ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਅਹੁਦਾ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦਸਤਾਰਬੰਦੀ ਦੀ ਰਸਮ ਹੋਈ ਸੰਪੰਨ
ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਇਸ ਪ੍ਰੋਗਰਾਮ ਵਿੱਚ ਗਿਆਨੀ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਇਸ ਸਮਾਗਮ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸ਼ਿਰਕਤ ਕੀਤੀ। ਸ਼੍ਰੋ
Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਪਾਠ ਉਪਰੰਤ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਨ੍ਹਾਂ ਨੂੰ ਦਸਤਾਰਬੰਦੀ ਦੀ ਰਸਮ ਅਦਾ ਕੀਤੀ ਗਈ। ਵੱਡੀ ਗਿਣਤੀ ਵਿੱਚ ਸੰਗਤ, ਬੁੱਧੀਜੀਵੀ ਅਤੇ ਸਿੱਖ ਜਥੇਬੰਦੀਆਂ ਦੇ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹੋਏ ਹਨ।
ਜ਼ਿਕਰਯੋਗ ਹੈ ਕਿ 4 ਸਾਲ 244 ਦਿਨਾਂ ਬਾਅਦ ਪੱਕੇ ਜਥੇਦਾਰ ਨੇ ਅਹੁਦਾ ਸੰਭਾਲਿਆ ਹੈ। ਹੁਣ ਤੱਕ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਵਜੋਂ ਇਸ ਅਹੁਦੇ ਦਾ ਵਾਧੂ ਚਾਰਜ ਸੰਭਾਲ ਰਹੇ ਸਨ। ਪਾਠ ਉਪਰੰਤ ਗਿਆਨੀ ਅਮਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਐਲਾਨ ਦਿੱਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਸੇਵਾ ਸੰਭਾਲ ਸਮਾਗਮ ਲਾਈਵ#SriAkalTakhatSahib #Amritsar #GianiRaghbirSinghJi #SGPC #ਸ੍ਰੀਅਕਾਲਤਖ਼ਤਸਾਹਿਬ #ਅੰਮ੍ਰਿਤਸਰ #ਸ਼੍ਰੋਮਣੀਗੁਰਦੁਆਰਾਪ੍ਰਬੰਧਕਕਮੇਟੀhttps://t.co/94m7X1lj1h
— Shiromani Gurdwara Parbandhak Committee (@SGPCAmritsar) June 22, 2023
ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਇਸ ਪ੍ਰੋਗਰਾਮ ਵਿੱਚ ਗਿਆਨੀ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਇਸ ਸਮਾਗਮ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸ਼ਿਰਕਤ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਟੇਜ ਸੰਭਾਲਦਿਆਂ ਗਿਆਨੀ ਰਘਬੀਰ ਸਿੰਘ ਨੂੰ ਦਸਤਾਰਬੰਦੀ ਦੀ ਰਸਮ ਸ਼ੁਰੂ ਕੀਤੀ ਜਿਸ ਤੋਂ ਬਾਅਦ ਗਿਆਨੀ ਅਮਰਜੀਤ ਸਿੰਘ ਨੇ ਪਹਿਲੀ ਦਸਤਾਰ ਕੀਤੀ ਭੇਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਬੇਨਤੀ ਉਪਰੰਤ ਪਹਿਲੀ ਦਸਤਾਰ ਗਿਆਨੀ ਅਮਰਜੀਤ ਸਿੰਘ ਨੇ ਪੇਸ਼ ਕੀਤੀ। ਇਸ ਤੋਂ ਬਾਅਦ ਅਕਾਲੀ ਦਲ ਦੇ ਦਲਜੀਤ ਸਿੰਘ ਚੀਮਾ ਨੇ ਗਿਆਨੀ ਰਘਬੀਰ ਸਿੰਘ ਅਤੇ ਫਿਰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਦਸਤਾਰ ਪੇਸ਼ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।