Amritsar News: ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਐਕਟਿਵ ਹੋ ਗਏ ਹਨ। ਦਿੱਲੀ ਵਿੱਚ ਸੀਨੀਅਰ ਲੀਡਰਾਂ ਨਾਲ ਮੀਟਿੰਗਾਂ ਕਰਨ ਮਗਰੋਂ ਸ਼ਨੀਵਾਰ ਨੂੰ ਉਹ ਆਪਣੇ ਸ਼ਹਿਰ ਅੰਮ੍ਰਿਤਸਰ ਖੁੱਲ੍ਹ ਕੇ ਗਰਜੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ 'ਤੇ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਸਰਕਾਰ ਦੀ ਛਤਰ ਛਾਇਆ ਹੇਠ ਮਾਫੀਆ ਰਾਜ ਚੱਲ ਰਿਹਾ ਹੈ।


ਦਰਅਸਲ ਨਵਜੋਤ ਸਿੱਧੂ ਸ਼ਨੀਵਾਰ ਨੂੰ ਅੰਮ੍ਰਿਤਸਰ ਸਥਿਤ ਆਪਣੇ ਘਰ ਪੁੱਜੇ। ਇਸ ਤੋਂ ਪਹਿਲਾਂ ਉਨ੍ਹਾਂ ਦਾ ਇੱਥੇ ਗੋਲਡਨ ਗੇਟ ’ਤੇ ਸਮਰਥਕਾਂ ਵੱਲੋਂ ਫੁੱਲਾਂ ਦੇ ਹਾਰ ਤੇ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਸਿੱਧੂ ਨੇ ਆਖਿਆ ਕਿ ਅੰਮ੍ਰਿਤਸਰ ਉਨ੍ਹਾਂ ਦੀ ਕਰਮ ਭੂਮੀ ਹੈ ਤੇ ਅੰਮ੍ਰਿਤਸਰ ਦੇ ਲੋਕਾਂ ਨੇ ਉਨ੍ਹਾਂ ਨੂੰ ਹਮੇਸ਼ਾ ਹੀ ਵੱਡਾ ਮਾਣ-ਸਨਮਾਨ ਦਿੱਤਾ ਹੈ। ਉਨ੍ਹਾਂ ਦਾ ਮੁੱਖ ਮੰਤਵ ਪੰਜਾਬ ਦਾ ਵਿਕਾਸ ਹੈ ਤੇ ਇਸ ਮੰਤਵ ਦੀ ਪ੍ਰਾਪਤੀ ਲਈ ਉਹ ਜੱਦੋ-ਜਹਿਦ ਜਾਰੀ ਰੱਖਣਗੇ।


ਪੰਜਾਬ ਦੀ ‘ਆਪ’ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਦੋਸ਼ ਲਾਇਆ ਕਿ ਇਸ ਸਰਕਾਰ ਦੀ ਛਤਰ ਛਾਇਆ ਹੇਠ ਮਾਫੀਆ ਰਾਜ ਚੱਲ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕੁਝ ਵਪਾਰਕ ਘਰਾਣਿਆਂ ਨੂੰ ਲਾਹਾ ਦੇਣ ਲਈ ਕੰਮ ਕਰ ਰਹੀ ਹੈ ਜਦੋਂਕਿ ਆਮ ਆਦਮੀ ਦੀ ਭਲਾਈ ਲਈ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਖੋਖਲੇ ਸਾਬਤ ਹੋਏ ਹਨ।


ਉਨ੍ਹਾਂ ਕਾਂਗਰਸੀ ਉਮੀਦਵਾਰ ਤੇ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨਾਲ ਪਹਿਲਾਂ ਦੁੱਖ ਸਾਂਝਾ ਕੀਤਾ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਹਰੇ ਪੈੱਨ ਦੇ ਬਿਆਨ ’ਤੇ ਵਿਅੰਗ ਕੱਸੇ। ਉਨ੍ਹਾਂ ਕਿਹਾ ਕਿ ਮਾਫੀਆ ਨੂੰ ਖ਼ਤਮ ਕਰਨ ਦਾ ਦਾਅਵਾ ਕਰਨ ਵਾਲੀ ਪਾਰਟੀ ਦੇ ਰਾਜ ਵਿੱਚ ਮਾਫੀਆ ਰਾਜ ਦੁੱਗਣਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼ਰਾਬ ਦੀ ਵਰਤੋਂ ਸਭ ਤੋਂ ਵੱਧ ਹੈ ਪਰ ਆਮਦਨ ਸਭ ਤੋਂ ਘੱਟ ਹੋ ਰਹੀ ਹੈ।


ਇਹ ਵੀ ਪੜ੍ਹੋ: Ludhiana News: ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਮੁੜ ਭੁੱਖ ਹੜਤਾਲ ਦਾ ਐਲਾਨ, ਸੀਐਮ ਮਾਨ 'ਤੇ ਲਾਏ ਵਾਅਦਾਖਿਲਾਫੀ ਦੇ ਇਲਜ਼ਾਮ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Indigo Flight: ਜਹਾਜ਼ 'ਚ ਸ਼ਰਾਬੀ ਨੇ ਕਰ ਦਿੱਤਾ ਵੱਡਾ ਕਾਂਡ, ਨਸ਼ੇ 'ਚ ਟੁੰਨ ਐਮਰਜੈਂਸੀ ਦਰਵਾਜ਼ਾ ਖੋਲ੍ਹਣ ਲੱਗਾ...