(Source: ECI/ABP News)
ਜਾਣੋ ਕੌਣ ਹਨ ਜਥੇਦਾਰ ਦਲੀਪ ਸਿੰਘ ਤਲਵੰਡੀ ਤੇ ਸ਼ਹੀਦ ਅਮਰਜੀਤ ਸਿੰਘ ਖੇਮਕਰਨ, ਜਿਨ੍ਹਾਂ ਦੀਆਂ ਸਿੱਖ ਅਜਾਇਬ ਘਰ 'ਚ ਲੱਗੀਆਂ ਨੇ ਤਸਵੀਰਾਂ
ਜਥੇਦਾਰ ਦਲੀਪ ਸਿੰਘ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਹੇ ਹਨ, ਜਦਕਿ ਭਾਈ ਅਮਰਜੀਤ ਸਿੰਘ ਖੇਮਕਰਨ 1984 ’ਚ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਹਨ।
![ਜਾਣੋ ਕੌਣ ਹਨ ਜਥੇਦਾਰ ਦਲੀਪ ਸਿੰਘ ਤਲਵੰਡੀ ਤੇ ਸ਼ਹੀਦ ਅਮਰਜੀਤ ਸਿੰਘ ਖੇਮਕਰਨ, ਜਿਨ੍ਹਾਂ ਦੀਆਂ ਸਿੱਖ ਅਜਾਇਬ ਘਰ 'ਚ ਲੱਗੀਆਂ ਨੇ ਤਸਵੀਰਾਂ Know who are Jathedar Dalip Singh Talwandi and Shaheed Amarjit Singh Khemkaran ਜਾਣੋ ਕੌਣ ਹਨ ਜਥੇਦਾਰ ਦਲੀਪ ਸਿੰਘ ਤਲਵੰਡੀ ਤੇ ਸ਼ਹੀਦ ਅਮਰਜੀਤ ਸਿੰਘ ਖੇਮਕਰਨ, ਜਿਨ੍ਹਾਂ ਦੀਆਂ ਸਿੱਖ ਅਜਾਇਬ ਘਰ 'ਚ ਲੱਗੀਆਂ ਨੇ ਤਸਵੀਰਾਂ](https://feeds.abplive.com/onecms/images/uploaded-images/2023/05/13/5938b921c381dce4c2954de61f686a3d1683978232070674_original.jpg?impolicy=abp_cdn&imwidth=1200&height=675)
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਦੋ ਸ਼ਖ਼ਸੀਅਤਾਂ ਜਥੇਦਾਰ ਦਲੀਪ ਸਿੰਘ ਤਲਵੰਡੀ ਤੇ ਭਾਈ ਅਮਰਜੀਤ ਸਿੰਘ ਖੇਮਕਰਨ ਦੀਆਂ ਤਸਵੀਰਾਂ ਲਗਾਈਆਂ ਗਈਆਂ।
ਜਥੇਦਾਰ ਦਲੀਪ ਸਿੰਘ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਹੇ ਹਨ, ਜਦਕਿ ਭਾਈ ਅਮਰਜੀਤ ਸਿੰਘ ਖੇਮਕਰਨ 1984 ’ਚ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਹਨ। ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਉਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਅਤੇ ਵਿਰਾਸਤ ਦਾ ਅਹਿਮ ਸੋਮਾ ਹੈ ਅਤੇ ਇਥੇ ਕੌਮ ਲਈ ਘਾਲਣਾ ਘਾਲਣ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕਰਕੇ ਕੌਮੀ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਦਲੀਪ ਸਿੰਘ ਤਲਵੰਡੀ ਨੇ ਲੰਮਾਂ ਸਮਾਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਵਜੋਂ ਸੇਵਾਵਾਂ ਨਿਭਾਈਆਂ। ਭਾਈ ਗਰੇਵਾਲ ਨੇ ਕਿਹਾ ਕਿ ਜਥੇਦਾਰ ਦਲੀਪ ਸਿੰਘ ਨੇ ਜੈਤੋ ਦੇ ਮੋਰਚੇ ਅਤੇ ਪੰਜਾਬੀ ਸੂਬਾ ਮੋਰਚਾ ਵਿਚ ਸਰਗਰਮ ਭੂਮਿਕਾ ਨਿਭਾਈ।
ਜਥੇਦਾਰ ਦਲੀਪ ਸਿੰਘ ਨੇ 1955 ਵਿਚ ਮਾਸਟਰ ਤਾਰਾ ਸਿੰਘ ਨਾਲ ਮਰਨ ਵਰਤ ਰੱਖਿਆ ਅਤੇ ਸਿੰਘਾਂ ਦੇ ਜਥੇ ਲੈ ਕੇ ਦਿੱਲੀ ਜਾ ਕੇ ਗ੍ਰਿਫ਼ਤਾਰੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਕਾਰਨ ਕਾਂਗਰਸ ਸਰਕਾਰ ਨੇ ਜਥੇਦਾਰ ਦਲੀਪ ਸਿੰਘ ਦੇ ਘਰ ਦੀ ਕੁਕਰੀ ਵੀ ਕਰ ਦਿੱਤੀ ਸੀ। ਭਾਈ ਗਰੇਵਾਲ ਨੇ ਕਿਹਾ ਕਿ ਇਸੇ ਤਰ੍ਹਾਂ ਸ਼ਹੀਦ ਭਾਈ ਅਮਰਜੀਤ ਸਿੰਘ ਖੇਮਕਰਨ ਦਾ ਯੋਗਦਾਨ ਵੀ ਮਿਸਾਲੀ ਹੈ। ਉਨ੍ਹਾਂ ਨੇ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਦੌਰਾਨ 6 ਜੂਨ 1984 ਨੂੰ ਭਾਰਤੀ ਫ਼ੌਜਾਂ ਦਾ ਮੁਕਾਬਲਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਪੰਥਕ ਯੋਗਦਾਨ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਹਮੇਸ਼ਾ ਯਾਦ ਰੱਖਦੀ ਹੈ।
ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਜਥੇਦਾਰ ਦਲੀਪ ਸਿੰਘ ਤੇ ਸ਼ਹੀਦ ਭਾਈ ਅਮਰਜੀਤ ਸਿੰਘ ਖੇਮਕਰਨ ਦੇ ਪਰਿਵਾਰਕ ਮੈਂਬਰ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)