Fazilka - ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਵੱਲੋਂ 6ਵੀਂ ਜਮਾਤ ਵਿੱਚ ਦਾਖਲੇ ਲਈ ਅਰਜ਼ੀਆਂ ਦੀ ਮੰਗ
Jawahar Navodaya Vidyalaya - ਛੇਵੀਂ ਜਮਾਤ ਵਿਚ ਦਾਖਲੇ ਲਈ ਯੋਗ ਵਿਦਿਆਰਥੀ ਤੇ ਵਿਦਿਆਰਥਣਾਂ ਆਨ ਲਾਈਨ ਵੈੱਬਸਾਈਟ www.navodaya.gov.in ਤੇ ਮੁਫ਼ਤ ਅਪਲਾਈ ਕਰ ਸਕਦੇ ਹਨ। ਆਨਲਾਈਨ ਦਾਖਲਾ 19 ਜੂਨ 2023 ਤੋਂ ਸ਼ੁਰੂ ਹੈ ਤੇ ਅਪਲਾਈ ਕਰਨ

Fazilka - ਜਵਾਹਰ ਨਵੋਦਿਆ ਵਿਦਿਆਲਿਆ, ਕਿੱਕਰ ਵਾਲਾ ਰੂਪਾ, ਜਿ਼ਲ੍ਹਾ ਫਾਜਿ਼ਲਕਾ ਵਿਚ ਸਾਲ 2024-25 ਲਈ ਛੇਵੀਂ ਜਮਾਤ ਵਿਚ ਦਾਖਲੇ ਲਈ ਯੋਗ ਵਿਦਿਆਰਥੀ ਤੇ ਵਿਦਿਆਰਥਣਾਂ ਆਨ ਲਾਈਨ ਵੈੱਬਸਾਈਟ www.navodaya.gov.in ਤੇ ਮੁਫ਼ਤ ਅਪਲਾਈ ਕਰ ਸਕਦੇ ਹਨ। ਆਨਲਾਈਨ ਦਾਖਲਾ 19 ਜੂਨ 2023 ਤੋਂ ਸ਼ੁਰੂ ਹੈ ਤੇ ਅਪਲਾਈ ਕਰਨ ਦੀ ਆਖਰੀ ਮਿਤੀ 10 ਅਗਸਤ 2023 ਹੈ ਅਤੇ ਪ੍ਰੀਖਿਆ ਦੀ ਮਿਤੀ 20 ਜਨਵਰੀ 2024 ਹੋਵੇਗੀ ।
ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਫਾਜਿ਼ਲਕਾ ਅਸ਼ੋਕ ਕੁਮਾਰ ਵਰਮਾ ਨੇ ਦੱਸਿਆ ਕਿ ਛੇਵੀਂ ਜਮਾਤ ਵਿੱਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ/ਵਿਦਿਆਰਥਣਾਂ ਲਈ ਬਹੁਤ ਵਧੀਆ ਮੌਕਾ ਹੈ ਕਿਉਂਕਿ ਇਸ ਸਕੂਲ ਵਿਚ ਬਿਨ੍ਹਾਂ ਫੀਸ ਦੇ ਉੱਚ ਦਰਜੇ ਦੀ ਪੜਾਈ ਹੁੰਦੀ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਲਈ ਵੱਖਰੇ ਹੋਸਟਲ ਦਾ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹੇ ਦੇ 5ਵੀਂ ਜਮਾਤ ਵਿਚ ਪੜ੍ਹ ਰਹੇ ਬੱਚੇ ਵੀ ਦੇ ਸਕਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਘੱਟੋ ਘੱਟ 75 ਪ੍ਰਤੀਸਤ ਸੀਟਾਂ ਪੇਂਡੂ ਖੇਤਰਾਂ ਦੇ ਉਮੀਦਵਾਰਾਂ ਦੁਆਰਾ ਭਰੀਆ ਜਾਣਗੀਆਂ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਨਿਰੰਤਰ ਜਾਰੀ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਫਾਜਿ਼ਲਕਾ ਦੇ ਸਰਹੱਦੀ ਪਿੰਡ ਜੋ ਕਿ ਪਾਣੀ ਦੀ ਮਾਰ ਹੇਠ ਆਏ ਹਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਦੀ ਸਾਰ ਲੈਂਦਿਆਂ ਲਗਾਤਾਰ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਨੁੱਖਾਂ ਦੇ ਨਾਲ ਨਾਲ ਪਸ਼ੂਆਂ ਦੀ ਮਦਦ ਲਈ ਵੀ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿਚ ਮੌਜੂਦ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਲਗਾਤਾਰ ਪਿੰਡਾਂ ਦਾ ਜਾਇਜਾ ਲਿਆ ਜਾ ਰਿਹਾ ਹੈ ਤੇ ਪਿੰਡ ਵਾਸੀਆਂ ਨੂੰ ਲੋੜ ਮੁਤਾਬਕ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾ ਦੱਸਿਆ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਹੁਣ ਤੱਕ 5137 ਕੁਇੰਟਲ ਚਾਰਾ, 386 ਕੁਇੰਟਲ ਕੈਟਲ ਫੀਡ, 3672 ਤਰਪਾਲਾਂ ਅਤੇ 7451 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਮਦਦ ਲਈ ਹਰ ਸਮੇਂ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਨੁੱਖਾਂ ਦੇ ਨਾਲ-ਨਾਲ ਪਸ਼ੂਆਂ ਦੀ ਜਾਨ-ਮਾਲ ਲਈ ਪੂਰੀ ਤਰ੍ਹਾਂ ਚਿੰਤਿਤ ਹੈ।
ਉਨ੍ਹਾਂ ਕਿਹਾ ਕਿ ਵੱਖ ਵੱਖ ਟੀਮਾਂ ਰਾਹਤ ਕੈਂਪਾਂ ਵਿਚ ਮੌਜੂਦ ਹਨ ਤਾਂ ਜੋ ਕਿਸੇ ਵੀ ਸਥਿਤੀ ਵਿਚ ਮੌਕੇ *ਤੇ ਪਹੁੰਚ ਕੇ ਲੋੜ ਅਨੁਸਾਰ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਹੜ੍ਹਾ ਸਬੰਧੀ ਕਿਸੇ ਵੀ ਸਹਾਇਤਾ ਲਈ 24 ਘੰਟੇ ਚੱਲ ਰਹੇ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ *ਤੇ 01638—262153 *ਤੇ ਸੰਪਰਕ ਕੀਤਾ ਜਾ ਸਕਦਾ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
