ਵੱਡੀ ਖ਼ਬਰ ! ਗਿਆਨੀ ਰਘਬੀਰ ਸਿੰਘ ਤੇ ਸੁਲਤਾਨ ਸਿੰਘ ਨੂੰ ਜਥੇਦਾਰ ਦੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਫਾਰਗ, SGPC ਮੈਂਬਰ ਦਾ ਵੱਡਾ ਦਾਅਵਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜ਼ਿੰਮੇਵਾਰੀਆਂ ਤੋਂ ਫਾਰਗ ਕੀਤਾ ਗਿਆ ਹੈ ਇਸ ਦਾ ਦਾਅਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਪੁੜੈਣ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੀਆਂ ਸੇਵਾਵਾਂ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜ਼ਿੰਮੇਵਾਰੀਆਂ ਤੋਂ ਫਾਰਗ ਕੀਤਾ ਗਿਆ ਹੈ ਇਸ ਦਾ ਦਾਅਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਪੁੜੈਣ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੀਆਂ ਸੇਵਾਵਾਂ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਸਮਾਪਤ ਕਰ ਦਿੱਤੀਆਂ ਗਈਆਂ ਹਨ।
ਇਸ ਮੌਕੇ ਮੀਡੀਆ ਦੇ ਮੁਖਾਤਬ ਹੁੰਦਿਆ ਕਮੇਟੀ ਮੈਂਬਰ ਪੁੜੈਣ ਨੇ ਦੱਸਿਆ ਕਿ ਕਮੇਟੀ ਨੇ ਕਿਹਾ ਗਿਆਨੀ ਰਘਬੀਰ ਸਿੰਘ ਪੰਥ ਦੀਆਂ ਸੇਵਾਵਾਂ ਕਰਨ ਤੋਂ ਅਸਰਮਥ ਹਨ ਤੇ ਉਹ ਹੱਠ ਧਰਮੀ ਹਨ ਤੇ ਉਨ੍ਹਾਂ ਨੇ ਵਿਦੇਸ਼ ਜਾਣ ਲੱਗਿਆ ਵੀ ਜਾਣਕਾਰੀ ਨਹੀਂ ਦਿੱਤੀ। ਇਸ ਦੇ ਨਾਲ ਹੀ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਮਰਿਆਦਾ ਦੀ ਉਲੰਘਣਾ ਕੀਤੀ ਹੈ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਜ਼ਿੰਮੇਵਾਰੀ ਤੋਂ ਲਾਂਭੇ ਕਰ ਦਿੱਤਾ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਇਹ ਸਭ ਕਾਰਵਾਈ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਈ 2 ਦਸੰਬਰ ਵਾਲੀ ਕਾਰਵਾਈ ਤੋਂ ਬਾਅਦ ਕੀਤੀ ਗਈ ਹੈ।
ਇਸ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਣਗੇ। ਇਸ ਤੋਂ ਇਲਾਵਾ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਾਧੂ ਚਾਰਜ ਵੀ ਕੁਲਦੀਪ ਸਿੰਘ ਸਾਂਭਣਗੇ ਤੇ ਇਸ ਦੇ ਨਾਲ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰੀ ਦੀਆਂ ਜ਼ਿੰਮੇਵਾਰੀਆਂ ਸੰਤ ਬਾਬਾ ਟੇਕ ਸਿੰਘ ਨੂੰ ਦਿੱਤੀ ਗਈਆਂ ਹਨ। ਦੱਸ ਦਈਏ ਕਿ ਗਿਆਨੀ ਰਘਬੀਰ ਸਿੰਘ ਤੋਂ ਅਸਤੀਫਾ ਲੈਣ ਦੀਆਂ ਚਰਚਾਵਾਂ ਕੁਝ ਦਿਨ ਪਹਿਲਾਂ ਹੀ ਚੱਲ ਰਹੀਆਂ ਸਨ।
ਬੀਤੇ ਦਿਨੀਂ ਜਦੋਂ ਜਦੋਂ ਜਥੇਦਾਰ ਰਘਬੀਰ ਸਿੰਘ ਤੋਂ ਅਸਤੀਫ਼ੇ ਬਾਰੇ ਪੁੱਛਿਆ ਗਿਆ ਸੀ ਤਾਂ ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਜਾਂਦਾ ਹੈ, ਤਾਂ ਉਹ ਇਸ ਲਈ ਪਹਿਲਾਂ ਹੀ ਤਿਆਰ ਹਨ। ਜੇ ਹਟਾਇਆ ਗਿਆ ਤਾਂ ਕੱਪੜੇ ਬੈਗ ਵਿੱਚ ਪੈਕ ਹਨ ਤੇ ਗੁਰੂਆਂ ਦੇ ਆਦੇਸ਼ ਦਾ ਪਾਲਣ ਕਰਾਂਗਾ
ਜ਼ਿਕਰ ਕਰ ਦਈਏ ਕਿ ਬੀਤੇ ਦਿਨ ਐਡਵੋਕੇਟ ਧਾਮੀ ਅੰਮ੍ਰਿਤਸਰ ਪਹੁੰਚੇ ਸਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਇਹ ਧਿਆਨ ਦੇਣ ਯੋਗ ਹੈ ਕਿ ਕੱਲ੍ਹ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਧਾਮੀ ਨੇ ਮੀਡੀਆ ਦੇ ਸਾਹਮਣੇ ਆਪਣਾ ਅਸਤੀਫਾ ਵਾਪਸ ਲੈਣ ਤੋਂ ਸਪੱਸ਼ਟ ਤੌਰ 'ਤੇ ਇਨਕਾਰ ਕਰ ਦਿੱਤਾ ਸੀ। ਹਰਜਿੰਦਰ ਸਿੰਘ ਧਾਮੀ ਨੇ ਕੱਲ੍ਹ ਸਪੱਸ਼ਟ ਕੀਤਾ ਸੀ ਕਿ ਉਹ ਪਹਿਲਾਂ ਹੀ SGPC ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ ਤੇ ਉਹ ਆਪਣੇ ਫੈਸਲੇ 'ਤੇ ਦ੍ਰਿੜ ਹਨ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਆਪਣਾ ਅਸਤੀਫ਼ਾ ਵਾਪਸ ਨਹੀਂ ਲੈਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਮਾਮਲਿਆਂ ਵਿੱਚ ਦਖਲ ਨਹੀਂ ਦੇਣਗੇ।




















