ਪੜਚੋਲ ਕਰੋ

Amritsar News: ਮੈਂਬਰਸ਼ਿੱਪ ਸ਼ੁਰੂ ਕਰਨ ਤੋਂ ਪਹਿਲਾਂ ਭਰਤੀ ਕਮੇਟੀ ਨੂੰ ਜਥੇਦਾਰ ਗੜਗੱਜ ਨੇ ਦਿੱਤਾ ਸੱਦਾ, ਚੱਲ ਰਹੇ ਵਿਵਾਦ 'ਤੇ ਹੋਵੇਗੀ ਚਰਚਾ, ਅਕਾਲੀ ਦਲ ਨੇ ਵੀ ਚੁੱਕੇ ਸਵਾਲ

ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ਹੈ ਤੇ ਹੁਣ ਮੈਂਬਰਾਂ ਵੱਲੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾਣੀ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਕਮੇਟੀ ਨੂੰ ਚਾਹ ਉੱਤੇ ਸੱਦਾ ਦਿੱਤਾ ਗਿਆ ਹੈ।

Amritsar News: ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦੇ ਮਕਸਦ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੀ ਗਈ ਕਮੇਟੀ ਅੱਜ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚੀ ਇਸ ਮੌਕੇ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ਹੈ ਤੇ ਹੁਣ ਮੈਂਬਰਾਂ ਵੱਲੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾਣੀ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਕਮੇਟੀ ਨੂੰ ਚਾਹ ਉੱਤੇ ਸੱਦਾ ਦਿੱਤਾ ਗਿਆ ਹੈ।

ਜਥੇਦਾਰ ਨੇ ਕਮੇਟੀ ਨੂੰ ਦਿੱਤਾ ਸੱਦਾ

ਇਸ ਮੌਕੇ ਕਮੇਟੀ ਦੇ ਨਾਂਅ ਉੱਤੇ ਜਾਰੀ ਕੀਤੇ ਪੱਤਰ ਵਿੱਚ ਲਿਖਿਆ ਗਿਆ ਹੈ ਕਿ  ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਕਮੇਟੀ ਦੋ ਦਸੰਬਰ 2024 ਨੂੰ ਬਣਾਈ ਗਈ ਸੀ। ਉਸਦੇ ਮੈਂਬਰ ਵਜੋਂ ਆਪ ਜੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚੇ ਹੋ। ਆਪ ਜੀ ਨੂੰ ਮਾਨਯੋਗ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਚਾਹ ਦਾ ਸੱਦਾ ਦਿੱਤਾ ਜਾਂਦਾ ਹੈ, ਜਿੱਥੇ ਸਿੰਘ ਸਾਹਿਬ ਆਪ ਜੀ ਨਾਲ ਚੱਲ ਰਹੇ ਮਸਲੇ ਸਬੰਧੀ ਤੁਹਾਡੇ ਨਾਲ ਗੱਲਬਾਤ ਕਰਨਗੇ। ਇਸ ਲਈ ਆਪ ਜੀ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਜੀ ਨੂੰ ਮਿਲ ਕੇ ਜਾਣ ਦੀ ਖੇਚਲ ਕਰਨੀ

ਬਾਗ਼ੀ ਵੀ ਸਾਥ ਦੇਣ ਲਈ ਪਹੁੰਚੇ

ਜ਼ਿਕਰ ਕਰ ਦਈਏ ਕਿ ਅਕਾਲੀ ਦਲ ਦੇ ਬਾਗ਼ੀ ਧੜੇ ਵੀ ਭਰਤੀ ਕਮੇਟੀ ਦੇ ਸਮਰਥਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਵਰਕਿੰਗ ਕਮੇਟੀ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਭਰਤੀ ਕਰ ਰਿਹਾ ਹੈ ਤਾਂ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਯਮਾਂ ਅਨੁਸਾਰ ਨਹੀਂ ਹੈ। ਭਰਤੀ ਕਮੇਟੀ ਜੋ ਮੈਂਬਰਸ਼ਿਪ ਮੁਹਿੰਮ ਚਲਾ ਰਹੀ ਹੈ ਉਹ ਸਹੀ ਹੈ। ਇਹ ਸੰਭਵ ਹੈ ਕਿ ਵਰਕਿੰਗ ਕਮੇਟੀ ਆਪਣੀ ਵੱਖਰੀ ਪਾਰਟੀ ਬਣਾਉਣਾ ਚਾਹੇ।

ਸ਼੍ਰੋਮਣੀ ਅਕਾਲੀ ਦਲ ਨੇ ਅਜਿਹਾ ਕਰਨ ਤੋਂ ਵਰਜਿਆ 

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ 'ਤੇ ਸਵਾਲ ਖੜ੍ਹੇ ਕੀਤੇ ਹਨ। ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਗਾਇਆ ਹੈ ਕਿ ਦੋ ਕਾਰਜਕਾਰੀ ਮੈਂਬਰ ਹਰਜਿੰਦਰ ਸਿੰਘ ਧਾਮੀ ਅਤੇ ਪ੍ਰੋ. ਕ੍ਰਿਪਾਲ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਦੂਸਰੇ ਦਿੱਲੀ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਹਨ।

ਉਨ੍ਹਾਂ ਭਰਤੀ ਕਮੇਟੀ ਵੱਲੋਂ ਜਾਰੀ ਕੀਤੇ ਗਏ ਫਾਰਮ ਵਿੱਚ ਕਮੀਆਂ ਵੱਲ ਧਿਆਨ ਦਿਵਾਇਆ। ਉਨ੍ਹਾਂ ਕਿਹਾ ਕਿ ਫਾਰਮ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਵੀ ਪੂਰਾ ਨਹੀਂ ਲਿਖਿਆ ਗਿਆ। ਇੱਕ ਥਾਂ 'ਤੇ ਅਕਾਲੀ ਦਲ ਲਿਖਿਆ ਹੈ, ਪਰ ਭਰਤੀ ਕਮੇਟੀ ਨੂੰ ਦੱਸਣਾ ਚਾਹੀਦਾ ਹੈ ਕਿ ਅਕਾਲੀ ਦਲ ਕਦੋਂ ਅਤੇ ਕਿੱਥੇ ਰਜਿਸਟਰਡ ਹੋਇਆ ਸੀ।

ਡਾ. ਚੀਮਾ ਨੇ ਕਿਹਾ ਕਿ ਫਾਰਮ 'ਤੇ ਇਹ ਲਿਖਿਆ ਸੀ ਕਿ ਅਕਾਲੀ ਦਲ ਦੀ 5 ਮੈਂਬਰੀ ਕਮੇਟੀ ਹੋਵੇਗੀ, ਪਰ ਅਕਾਲੀ ਦਲ ਵੱਲੋਂ 7 ਮੈਂਬਰੀ ਕਮੇਟੀ ਬਣਾਈ ਗਈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਜੇ ਇਹ ਕਮੇਟੀ ਭਰਤੀ ਕਰ ਰਹੀ ਹੈ ਤਾਂ ਫਾਰਮ 'ਤੇ ਪਤਾ ਅਤੇ ਫ਼ੋਨ ਨੰਬਰ ਕਿਉਂ ਨਹੀਂ ਦਿੱਤਾ ਗਿਆ। ਇੰਨਾ ਹੀ ਨਹੀਂ, ਕਮੇਟੀ ਆਪਣੇ ਵੱਲੋਂ ਇਕੱਠੇ ਕੀਤੇ ਪੈਸੇ ਕਿੱਥੇ ਜਮ੍ਹਾ ਕਰਵਾਏਗੀ?

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget