Operation Blue Star Anniversary: ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ 'ਤੇ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਸਿੱਖ ਸੰਗਤ ਪਹੁੰਚੀ। ਇਸ ਦੌਰਾਨ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ ਗਏ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਨੇ ਅਰਦਾਸ ਦੇ ਵਿਚਕਾਰ ਹੀ ਕੌਮ ਨੂੰ ਸੰਦੇਸ਼ ਦਿੱਤਾ। ਇਸ ਕਤਕੇ ਦਮਦਮੀ ਟਕਸਾਲ ਦੇ ਵਰਕਰਾਂ ਨੂੰ ਜਥੇਦਾਰ ਕੁਲਦੀਪ ਸਿੰਘ ਦੇ ਸੰਦੇਸ਼ ਦਾ ਵਿਰੋਧ ਕਰਨ ਦਾ ਮੌਕਾ ਹੀ ਨਹੀਂ ਮਿਲਿਆ ਕਿਉਂਕਿ ਕੋਈ ਵੀ ਸਿੱਖ ਅਰਦਾਸ ਦੌਰਾਨ ਕਿਸੇ ਵੀ ਚੀਜ਼ ਦਾ ਵਿਰੋਧ ਨਹੀਂ ਕਰ ਸਕਦਾ। ਜਥੇਦਾਰ ਨੇ ਖੁਦ ਅਰਦਾਸ ਕੀਤੀ ਤੇ ਅਰਦਾਸ ਦੌਰਾਨ ਹੀ ਕੌਮ ਦੇ ਨਾਂ ਸੰਦੇਸ਼ ਦਿੱਤਾ।
ਇਸ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਵੀ ਆਪਣੇ ਸਮਰਥਕਾਂ ਨਾਲ ਪਹੁੰਚੇ। ਉਨ੍ਹਾਂ ਦੇ ਹਮਾਇਤੀਆਂ ਨੇ ਖਾਲਿਸਤਾਨ ਤੇ ਭਿੰਡਰਵਾਲਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਉਂਝ ਇਸ ਦਰੈਨ ਕੋਈ ਟਕਰਾਅ ਨਹੀਂ ਹੋਇਆ। ਦਮਦਮੀ ਟਕਸਾਲ ਤੇ ਨਿਹੰਗ ਜਥੇਬੰਦੀਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਵਿਰੋਧ ਦਾ ਐਲਾਨ ਕੀਤਾ ਸੀ। ਦਮਦਮੀ ਟਕਸਾਲ ਦਾ ਕਹਿਣਾ ਸੀ ਕਿ ਜਥੇਦਾਰ ਗੜਗੱਜ ਨੂੰ ਕੋਮ ਦੇ ਨਾਂ ਸੰਦੇਸ਼ ਨਹੀਂ ਦੇਣ ਦਿੱਤਾ ਜਾਏਗਾ ਪਰ ਜਥੇਦਾਰ ਨੇ ਅਰਦਾਸ ਦੇ ਵਿਚਕਾਰ ਹੀ ਕੋਮ ਨੂੰ ਸੰਬੋਧਨ ਕਰ ਦਿੱਤਾ।
ਦੱਸ ਦਈਏ ਕਿ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਮਿਲੇ ਇਨਪੁਟਸ ਦੇ ਅਨੁਸਾਰ ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ 'ਤੇ ਆਈਐਸਆਈ ਪੰਜਾਬ ਵਿੱਚ ਖਾਲਿਸਤਾਨ ਪੱਖੀ ਅੰਦੋਲਨ ਨੂੰ ਹਵਾ ਦੇ ਰਿਹਾ ਹੈ। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਐਕਸ 'ਤੇ 250 ਅਜਿਹੇ ਖਾਤਿਆਂ ਦੀ ਪਛਾਣ ਕੀਤੀ ਹੈ, ਜੋ ਆਪ੍ਰੇਸ਼ਨ ਬਲੂ ਸਟਾਰ ਨੂੰ ਲੈ ਕੇ ਭਾਰਤ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਤੇ ਖਾਲਿਸਤਾਨ ਪੱਖੀ ਇਰਾਦਿਆਂ ਲਈ ਗਰਮ ਖਿਆਲੀਆਂ ਨੂੰ ਇੱਕਜੁੱਟ ਕਰ ਰਹੇ ਹਨ। ਐਨਆਈਏ ਦਿਨ-ਰਾਤ ਇਨ੍ਹਾਂ ਸੋਸ਼ਲ ਮੀਡੀਆ ਖਾਤਿਆਂ ਦੀ ਨਿਗਰਾਨੀ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।