ਪੜਚੋਲ ਕਰੋ

ਅੱਜ ਲਿਆ ਜਾ ਸਕਦੈ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਾਰੇ ਕੋਈ ਵੱਡਾ ਫੈਸਲਾ! ਸ਼੍ਰੋਮਣੀ ਕਮੇਟੀ ਨੇ ਸੱਦੀ ਹੰਗਾਮੀ ਮੀਟਿੰਗ

 Amritsar News: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਖਾਸ ਗੱਲ ਇਹ ਹੈ ਕਿ ਮੀਟਿੰਗ ਬਹੁਤ ਹੀ ਘੱਟ ਨੋਟਿਸ ਸਮੇਂ 'ਤੇ ਬੁਲਾਈ ਗਈ ਹੈ

ਸ਼ੰਕਰ ਦਾਸ ਦੀ ਰਿਪੋਰਟ

 Amritsar News: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਖਾਸ ਗੱਲ ਇਹ ਹੈ ਕਿ ਮੀਟਿੰਗ ਬਹੁਤ ਹੀ ਘੱਟ ਨੋਟਿਸ ਸਮੇਂ 'ਤੇ ਬੁਲਾਈ ਗਈ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਅਹਿਮ ਫੈਸਲਾ ਲਿਆ ਜਾ ਸਕਦਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵੀ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸੱਦੀ ਗਈ ਸੀ। ਇਸ ਵਿੱਚ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੀ ਗੱਲ ਚੱਲੀ ਸੀ ਪਰ ਇਸ ਨੂੰ ਲੈ ਕੇ ਅਕਾਲੀ ਦਲ ਵਿੱਚ ਫੁੱਟ ਪੈਂਦੀ ਦਿਖਾਈ ਦਿੱਤੀ ਕਿਉਂਕਿ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸੀਨੀਅਰ ਅਕਾਲੀ ਆਗੂ ਤੇ ਸੁਖਬੀਰ ਬਾਦਲ ਦੇ ਕਰੀਬੀ ਆਹਮੋ-ਸਾਹਮਣੇ ਆ ਗਏ ਸੀ। ਇਸ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਫੈਸਲੇ ਨੂੰ ਟਾਲ ਦਿੱਤਾ ਸੀ।

ਸੂਤਰਾਂ ਮੁਤਾਬਕ ਹਾਲਾਂਕਿ ਇਸ ਮੀਟਿੰਗ ਲਈ ਗੁਪਤ ਤਰੀਕੇ ਨਾਲ ਵਿਉਂਤਬੰਦੀ ਚੱਲ ਰਹੀ ਸੀ। ਪਿਛਲੀ ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਬਾਰੇ ਗੱਲ ਫੈਲਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ। ਗਿਆਨੀ ਹਰਪ੍ਰੀਤ ਸਿੰਘ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਸੰਭਾਲ ਰਹੇ ਹਨ ਜਦਕਿ ਉਹ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ। ਅਜਿਹੀ ਸਥਿਤੀ ਵਿੱਚ ਇਹ ਫੈਸਲਾ ਕੀਤਾ ਜਾ ਸਕਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁਦਾ ਉਨ੍ਹਾਂ ਤੋਂ ਵਾਪਸ ਲੈ ਲਿਆ ਜਾਵੇ ਪਰ ਉਹ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਬਣੇ ਰਹਿ ਸਕਦੇ ਹਨ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਸਗਾਈ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਸ਼ੁਰੂ ਹੋ ਗਈ ਸੀ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਦੇ ਸਾਥੀ ਪੰਜਾਬ ਵਾਪਸ ਆਉਣਗੇ ਜਾਂ ਨਹੀਂ, ਹਾਈਕੋਰਟ 'ਚ ਸੁਣਵਾਈ, ਪ੍ਰਧਾਨ ਮੰਤਰੀ ਬਾਜੇਕੇ ਦਾ ਵੀ ਮਾਮਲਾ

ਇਹ ਵੀ ਪੜ੍ਹੋ : ਮੂਸੇਵਾਲਾ ਦੇ ਕਾਤਲ ਲਿਆਉਣੇ ਪੈਣਗੇ ਸਾਹਮਣੇ, ਅਦਾਲਤ ਦਾ ਸਖ਼ਤ ਹੁਕਮ, ਜੇਲ੍ਹ ਪ੍ਰਸ਼ਾਸਨ ਨੂੰ ਪੈਣਗੀਆਂ ਭਾਜੜਾਂ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget