Amritsar News : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਬੀਤੇ ਦਿਨੀਂ ਅਜਨਾਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਥਾਣੇ ਲਿਜਾਣ ਦੇ ਮਾਮਲੇ 'ਤੇ ਵੱਖ- ਵੱਖ ਰਾਜਨੀਤਿਕ ਪਾਰਟੀਆਂ ਅਤੇ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਜਾ ਰਹੀ ਹੈ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਇਸ ਮਾਮਲੇ 'ਤੇ ਵਿਚਾਰ ਕਰਨ ਲਈ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ।



 

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸਿੱਖ ਸੰਪਰਦਾਵਾਂ, ਸਿੱਖ ਵਿਦਵਾਨ ਤੇ ਵੱਖ ਵੱਖ ਸਿੱਖ ਜੱਥੇਬੰਦੀਆਂ ਦੇ ਮੈਂਬਰ ਸ਼ਾਮਲ ਹੋਣਗੇ। ਕਮੇਟੀ 15 ਦਿਨਾਂ ਵਿੱਚ ਆਪਣੀ ਰਿਪੋਰਟ ਸੌਂਪੇਗੀ। ਇਸ ਰਿਪੋਰਟ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਵਿਚਾਰਨ ਤੋਂ ਬਾਅਦ ਅੰਤਿਮ ਫੈਸਲਾ ਲਿਆ ਜਾਵੇਗਾ।

 




ਇਸ ਕਮੇਟੀ ਵੱਲੋਂ ਦੱਸਿਆ ਜਾਵੇਗਾ ਕਿ ਕੀ ਪ੍ਰਦਰਸ਼ਨਾਂ ਵਿੱਚ ਪਾਵਨ ਸਰੂਪ ਲਿਜਾਣਾ ਜਾਇਜ਼ ਹੈ ਜਾਂ ਨਹੀਂ। ਇਹ ਕਮੇਟੀ ਕਿਸੇ ਰੋਸ ਧਰਨੇ, ਮੁਜ਼ਾਹਰੇ ਜਾਂ ਕਬਜ਼ੇ ਵਾਲੀ ਥਾਂ ’ਤੇ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨਾ ਹੋਣ ਦਾ ਖ਼ਦਸ਼ਾ ਹੋਵੇ, ਉਸ ਬਾਰੇ ਰਿਪੋਰਟ ਤਿਆਰ ਕਰਕੇ ਜਥੇਦਾਰ ਨੂੰ ਦੇਵੇਗੀ।

 
ਦੱਸ ਦੇਈਏ ਕਿ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਅਜਨਾਲਾ 'ਚ ਪੁਲਿਸ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਿਚਾਲੇ ਝੜਪ ਹੋਈ ਸੀ। ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀ ਲਵਪ੍ਰੀਤ ਤੂਫਾਨ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਥਾਣੇ ਦੇ ਬਾਹਰ ਤਲਵਾਰਾਂ ਲਹਿਰਾਈਆਂ। ਇਸ ਘਟਨਾ 'ਚ 6 ਪੁਲਿਸ ਕਰਮਚਾਰੀ ਵੀ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਓਧਰ ਅਜਨਾਲਾ ਘਟਨਾ ਤੋਂ ਬਾਅਦ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅਮ੍ਰਿਤਪਾਲ ਸਿੰਘ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਅਮ੍ਰਿਤਪਾਲ ਦੇ ਸੋਸ਼ਲ ਮੀਡਿਆ ਅਕਾਊਂਟ ਬੈਨ ਕਰ ਦਿੱਤੇ ਗਏ ਹਨ। ਉਨ੍ਹਾਂ ਦਾ ਇੰਸਟਾਗ੍ਰਾਮ ਖਾਤਾ ਬੰਦ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਉਸਦਾ ਟਵਿੱਟਰ ਅਕਾਊਂਟ ਪਹਿਲਾਂ ਤੋਂ ਹੀ ਬੰਦ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।