ਪੜਚੋਲ ਕਰੋ
(Source: ECI/ABP News)
ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ ਦੇ ਧੁੱਸੀ ਬੰਨ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜਾ
Amritsar News : ਅੱਜ ਸਵੇਰੇ ਉੱਜ ਦਰਿਆ ਵਿਚ ਕਰੀਬ 2.50 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ ਅਤੇ ਤਹਾਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ। ਉਕਤ ਪ੍ਗਟਾਵਾ
![ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ ਦੇ ਧੁੱਸੀ ਬੰਨ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜਾ Kuldeep Singh Dhaliwal visited Dhusi Bann of Ravi river and took stock of flood prevention arrangements ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ ਦੇ ਧੁੱਸੀ ਬੰਨ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜਾ](https://feeds.abplive.com/onecms/images/uploaded-images/2023/07/19/e3bf616dc044caf275fb56bedf209eef1689782088558345_original.jpg?impolicy=abp_cdn&imwidth=1200&height=675)
Kuldeep Singh Dhaliwal
Amritsar News : ਅੱਜ ਸਵੇਰੇ ਉੱਜ ਦਰਿਆ ਵਿਚ ਕਰੀਬ 2.50 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ ਅਤੇ ਤਹਾਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ। ਉਕਤ ਪ੍ਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਧੁੱਸੀ ਬੰਨ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਸ੍ਰੀ ਅਮਿਤ ਤਲਵਾੜ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਹੋਰ ਉਚ ਅਧਿਕਾਰੀ ਵੀ ਉਨ੍ਹਾਂ ਨਾਲ ਸਨ। ਉਨ੍ਹਾਂ ਅਧਿਕਾਰੀਆਂ ਦੇ ਨਾਲ ਰਾਵੀ ਦਰਿਆ ਅਤੇ ਸਰਹੱਦ ਨੇੜਲੇ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।
ਦਰਿਆ ਰਾਵੀ ਤੇ ਦਰਿਆ ਉੱਜ ਵਿੱਚ ਪਾਣੀ ਦੀ ਸਥਿਤੀ ਦਾ ਜਾਇਜਾ ਲੈਣ ਤੋਂ ਬਾਅਦ ਸ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਅੰਮਿ੍ਤਸਰ ਅਤੇ ਗੁਰਦਾਸਪੁਰ ਵਿਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੰਮੂ ਵਾਲੇ ਪਾਸੇ ਤੋਂ ਦਰਿਆ ਉੱਜ ਵਿੱਚ ਹੁਣ ਪਾਣੀ ਦਾ ਪੱਧਰ ਕੁਝ ਘੱਟ ਗਿਆ ਹੈ ਅਤੇ ਅੱਜ ਸ਼ਾਮ ਤੱਕ ਇਹ ਸਾਰਾ ਪਾਣੀ ਦਰਿਆ ਰਾਵੀ ਜਰੀਏ ਜ਼ਿਲ੍ਹਾ ਗੁਰਦਾਸਪੁਰ ਤੋਂ ਪਾਰ ਕਰਕੇ ਅੰਮਿ੍ਤਸਰ ਦੇ ਸਰਹੱਦੀ ਖੇਤਰ ਵਿੱਚ ਪ੍ਰਵੇਸ਼ ਕਰ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਵੀ ਦਰਿਆ ਦੇ ਨੇੜਲੇ ਇਲਾਕੇ ਵਿੱਚ ਹੜ੍ਹ ਰੋਕੂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮਕੌੜਾ ਪੱਤਣ ਦੇ ਨਜ਼ਦੀਕ ਰਲੀਫ ਕੈਂਪ ਸਥਾਪਤ ਕੀਤਾ ਗਿਆ ਹੈ ਅਤੇ ਦਰਿਆ ਦੇ ਨਾਲ ਗੁੱਜਰਾਂ ਦੇ ਡੇਰਿਆਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਦਰਿਆ ਰਾਵੀ ਅਤੇ ਉੱਜ ਦੇ ਨੇੜੇ ਨਾ ਜਾਣ, ਖਾਸ ਤੌਰ ਉਤੇ ਧੁੱਸੀ ਬੰਨ ਦੇ ਅੰਦਰ ਤੇ ਦਰਿਆ ਪਾਰ ਨਾ ਜਾਣ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਸਥਿਤੀ ਦੇ ਟਾਕਰੇ ਲਈ ਪੂਰੀ ਤਰਾਂ ਤਿਆਰ ਹੈ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ `ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਦੇ ਨੰਬਰਾਂ, ਆਪਣੇ ਸਰਪੰਚ, ਬੀ ਡੀ ਪੀ ਓ, ਆਦਿ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)