ ਦੇ ਨਾਲ ਕੀਤਾ ਗਿਆ ਹੈ। ਇਸ ਦੀ ਅਸੀਂ ਨਖੇਦੀ ਕਰਦੇ ਹਾਂ।
Farmer Protest: ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਪਹੁੰਚੇ। ਕਥਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਤਰੀਕੇ ਨਾਲ ਹਰਿਆਣਾ ਬਾਰਡਰ ਦੇ ਉੱਪਰ ਕਿਸਾਨਾਂ 'ਤੇ ਤਸ਼ੱਦਦ ਹੋ ਰਿਹਾ ਹੈ ਉਹ ਅਤੇ ਨਿੰਦਣਯੋਗ ਹੈ। ਸਰਕਾਰਾਂ ਨੂੰ ਕਿਸਾਨਾਂ ਦੇ ਮਸਲੇ ਤੇ ਜ਼ੋਰ ਪਾ ਕੇ ਹੱਲ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜਿਸ ਤਰੀਕੇ ਹਰਿਆਣਾ ਬਾਰਡਰ ਉੱਪਰ ਅਥਰੂ ਗੈਸ, ਗੋਲੀਆਂ ਕਿਸਾਨਾਂ ਦੇ ਮਾਰੀਆਂ ਗਈਆਂ ਇਹ ਅਨਮੁਨੁੱਖੀ ਵਤੀਰਾ ਹੈ ਜੋ ਕਿ ਕਿਸਾਨਾਂ ਦੇ ਨਾਲ ਕੀਤਾ ਗਿਆ ਹੈ। ਇਸ ਦੀ ਅਸੀਂ ਨਖੇਦੀ ਕਰਦੇ ਹਾਂ। ਅੱਗੇ ਬੋਲਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋ ਭਾਈ ਅੰਮ੍ਰਿਤਪਾਲ ਸਿੰਘ ਦੀ ਆਡੀਓ ਡਿੱਬੜੁਗੜ ਜੇਲ ਚੋਂ ਸਾਹਮਣੇ ਆਈ ਹੈ ਉਸ ਵਿੱਚ ਉਹਨਾਂ ਸਾਫ ਤੌਰ ਤੇ ਦੱਸਿਆ ਹੈ ਕਿ ਕਿਸ ਤਰੀਕੇ ਜੇਲ ਪ੍ਰਸ਼ਾਸਨ ਵੱਲੋਂ ਉਹਨਾਂ ਤੇ ਦਬਾਅ ਬਣਾਇਆ ਜਾ ਰਿਹਾ ਹੈ।
ਜ਼ਿਕਰ ਕਰ ਦਈਏ ਕਿ ਕਿਸਾਨ ਕੱਲ੍ਹ ਸ਼ੰਭੂ ਤੇ ਖਨੌਰੀ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਗੇ। ਕਿਸਾਨ ਜਥੇਬੰਦੀਆਂ ਦੇ 21 ਫਰਵਰੀ ਦੇ ਦਿੱਲੀ ਚੱਲੋ ਸੱਦੇ ਤਹਿਤ ਵੱਡੀ ਗਿਣਤੀ ’ਚ ਕਿਸਾਨ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਜੁੜ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਸਾਰੀਆਂ ਮੰਗਾਂ ਪ੍ਰਵਾਨ ਕਰ ਲਵੋ ਨਹੀਂ ਤਾਂ ਅਸੀਂ ਆਪਣੇ ਐਲਾਨ ਦਿੱਲੀ ਚੱਲੋ ’ਤੇ ਕਾਇਮ ਹਾਂ।’ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਕਾਨੂੰਨੀ ਗਾਰੰਟੀ ਤੇ ਕਿਸਾਨ ਕਰਜ਼ਾ ਮੁਆਫੀ ਸਮੇਤ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਅਜਿਹਾ ਨਾ ਹੋਣ ’ਤੇ ਉਹ 21 ਫਰਵਰੀ ਨੂੰ ਦਿੱਲੀ ਜਾਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।