Kartarpur Sahib corridor: ਅੱਜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ, ਮੀਂਹ ਕਾਰਨ ਇੱਕ ਹਫ਼ਤੇ ਲਈ ਕੀਤਾ ਸੀ ਬੰਦ
Kartarpur Sahib corridor will be opened today : ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਅੱਜ ਯਾਨੀ 25 ਜੁਲਾਈ ਤੋਂ ਮੁੜ ਸ਼ੁਰੂ ਹੋ ਰਿਹਾ ਹੈ। ਭਾਰੀ ਮੀਂਹ ਪੈਣ ਅਤੇ ਰਾਵੀ ਦਰਿਆ ਚ ਪਾਣੀ ਭਰ ਜਾਣ ਕਾਰਨ ਲਾਂਘੇ 'ਤੇ
Kartarpur Sahib corridor: ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਅੱਜ ਯਾਨੀ 25 ਜੁਲਾਈ ਤੋਂ ਮੁੜ ਸ਼ੁਰੂ ਹੋ ਰਿਹਾ ਹੈ। ਭਾਰੀ ਮੀਂਹ ਪੈਣ ਅਤੇ ਰਾਵੀ ਦਰਿਆ ਚ ਪਾਣੀ ਭਰ ਜਾਣ ਕਾਰਨ ਲਾਂਘੇ 'ਤੇ ਆਵਾਜਾਈ 19 ਜੁਲਾਈ ਨੂੰ ਬੰਦ ਕਰ ਦਿੱਤੀ ਗਈ ਸੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਗਲਵਾਰ ਤੋਂ ਲਾਂਘਾ ਖੁੱਲ੍ਹ ਰਿਹਾ ਹੈ ਅਤੇ 125 ਸ਼ਰਧਾਲੂਆਂ ਦੇ ਬੇਨਤੀ ਪੱਤਰ ਆਏ ਹਨ।
ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਅਤਿ ਜ਼ਰੂਰੀ ਸ਼ਰਧਾਲੂ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਦੇ ਹਨ। ਉਨ੍ਹਾਂ ਇਸ ਗੱਲ ਦਾ ਨਿਖੇੜਾ ਕਰਦਿਆਂ ਦੱਸਿਆ ਕਿ ਵਿਦੇਸ਼ ਤੋਂ ਆਏ ਸ਼ਰਧਾਲੂ ਜਾਂ ਸਿਹਤਯਾਬ ਹੀ ਉਧਰ ਜਾ ਸਕਦੇ ਹਨ। ਡੀਸੀ ਨੇ ਦੱਸਿਆ ਕਿ ਭਾਵੇਂ ਲਾਂਘਾ ਮਾਰਗ ਅਤੇ ਜ਼ੀਰ ਲਾਈਨ ਠੀਕ ਕਰ ਦਿੱਤੀ ਗਈ ਹੈ ਪਰ ਫਿਰ ਵੀ ਬਜ਼ੁਰਗਾਂ ਅਤੇ ਸਿਹਤ ਪੱਖੋਂ ਢਿੱਲੇ ਸ਼ਰਧਾਲੂਆਂ ਨੂੰ ਦੁਬਾਰਾ ਤੋਂ ਅਪਲਾਈ ਕਰਨਾ ਪਵੇਗਾ।
ਉਧਰ ਡੇਰਾ ਬਾਬਾ ਨਾਨਕ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਹੁਣ ਰਾਹਤ ਕਾਰਜਾਂ 'ਚ ਜੁੱਟ ਗਿਆ ਹੈ। ਰਾਹਤ ਟੀਮਾਂ ਵੱਲੋਂ ਡੇਰਾ ਬਾਬਾ ਨਾਨਕ ਨਜ਼ਦੀਕ ਰਾਵੀ ਦਰਿਆ ਤੋਂ ਪਾਰ ਪਿੰਡ ਘਣੀਏ-ਕੇ-ਬੇਟ ਇਲਾਕੇ ਵਿੱਚ ਵੀ ਲਗਾਤਾਰ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ। ਰਾਹਤ ਕਾਰਜਾਂ ਵਿੱਚ ਬੀਐੱਸਐੱਫ ਦੇ ਜਵਾਨਾਂ ਵੱਲੋਂ ਵੀ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ।
ਡੇਰਾ ਬਾਬਾ ਨਾਨਕ ਦੇ ਐੱਸਡੀਐੱਮ ਅਸ਼ਵਨੀ ਅਰੋੜਾ ਨੇ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਖਾਣ-ਪੀਣ ਦੀ ਸਮੱਗਰੀ ਦੇਣ ਦੇ ਨਾਲ ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵੱਲ ਵਿਸ਼ੇਸ਼ ਕੈਂਪ ਲਗਾ ਕੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਵੈਟਰਨਰੀ ਡਾਕਟਰਾਂ ਦੀ ਟੀਮ ਵੱਲ ਪਸ਼ੂਆਂ ਦੀਆਂ ਬਿਮਾਰੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial