Amritsar News: ਕੇਜਰੀਵਾਲ ਨੇ ਪੰਜਾਬੀਆਂ ਨੂੰ ਯਾਦ ਕਰਵਾਇਆ ਫਿਲਮ 'ਜਵਾਨ' ਦਾ ਡਾਇਲੌਗ
ਕੇਜਰੀਵਾਲ ਨੇ ਕਿਹਾ ਕਿ ਜਵਾਨ ਫਿਲਮ ਵਿੱਚ ਸ਼ਾਹੁਰਖ ਜੀ ਕਹਿੰਦੇ ਹਨ ਕਿ ਜੇ ਕੋਈ ਵੋਟ ਮੰਗਣ ਆਵੇ ਤਾਂ ਧਰਮ ਜਾਂ ਜਾਤ ਦੇ ਨਾਮ 'ਤੇ ਵੋਟ ਨਾ ਦਿਓ! ਉਹ ਕਹਿੰਦੇ ਹਨ ਕਿ ਜੋ ਵੀ ਵੋਟਾਂ ਮੰਗਣ ਆਵੇ
Amritsar News: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਫਿਲਮ ਜਵਾਨ ਦਾ ਡਾਇਲੌਗ ਯਾਦ ਕਰਵਾਇਆ। ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸ਼ਾਹੁਰਖ ਖਾਮ ਦੀ ਫਿਲ ਜਵਾਨ ਵੇਖੀ ਹੈ।
ਕੇਜਰੀਵਾਲ ਨੇ ਕਿਹਾ ਕਿ ਜਵਾਨ ਫਿਲਮ ਵਿੱਚ ਸ਼ਾਹੁਰਖ ਜੀ ਕਹਿੰਦੇ ਹਨ ਕਿ ਜੇ ਕੋਈ ਵੋਟ ਮੰਗਣ ਆਵੇ ਤਾਂ ਧਰਮ ਜਾਂ ਜਾਤ ਦੇ ਨਾਮ 'ਤੇ ਵੋਟ ਨਾ ਦਿਓ! ਉਹ ਕਹਿੰਦੇ ਹਨ ਕਿ ਜੋ ਵੀ ਵੋਟਾਂ ਮੰਗਣ ਆਵੇ, ਉਸ ਨੂੰ ਪੁੱਛੋ ਕਿ ਕੀ ਉਹ ਸਾਡੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਵੇਗਾ? ਜੇ ਸਾਡੇ ਘਰ ਕੋਈ ਬੀਮਾਰ ਹੋ ਜਾਵੇ ਤਾਂ ਕੀ ਚੰਗਾ ਇਲਾਜ ਦੇਵੋਗੇ? ਪੂਰੇ ਦੇਸ਼ ਵਿੱਚ 'ਆਪ' ਇੱਕੋ ਇੱਕ ਪਾਰਟੀ ਹੈ ਜੋ ਕਹਿੰਦੀ ਹੈ ਕਿ ਸਾਨੂੰ ਵੋਟ ਦਿਓ ਕਿਉਂਕਿ ਅਸੀਂ ਤੁਹਾਡੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਕੰਮ ਕਰਾਂਗੇ।
Jawan फिल्म में @iamsrk जी कहते हैं कि कोई वोट मांगने आए तो धर्म या जाति के नाम पर वोट मत देना!
— AAP Punjab (@AAPPunjab) September 13, 2023
वो कहते हैं कि जो वोट मांगने आए उससे पूछना कि हमारे बच्चों को अच्छी शिक्षा दोगे? अगर हमारे घर में कोई बीमार होता है तो अच्छा इलाज दोगे?
पूरे देश में AAP अकेली पार्टी है जो कहती है कि… pic.twitter.com/MTKaWqjYxP
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੇਹਰਟਾ ਵਿਖੇ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਸਕੂਲ ਆਫ ਐਮੀਨੈਂਸ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਦੀ ਸ਼ੁਰੂਆਤ ਅੱਜ ਕੇਜਰੀਵਾਲ ਨੇ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ