Punjab news: ਪੰਜਾਬ ਦੇ ਲੋਕਲ ਬਾਡੀ ਮੰਤਰੀ ਬਲਬੀਰ ਸਿੰਘ ਬੁੱਧਵਾਰ ਨੂੰ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਮੰਦਿਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰੀ ਬਹੁਤ ਵੱਡੀ ਹੈ ਤੇ ਉਹ ਪਰਮਾਤਮਾ ਦਾ ਸ਼ੁਕਰ ਗੁਜ਼ਾਰ ਕਰਨ ਲਈ ਪਹੁੰਚੇ ਹਨ।


ਉੱਥੇ ਹੀ ਲੋਕਲ ਬਾਡੀ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਉਹ ਅੰਮ੍ਰਿਤਸਰ ਦੇ ਹੀ ਜੰਮਪਲ ਹਨ ਤੇ ਉਹ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਆਉਂਦੇ ਹੀ ਰਹਿੰਦੇ ਸਨ।


ਇਸ ਤੋਂ ਇਲਾਵਾ ਬਲਬੀਰ ਸਿੰਘ ਨੇ ਭਾਜਪਾ ਅਤੇ ਅਕਾਲੀ ਦਲ ਦੇ ਗੱਠਜੋੜ ਬਾਰੇ ਬੋਲਦਿਆਂ ਕਿਹਾ ਕਿ ਅਕਾਲੀ-ਭਾਜਪਾ ਦੇ ਗੱਠਜੋੜ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ ਹੈ, ਜੋ ਲੋਕਾਂ ਨੂੰ ਸਵੀਕਾਰ ਹੁੰਦਾ ਹੈ, ਉਹ ਹੀ ਹੁੰਦਾ ਹੈ।


ਇਹ ਵੀ ਪੜ੍ਹੋ: ਅਕਾਲੀ ਦਲ ਤੇ ਬੀਜੇਪੀ ਹਮੇਸ਼ਾ ਇਕੱਠੇ, ਕਿਸਾਨ ਅੰਦੋਲਨ ਦੌਰਾਨ ਸਿਰਫ਼ ਡਰਾਮਾ ਕੀਤਾ: ਰਾਜਾ ਵੜਿੰਗ


ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦਾ ਗਠਜੋੜ ਹੋ ਸਕਦਾ ਹੈ। ਬੇਸ਼ੱਕ ਬੀਜੇਪੀ ਦੇ ਕੁਝ ਸਥਾਨਕ ਲੀਡਰ ਇਸ ਨਾਲ ਸਹਿਮਤ ਨਹੀਂ ਪਰ ਕੇਂਦਰੀ ਲੀਡਰਸ਼ਿਪ ਇਸ ਲਈ ਰਾਜੀ ਹੈ। ਸ਼੍ਰੋਮਣੀ ਅਕਾਲੀ ਦਲ ਵੀ ਭਾਰਤੀ ਜਨਤਾ ਪਾਰਟੀ ਪ੍ਰਤੀ ਨਰਮ ਪੈ ਗਿਆ ਹੈ। 


ਮੀਡੀਆ ਰਿਪੋਰਟਾਂ ਵਿੱਚ ਚਰਚਾ ਹੈ ਕਿ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਤੈਅ ਹਨ। ਦੋਵਾਂ ਪਾਰਟੀਆਂ ਵਿਚਾਲੇ ਸੀਟ ਫਾਰਮੂਲੇ ਤੋਂ ਲੈ ਕੇ ਚੋਣ ਰਣਨੀਤੀ ਤੱਕ ਸਭ ਕੁਝ ਤੈਅ ਹੋ ਗਿਆ ਹੈ। ਹੁਣ ਸਿਰਫ਼ ਗੱਠਜੋੜ ਦੇ ਐਲਾਨ ਦੀ ਹੀ ਉਡੀਕ ਹੈ। ਉਂਝ ਦੋਵਾਂ ਧਿਰਾਂ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: ਜੈ ਇੰਦਰ ਕੌਰ ਨੇ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਸੌਦਾਨ ਸਿੰਘ ਨਾਲ ਕੀਤੀ ਮੁਲਾਕਾਤ , ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਕੀਤੀ ਚਰਚਾ