Ajnala news: ਵਾਰਸ ਪੰਜਾਬ ਜਥੇਬੰਦੀ ਦੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਸਿੰਘ ਨੂੰ ਦੇਰ ਰਾਤ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਜਨਾਲਾ ਦੇ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਇਕ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਅਗਵਾ ਕਰਕੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ‘ਤੇ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਦੇ ਤਹਿਤ ਹੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਜਿਸ ਨੂੰ ਹੁਣ ਦੇਰ ਰਾਤ ਅਜਨਾਲਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਹੈ। ਇਸ ਦੇ ਨਾਲ ਹੀ ਉਸ ਦਾ ਇੱਕ ਦਿਨ ਦਾ ਰਿਮਾਂਡ ਵੀ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ: In Photos: ਸ਼ਿਵ ਦੀ ਨਗਰੀ ਨੇ ਤੋੜਿਆ ਅਯੁੱਧਿਆ ਦਾ ਰਿਕਾਰਡ, 18 ਲੱਖ 82 ਹਜ਼ਾਰ ਦੀਵਿਆਂ ਨਾਲ ਰੁਸ਼ਨਾਇਆ ਉਜੈਨ, ਦੇਖੋ ਸ਼ਾਨਦਾਰ ਤਸਵੀਰਾਂ...
ਦੱਸ ਦਈਏ ਕਿ ਪੁਲਿਸ ਇਸ ਮਾਮਲੇ ਵਿੱਚ ਹੋਰ ਬਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਮਾਮਲੇ ਵਿੱਚ ਹੋਰ ਵੀ ਗ੍ਰਿਫ਼ਤਾਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦੂਜੇ ਸਾਥੀ ਸੰਧੂ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਰੋਲ ਸਾਹਮਣੇ ਨਹੀਂ ਆਇਆ ਜਿਸ ਕਾਰਨ ਉਸ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅਜਨਾਲਾ ਤੋਂ ਸਿੱਖ ਨੌਜਵਾਨ ਨੂੰ ਅਗਵਾ ਕਰਕੇ ਜੰਡਿਆਲਾ ਗੁਰੂ ਨੇੜੇ ਉਸ ਦੀ ਕੁੱਟਮਾਰ ਕੀਤੀ ਗਈ ਸੀ। ਨੌਜਵਾਨ ਦੀ ਕੁੱਟਮਾਰ ਕਰਨ ਦੇ ਆਰੋਪਾਂ ਦੇ ਚੱਲਦਿਆਂ ਅਜਨਾਲਾ ਪੁਲਿਸ ਨੇ ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਕੁਝ ਸਾਥੀਆਂ ਅਤੇ ਕੁਝ ਅਣਪਛਾਤੇ ਵਿਅਕਤੀਆਂ ਦੇ ਉਪਰ ਮਾਮਲਾ ਦਰਜ ਕੀਤਾ ਸੀ।
ਇਸ ਤੋਂ ਬਾਅਦ 18 ਫਰਵਰੀ ਦੀ ਸਵੇਰ ਨੂੰ ਅਜਨਾਲਾ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਸਿੰਘ ਨੂੰ ਉਸ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ ਜਿਸ ਨੂੰ ਕਿ ਹੁਣ ਦੇਰ ਰਾਤ ਅਜਨਾਲਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Ludhiana news: ED ਦੀ SEL ਟੈਕਸਟਾਈਲ ਤੇ ਵੱਡੀ ਕਾਰਵਾਈ, 828 ਕਰੋੜ ਦੀਆਂ ਜਾਇਦਾਦਾਂ ਕੀਤੀਆਂ ਅਟੈਚ