Kheda Watan Punjab Diyan 2022 :  ਖੇਡਾਂ ਵਤਨ ਪੰਜਾਬ ਦੀਆਂ ਤਹਿਤ (Kheda Watan Punjab Diyan 2022 ) ਜ਼ਿਲ੍ਹੇ ਅੰਦਰ 15 ਅਕਤੂਬਰ ਤੋਂ 18 ਅਕਤੂਬਰ ਤੱਕ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਗਤਕਾ ਖੇਡਾਂ ਦੇ ਮੁਕਾਬਲੇ ਹੋਣਗੇ ,ਜਿਸ ਵਿੱਚ ਸੂਬੇ ਭਰ ਤੋਂ 1000 ਤੋਂ ਵੱਧ ਖਿਡਾਰੀ/ਖਿਡਾਰਨਾਂ ਭਾਗ ਲੈਣਗੀਆਂ। ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਹਿਲੀ ਵਾਰ ਗਤਕਾ ਖੇਡਾਂ ਨੂੰ ਰਾਜ ਪੱਧਰੀ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਹੈ। 

 

ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਖੇਡ ਅਫਸਰ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਖਿਡਾਰੀਆਂ ਦੇ ਰਹਿਣ-ਖਾਣ ਪੀਣ ਸਬੰਧੀ ਪੂਰੇ ਪ੍ਰਬੰਧ ਕੀਤੇ ਜਾਣ ਅਤੇ ਗੁਰੂ ਨਾਨਕ ਸਟੇਡੀਅਮ ਦੀ ਚੰਗੀ ਤਰ੍ਹਾਂ ਸਫਾਈ ਕਰਵਾਈ ਜਾਵੇ। ਉਨ੍ਹਾਂ ਵੱਖ ਵੱਖ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਇਨ੍ਹਾਂ ਖੇਡਾਂ ਨੂੰ ਨੇਪਰੇ ਚਾੜ੍ਹਣ ਲਈ ਵੱਖ ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਹਰੇਕ ਅਧਿਕਾਰੀ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਵੇ।

 


 
ਵਧੀਕ ਡਿਪਟੀ ਕਮਿਸ਼ਨਰ ਨੇ ਉਪ ਜਿਲ੍ਹਾ ਸਿਖਿਆ ਅਫਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀ ਰਹਿਣ ਵਾਲੀ ਥਾਂ ‘ਤੇ ਪੂਰੇ ਪ੍ਰਬੰਧ ਕੀਤੇ ਜਾਣ ਅਤੇ ਸਫਾਈ ਵਿਵਸਥਾ ਨੂੰ ਧਿਆਨ ਵਿੱਚ ਰੱਖਿਆ ਜਾਵੇ।  ਇਸ ਮੀਟਿੰਗ ਵਿੱਚ ਰਿਜਨਰਲ ਟਰਾਂਸਪੋਰਟ ਸਕੱਤਰਤ ਅਰਸ਼ਪ੍ਰੀਤ ਸਿੰਘ, ਉਪ ਜਿਲ੍ਹਾ ਸਿਖਿਆ ਅਫਸਰ ਬਲਰਾਜ ਸਿੰਘ ਢਿਲੋਂ, ਸ੍ਰੀਮਤੀ ਰੇਖਾ ਮਹਾਜਨ, ਚੀਫ ਸੈਨਟਰੀ ਇੰਸਪੈਕਟਰ ਮਲਕੀਤ ਸਿੰਘ, ਸਰਬਜੀਤ ਸਿੰਘ ਪ੍ਰੈਜੀਡੈਂਟ ਗਤਕਾ, ਸਿਹਤ ਵਿਭਾਗ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਿਰ ਸਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।