Akali Dal Rebellion: ਅਕਾਲੀ ਲੀਡਰਾਂ ਦੀ ਆਪਸੀ ਲੜਾਈ ਵਿਚਾਲੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਸਖ਼ਤ ਹੁਕਮ ਜਾਰੀ
Akali Dal Rebellion: ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਸਿਆਸਤ ਨਾਲ ਜੁੜੇ ਆਗੂਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਤਿਕਾਰ, ਸਿਧਾਂਤ ਅਤੇ ਪਰੰਪਰਾ ਨੂੰ ਧਿਆਨ ਵਿਚ ਰੱਖਦਿਆਂ

Akali Dal Rebellion: ਸ੍ਰੋਮਣੀ ਅਕਾਲੀ ਦਲ ਦੇ ਲੀਡਰਾਂ ਅਤੇ ਬਾਗੀ ਧੜੇ ਦੇ ਨੇਤਾਵਾਂ ਵੱਲੋਂ ਇੱਕ ਦੂਜੇ 'ਤੇ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਨੋਟਿਸ ਲਿਆ ਹੈ।
ਜਥੇਦਾਰ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰੇ ਜਾ ਰਹੇ ਮਾਮਲੇ ਦੇ ਸਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਦੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ।
ਉਨ੍ਹਾਂ ਕਿਹਾ ਕਿ ਇਹ ਵਰਤਾਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਅਤੇ ਸਰਬਉੱਚਤਾ ਦੇ ਵਿਰੁੱਧ ਹੈ, ਕਿਉਂਕਿ ਜਦੋਂ ਤੱਕ ਇਹ ਮਾਮਲਾ ਵਿਚਾਰ ਅਧੀਨ ਹੈ ਤਦ ਤੱਕ ਇਸ ’ਤੇ ਕਿਸੇ ਤਰ੍ਹਾਂ ਦੀਆਂ ਵੀ ਟਿੱਪਣੀਆਂ ਉਚਿਤ ਨਹੀਂ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਸਿਆਸਤ ਨਾਲ ਜੁੜੇ ਆਗੂਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਤਿਕਾਰ, ਸਿਧਾਂਤ ਅਤੇ ਪਰੰਪਰਾ ਨੂੰ ਧਿਆਨ ਵਿਚ ਰੱਖਦਿਆਂ ਇਕ-ਦੂਜੇ ਦੇ ਵਿਰੁੱਧ ਬਿਆਨਬਾਜ਼ੀ ਤੁਰੰਤ ਬੰਦ ਕੀਤੀ ਜਾਵੇ।
ਜੇਕਰ ਸਿੱਖ ਸਿਆਸੀ ਆਗੂ ਬਾਜ਼ ਨਾ ਆਏ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਦੀ ਉਲੰਘਣਾ ਕਰਨ ਵਾਲੇ ਆਗੂਆਂ ਦੇ ਖਿਲਾਫ਼ ਪੰਥਕ ਰਹੁ-ਰੀਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
