CM Hemant Soren : ਝਾਰਖੰਡ

  (Jharkhand) ਦੇ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren ) ਅੱਜ ਭਾਰੀ ਸੁਰੱਖਿਆ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ  (Sri Harmandir Sahib) ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਵਾਹਿਗੁਰੂ ਦਾ ਆਸ਼ੀਰਵਾਦ ਲਿਆ ਅਤੇ ਸ਼ੁਕਰਾਨਾ ਕੀਤਾ।  ਨਤਮਸਤਕ ਹੋਣ ਸਮੇਂ ਮੁੱਖ ਮੰਤਰੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। 


ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਦੇ ਹਲਕੇ ਦਾ ਨੈਸ਼ਨਲ ਬਾਕਸਿੰਗ ਚੈਂਪੀਅਨ ਝਾੜੂ ਮਾਰ ਕਰ ਰਿਹਾ ਗੁਜ਼ਾਰਾ


ਇਸ ਮੌਕੇ ਉਹਨਾਂ ਕਿਹਾ ਕਿ ਕੋਈ ਅੰਮ੍ਰਿਤਸਰ ਆਵੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਨਾ ਆਏ , ਇਹ ਕਦੇ ਹੋ ਹੀ ਨਹੀਂ ਸਕਦਾ । ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਇਸ ਦੌਰਾਨ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਕੋਈ ਵੀ ਸਿਆਸੀ ਗੱਲ ਨਹੀਂ ਕਰਨਾ ਚਾਹੁੰਦਾ। ਬਾਕੀ ਮੈਂ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਿਆ ਹਾਂ।

 


 

ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ 'ਤੇ ਉਨ੍ਹਾਂ ਨੂੰ ਅਥਾਹ ਖੁਸ਼ੀ ਮਿਲੀ ਹੈ| ਉਨਾਂ ਕਿਹਾ ਕਿ ਜਦੋਂ ਉਹ ਦਿੱਲੀ ਵਿਖੇ ਰਹਿੰਦੇ ਸਨ ਤਾਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਲਗਾਤਾਰ ਜਾਂਦੇ ਸਨ। 

 

 ਦੱਸ ਦੇਈਏ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਝਾਰਖੰਡ ਦੇ ਮੁੱਖ ਮੰਤਰੀ ਹੇਨੰਤ ਸੋਰੇਨ ਧਰਮ ਪਤਨੀ ਨਾਲ ਨਤਮਸਤਕ ਹੋਏ ਹਨ। ਨਤਮਸਤਕ ਹੋਣ ਸਮੇਂ ਮੁੱਖ ਮੰਤਰੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।