Amritsar News: ਗੁਰੂ ਨਾਨਕ ਦੇਵ ਯੂਨੀਵਰਸਿਟੀ ਬਾਹਰ ਲਿਖੇ ਖਾਲਿਸਤਾਨ ਦੇ ਨਾਅਰੇ, ਗੁਰਪਤਵੰਤ ਪੰਨੂ ਦੀ ਵੀਡੀਓ ਵੀ ਵਾਇਰਲ
ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਹਨ। ਇਸ ਦੇ ਨਾਲ ਹੀ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਗੁਰਪਤਵੰਤ ਸਿੰਘ ਪੰਨੂ ਦੀ ਵੀਡੀਓ ਵੀ ਵਾਇਰਲ ਹੋਈ ਹੈ।
Amritsar News: ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਹਨ। ਇਸ ਦੇ ਨਾਲ ਹੀ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਗੁਰਪਤਵੰਤ ਸਿੰਘ ਪੰਨੂ ਦੀ ਵੀਡੀਓ ਵੀ ਵਾਇਰਲ ਹੋਈ ਹੈ। ਇਹ ਨਾਅਰੇ ਬੈਨਰ 'ਤੇ ਲਿਖੇ ਗਈ ਗਏ ਸਨ, ਜਿਸ ਨੂੰ ਬਾਅਦ 'ਚ ਹਟਾ ਦਿੱਤਾ ਗਿਆ। ਉਂਝ ਇਸ ਕਾਰਵਾਈ ਨੇ ਸੁਰੱਖਿਆ ਏਜੰਸੀਆਂ ਦੀ ਨੀਂਦ ਵੀ ਉਡਾ ਦਿੱਤੀ ਹੈ ਕਿਉਂਕਿ ਇਹ ਬੈਨਰ ਅਤਿ ਸੰਵੇਦਨਸ਼ੀਲ ਸਥਾਨ ਜਿੱਥੇ ਜੀ-20 ਦੀ ਬੈਠਕ ਹੋਣੀ ਹੈ, ਦੇ ਬਾਹਰ ਲਾਇਆ ਗਿਆ ਸੀ।
ਖਾਲਿਸਤਾਨ ਪੱਖੀ ਗੁਰਪਤਵੰਤ ਪੰਨੂੰ ਨੇ ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਸਲਾਹ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਟੁੱਟਣ ਦੀ ਗੱਲ ਕਰ ਰਹੇ ਹਨ। ਇਸ ਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਕਹਿ ਰਹੇ ਹਨ ਪਰ ਉਹ ਜਾਣਦੇ ਹਨ ਕਿ ਇਹ ਬਾਦਲ ਪਰਿਵਾਰ ਦੇ ਕਬਜ਼ੇ ਹੇਠ ਹੈ। ਇਸ ਬਾਦਲ ਪਰਿਵਾਰ ਨੇ ਸਿੱਖਾਂ 'ਤੇ ਪਹਿਲਾ ਹਮਲਾ ਕਰਵਾਇਆ ਸੀ। ਹਰਿਮੰਦਰ ਸਾਹਿਬ 'ਤੇ ਹਮਲਾ ਵੀ ਉਨ੍ਹਾਂ ਦੇ ਇਸ਼ਾਰੇ 'ਤੇ ਹੋਇਆ ਸੀ। ਉਹ ਖੁਦ ਕੇਂਦਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹਨ।
ਪੰਨੂੰ ਨੇ ਆਪਣੀ ਵੀਡੀਓ ਵਿੱਚ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਭਾਰਤ ਸਰਕਾਰ ਨੂੰ ਕੋਸ ਰਹੇ ਹਨ ਪਰ ਕੋਸਣ ਨਾਲ ਖਾਲਿਸਤਾਨ ਨਹੀਂ ਬਣੇਗਾ। ਸਿੱਖ ਅਜੇ ਵੀ ਗੁਲਾਮ ਹਨ ਤੇ ਇਹ ਆਜ਼ਾਦੀ ਹਥਿਆਰ ਚੁੱਕਣ ਨਾਲ ਹੀ ਮਿਲੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ