Punjab politics: ਆਪਣੀ ਹੀ ਸਰਕਾਰ ਦੇ ਖ਼ਿਲਾਫ਼ ਡਟ ਕੇ ਬੋਲਣ ਵਾਲੇ ਅੰਮ੍ਰਿਤਸਰ ਉੱਤਰੀ ਤੋਂ  ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਮੁੱਖ ਮੰਤਰੀ ਦੀਆਂ ਬੈਠਕਾਂ ਤੋਂ ਦੂਰੀ ਬਣਾ ਲਈ ਹੈ। ਪਹਿਲਾਂ ਉਹ ਅਕਸਰ ਆਪਣਾ ਵਿਰੋਧ ਸੋਸ਼ਲ ਮੀਡੀਆ ਉੱਤੇ ਸਾਂਝਾ ਕਰਦੇ ਸੀ ਪਰ ਹੁਣ ਲਗਦਾ ਹੈ ਜਿਵੇਂ ਉਨ੍ਹਾਂ ਨੇ ਸਰਕਾਰ ਦੇ ਨਾਲ-ਨਾਲ ਸੋਸ਼ਲ ਮੀਡੀਆ ਤੋਂ ਕਿਨਾਰਾ ਕਰ ਲਿਆ ਹੈ।


ਜ਼ਿਕਰ ਕਰ ਦਈਏ ਕਿ ਚੰਡੀਗੜ੍ਹ ਵਿੱਚ ਅੰਮ੍ਰਿਤਸਰ ਲੋਕ ਸਭਾ ਸੀਟ ਨੂੰ ਲੈ ਕੇ ਹੋਈ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਮੀਟਿੰਗ ਵਿੱਚ ਕੁੰਵਰ ਵਿਜੇ ਪ੍ਰਤਾਪ ਸ਼ਾਮਲ ਨਹੀਂ ਹੋਏ। ਇਸ ਬੈਠਕ ਵਿੱਚ ਆਪ ਦੇ ਵਿਧਾਇਕਾਂ ਸਮੇਤ ਮਜੀਠਾ ਤੇ ਰਾਜਾ ਸਾਂਸੀ ਤੋਂ ਹਲਕਾ ਇੰਚਾਰਜਾਂ ਨੇ ਹਿੱਸਾ ਲਿਆ ਪਰ ਇਸ ਵਿੱਚੋਂ ਕੁੰਵਰ ਵਿਜੇ ਪ੍ਰਤਾਪ ਨੇ ਦੂਰੀ ਬਣਾ ਕੇ ਰੱਖਣਾ ਹੀ ਮੁਨਾਸਿਬ ਸਮਝਿਆ


ਦਰਅਸਲ, ਸੱਤਾ ਵਿੱਚ ਆਉਣ ਤੋਂ ਬਾਅਦ ਵਿਧਾਇਕ ਨੇ ਆਪਣੀ ਹੀ ਪਾਰਟੀ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ। ਉਨ੍ਹਾਂ ਨੇ ਬਹਿਬਲ ਕਲਾਂ ਤੇ ਬਰਗਾੜੀ ਦੇ ਮੁੱਦਿਆਂ ਨੂੰ ਲੈ ਕੇ ਸਰਕਾਰ ਦੀ ਸਾਰਿਆਂ ਸਾਹਮਣੇ ਮੁਖ਼ਾਲਫ਼ਤ ਕਰਨੀ ਸ਼ੁਰੂ ਕਰ ਦਿੱਤੀ। ਇਸ ਮੌਕੇ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਵੀ ਆਪਣੀ ਸਰਕਾਰ ਨੂੰ ਭੰਡਣ ਦੀ ਕੋਈ ਕਸਰ ਨਹੀਂ ਛੱਡੀ।






ਸੁਸ਼ੀਲ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੂਰਾਲ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ ਪਾਰਟੀ ਦੇ ਸੀਨੀਅਰ ਲੀਡਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਸਸੀ ਜੋ ਉਨ੍ਹਾਂ ਨੂੰ ਪਾਰਟੀ ਛੱਡਣ ਲਈ ਮਜਬੂਰ ਕਰ ਰਹੇ ਹਨ।





ਜ਼ਿਕਰ ਕਰ ਦਈਏ ਕਿ ਇੱਕ ਪੋਸਟ ਵਿੱਚ ਤਾਂ ਉਨ੍ਹਾਂ ਨੇ ਮੁੱਖ ਮੰਤਰੀ ਉੱਤੇ ਵੱਡਾ ਇਲਜ਼ਾਮ ਲਾਇਆ ਸੀ ਕਿ ਹੁਣ ਤਾਂ ਉਨ੍ਹਾਂ ਦੇ PA ਵੀ ਮੇਰਾ ਫੋਨ ਨਹੀਂ ਚੁੱਕਦੇ।