(Source: ECI/ABP News)
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੀ ਪੰਜਾਬ ਸਰਕਾਰ, ਖੇਤੀ ਮੰਤਰੀ ਨੇ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗਿਆ ਸਹਿਯੋਗ
ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਸਹਿਯੋਗ ਦੀ ਮੰਗ ਕੀਤੀ।
![ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੀ ਪੰਜਾਬ ਸਰਕਾਰ, ਖੇਤੀ ਮੰਤਰੀ ਨੇ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗਿਆ ਸਹਿਯੋਗ Kuldeep Singh Dhaliwal met Jathedar Giani Harpreet Singh of Sri Akal Takht Sahib To prevent farmers from burning stubble ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੀ ਪੰਜਾਬ ਸਰਕਾਰ, ਖੇਤੀ ਮੰਤਰੀ ਨੇ ਗਿਆਨੀ ਹਰਪ੍ਰੀਤ ਸਿੰਘ ਤੋਂ ਮੰਗਿਆ ਸਹਿਯੋਗ](https://feeds.abplive.com/onecms/images/uploaded-images/2022/10/10/79ba1cf63d529327078d875962ce2db61665389514881345_original.jpg?impolicy=abp_cdn&imwidth=1200&height=675)
ਅੰਮ੍ਰਿਤਸਰ: ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਸਹਿਯੋਗ ਦੀ ਮੰਗ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਇਸ ਵਿਸ਼ੇ ਉਤੇ ਮੰਗ ਪੱਤਰ ਲੈ ਕੇ ਪੁੱਜੇ ਧਾਲੀਵਾਲ ਨੇ ਜਥੇਦਾਰ ਸਾਹਿਬ ਨੂੰ ਪੌਣ, ਪਾਣੀ ਤੇ ਧਰਤੀ ਜਿਸਨੂੰ ਗੁਰੂ ਸਾਹਿਬ ਨੇ ਵੀ ਗੁਰਬਾਣੀ ਵਿੱਚ ਗੁਰੂ, ਪਿਤਾ ਤੇ ਮਾਤਾ ਦੇ ਬਰਾਬਰ ਸਤਿਕਾਰ ਦਿੱਤਾ ਹੈ, ਦੇ ਉਪਦੇਸ਼ ਉਤੇ ਕੌਮ ਨੂੰ ਤੋਰਨ ਲਈ ਸਾਥ ਮੰਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ ਵਾਤਵਰਨ, ਪਾਣੀ ਤੇ ਧਰਤੀ ਮਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਤੋਂ ਵੀ ਸਹਿਯੋਗ ਮੰਗਿਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਜਾਰੀ ਹੈ ਤੇ ਇਹ ਦਿਨ ਪਰਾਲੀ ਨੂੰ ਸਾਂਭਣ ਵਾਲੇ ਹਨ, ਜਿਸ ਲਈ ਸਰਕਾਰ ਨੇ ਤਕਨੀਕੀ ਸਹਾਇਤਾ ਦੇ ਨਾਲ ਨਾਲ ਖੇਤੀ ਮਸ਼ੀਨਰੀ ਵੀ ਮੁਹੱਇਆ ਕਰਵਾ ਦਿੱਤੀ ਹੈ, ਪਰ ਸਾਨੂੰ ਅਜੇ ਵੀ ਪਰਾਲੀ ਸਾੜਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।
ਧਾਲੀਵਾਲ ਨੇ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਿਰਮੌਰ ਹੈ ਤੇ ਸਾਰੀ ਸਿੱਖ ਕੌਮ ਇਥੋਂ ਜਾਰੀ ਹੋਏ ਹੁਕਮ ਨੂੰ ਖਿੜੇ ਮੱਥੇ ਸਵਿਕਾਰ ਕਰਦੀ ਹੈ। ਇਸ ਲਈ ਅੱਜ ਮੈਂ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਜਥੇਦਾਰ ਸਾਹਿਬ ਨੂੰ ਮਿਲ ਕੇ ਇਸ ਗੰਭੀਰ ਮੁੱਦੇ ਉਤੇ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)