ਅੰਮ੍ਰਿਤਸਰ ਤੋਂ ਮਨਜੋਤ ਦੀ ਰਿਪੋਰਟ


 
Amtritsar News: ਪਿਛਲੇ ਕਈ ਦਿਨਾਂ ਤੋਂ ਅੰਮ੍ਰਿਤਸਰ ਵਿੱਚ ਟ੍ਰੈਫਿਕ ਪੁਲਿਸ ਵੱਲੋਂ ਅੰਮ੍ਰਿਤਸਰ ਦੀ ਟ੍ਰੈਫਿਕ ਨੂੰ ਸੰਚਾਰੂ ਚਲਾਉਣ ਲਈ ਲਗਾਤਾਰ ਟੀਮਾਂ ਬਣਾ ਕੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ। ਉਥੇ ਹੀ ਬਹੁਤ ਸਾਰੇ ਵਾਹਨਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ ਤੇ ਇਨ੍ਹਾਂ ਚਲਾਨਾਂ ਤੋਂ ਲਗਭਗ ਅੰਮ੍ਰਿਤਸਰ ਸ਼ਹਿਰ ਵਾਸੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ।

 

 ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਇਹ ਗਾਣੇ ਅੱਜ ਵੀ ਲੋਕਾਂ ਦੀ ਪਸੰਦ, ਇੱਥੇ ਸੁਣੋ ਮੂਸੇਵਾਲਾ ਦੇ ਹੁਣ ਤੱਕ ਦੇ ਬੈਸਟ ਗਾਣੇ

ਦੂਜੇ ਪਾਸੇ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਵਕੀਲਾਂ ਵੱਲੋਂ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਕੇ ਟ੍ਰੈਫਿਕ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸੈਣੀ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਅੰਮ੍ਰਿਤਸਰ ਟ੍ਰੈਫਿਕ ਪੁਲਿਸ ਵੱਲੋਂ ਚਲਾਨ ਕਰਨ ਵਿੱਚ ਲੱਗੀ ਹੋਈ ਹੈ। ਇਸ ਕਰਕੇ ਜਿਥੇ ਸ਼ਹਿਰ ਵਾਸੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਜ਼ਿਲਾ ਅਦਾਲਤ ਦੇ ਕਈ ਵਕੀਲਾਂ ਨੂੰ ਵੀ ਇਸ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

 ਇਹ ਵੀ ਪੜ੍ਹੋ : ਪੈਟਰੋਲ ਪੰਪ ਦੇ ਮੁਲਾਜ਼ਮਾਂ ਤੋਂ ਨਕਾਬਪੋਸ਼ ਲੁਟੇਰੇ ਕਰੀਬ 40 ਲੱਖ ਰੁਪਏ ਲੁੱਟ ਕੇ ਹੋਏ ਫ਼ਰਾਰ

ਪਰਦੀਪ ਸੈਣੀ ਨੇ ਅੱਗੇ ਦੱਸਿਆ ਕਿ ਟਰੈਫਿਕ ਪੁਲਸ ਦਾ ਇੱਕੋ ਹੀ ਬਿਆਨ ਸਾਹਮਣੇ ਆਉਂਦਾ ਹੈ ਕਿ ਉਨ੍ਹਾਂ ਨੇ ਰੋਜ਼ਾਨਾ 500 ਚਲਾਨ ਕੱਟਣੇ ਹਨ, ਜਿਸ ਕਰਕੇ ਪੁਲਿਸ ਲਗਾਤਾਰ ਹੀ ਚਲਾਨ ਕੱਟ ਰਹੀ ਹੈ। ਸੈਣੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਬਹੁਤ ਵਧੀਆ ਅਫ਼ਸਰ ਹਨ ਪਰ ਪੁਲਿਸ ਦੇ ਦੂਸਰੇ ਮੁਲਾਜ਼ਮ ਉਨ੍ਹਾਂ ਦੀ ਛਵੀ ਖਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਟ੍ਰੈਫਿਕ ਪੁਲਿਸ ਦੀ ਗੁੰਡਾਗਰਦੀ ਇਸੇ ਤਰੀਕੇ ਚੱਲਦੀ ਰਹੀ ਰਹੇਗੀ, ਓਨੀ ਦੇਰ ਤੱਕ ਵਕੀਲਾਂ ਦੀ ਬਾਰ ਐਸੋਸੀਏਸ਼ਨ ਵੱਲੋਂ ਇਸੇ ਤਰੀਕੇ ਨਾਲ ਪ੍ਰਦਰਸ਼ਨ ਜਾਰੀ ਰਹੇਗਾ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।