Delhi–Amritsar–Katra Expressway : ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਹਾਈਵੇ ਵਿੱਚ ਪਿੰਡ ਦੀਨੇਵਾਲ, ਕਾਜੀਵਾਲ, ਜਹਾਂਗੀਰ, ਰੱਖ ਦੀਨੇਵਾਲ, ਖੱਖ, ਫਤਿਆਬਾਦ, ਝੰਡੇਰ ਮਹਾਂਪੁਰਖਾਂ ਅਤੇ ਖਵਾਸਪੁਰ ਕੁੱਲ 8 ਪਿੰਡਾਂ ਦਾ 8 ਕਿਲੋਮੀਟਰ ਦਾ ਕਬਜ਼ਾ ਜਿਲ੍ਹਾ ਪ੍ਰਸ਼ਾਸਨ, ਪੁਲਿਸ,  ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆਂ ਦੇ ਅਧਿਕਾਰੀਆਂ ਦੇ ਆਪਸੀ ਤਾਲਮੇਲ ਨਾਲ ਲਿਆ ਗਿਆ ਹੈ।


ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ 07 ਕਿਲੋਮੀਟਰ ਦਾ ਕਬਜ਼ਾ ਅਤੇ ਹੁਣ ਤੱਕ ਕੁੱਲ 19 ਪਿੰਡਾਂ ਦਾ ਕਬਜ਼ਾ ਲੈ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਤਰ੍ਹਾਂ ਹੁਣ ਤੱਕ 15 ਕਿਲੋਮੀਟਰ ਦਾ ਕਬਜ਼ਾ ਲਿਆ ਜਾ ਚੁੱਕਾ ਹੈ।


ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ,  ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ ਉਪਰੋਕਤ ਪਿੰਡਾਂ ਦਾ ਕਬਜ਼ਾ ਲੈਣ ਸਮੇਂ ਮੌਕੇ ‘ਤੇ ਅੱਜ ਕੁੱਝ ਕਿਸਾਨਾਂ ਵੱਲੋਂ ਇਤਰਾਜ਼ ਕੀਤਾ ਗਿਆ, ਜਿੰਨ੍ਹਾਂ ਨੂੰ ਮੌਕੇ ‘ਤੇ ਸਮਝਾਇਆ ਗਿਆ, ਇਸ ਤੋਂ ਪਹਿਲਾਂ ਵੀ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਹਾਈਵੇ ਨਾਲ ਸਬੰਧਤ ਪਿੰਡਾਂ ਦੇ ਕਿਸਾਨਾਂ ਨੂੰ ਅਖਬਾਰ/ ਤਲਬੀ ਨੋਟਿਸ/ ਰਜਿਸਟਰਡ ਨੋਟਿਸ ਰਾਹੀਂ ਕਿਸਾਨਾਂ ਨੂੰ ਅਕਵਾਇਰ ਹੋਈ ਜ਼ਮੀਨ ਦਾ ਮੁਆਵਜ਼ਾ ਲੈਣ ਤੇ ਕਬਜ਼ਾ ਦੇਣ ਅਤੇ ਐਕਵਾਇਰ ਹੋਈ ਜ਼ਮੀਨ ਵਿੱਚ ਨਵੀਂ ਫਸਲ ਕਾਸ਼ਤ ਨਾ ਕਰਨ ਲਈ ਸੂਚਿਤ ਕੀਤਾ ਜਾ ਚੁੱਕਾ ਹੈ।


ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਲਦ ਹੀ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਹਾਈਵੇ ਦਾ ਬਾਕੀ ਰਹਿੰਦਾ ਕਬਜ਼ਾ ਵੀ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੂੰ ਦੇ ਦਿੱਤਾ ਜਾਵੇਗਾ ਅਤੇ ਇਸ ਪ੍ਰੋਜੈਕਟ ਨੂੰ ਸੜਕ ਬਣਾ ਕੇ ਮੁਕੰਮਲ ਕੀਤਾ ਜਾਵੇਗਾ।


 


 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

Join Our Official Telegram Channel:

https://t.me/abpsanjhaofficial

 

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ

 

Iphone ਲਈ ਕਲਿਕ ਕਰੋ