ਪੜਚੋਲ ਕਰੋ

Punjab News: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਇਆ ਸਮਾਗਮ

ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿੱਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਉਨ੍ਹਾ ਦੇ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਇਹੀ ਕਾਰਨ ਹੈ ਕਿ ਮਹਾਰਾਜਾ ਰਣਜੀਤ ਸਿੰਘ ਵੱਲੋਂ ਕੀਤੇ ਕਾਰਜਾਂ ਨੂੰ ਅੱਜ ਵੀ ਦੁਨੀਆ ਯਾਦ ਕਰਦੀ ਹੈ।

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। 

ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇ ਸਰਵਣ ਕਰਵਾਇਆ। 

ਉਨ੍ਹਾ ਸੰਗਤ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿੱਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਉਨ੍ਹਾ ਦੇ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਇਹੀ ਕਾਰਨ ਹੈ ਕਿ ਮਹਾਰਾਜਾ ਰਣਜੀਤ ਸਿੰਘ ਵੱਲੋਂ ਕੀਤੇ ਕਾਰਜਾਂ ਨੂੰ ਅੱਜ ਵੀ ਦੁਨੀਆ ਯਾਦ ਕਰਦੀ ਹੈ।

ਸਮਾਗਮ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਖਰਾਜ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ ਰਿਆੜ, ਨਿਸ਼ਾਨ ਸਿੰਘ ਜਫਰਵਾਲ, ਇਕਬਾਲ ਸਿੰਘ ਮੁੱਖੀ, ਨਿਸ਼ਾਨ ਸਿੰਘ,  ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ: Sangrur News: ਮਹਾਰਾਜਾ ਰਣਜੀਤ ਸਿੰਘ ਦੇ ਨਾਨਕਾ ਪਿੰਡ 'ਚ ਸੂਬਾ ਪੱਧਰੀ ਸਮਾਗਮ, 1 ਕਰੋੜ ਦੀ ਗ੍ਰਾਂਟ ਦੇਣ ਦਾ ਐਲਾਨ

ਜ਼ਿਕਰ ਕਰ ਦਈਏ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 184ਵੀਂ ਬਰਸੀ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾ ਦੇ ਫ਼ੁੱਲ ਤੇ ਸਤਿਕਾਰ ਭੇਂਟ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਦੇ ਨਾਨਕਾ ਪਿੰਡ ਬਡਰੁੱਖਾਂ ਵਿਖੇ ਰਾਜ ਪੱਧਰੀ ਬਰਸੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਬਡਰੁੱਖਾਂ ਵਿਖੇ ਸਥਾਪਤ ਕਰਵਾਏ ਗਏ ਮਹਾਰਾਜਾ ਰਣਜੀਤ ਸਿੰਘ ਜੀ ਦੇ ਬੁੱਤ ਉੱਪਰ ਫੁੱਲ ਮਾਲਾਵਾਂ ਪਾ ਕੇ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ।  ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀਆਂ ਪੈੜਾਂ ਬਹੁਤ ਡੂੰਘੀਆਂ, ਮਜ਼ਬੂਤ ਤੇ ਪਵਿੱਤਰ ਹਨ ਜਿਸਦਾ ਅੰਦਾਜ਼ਾ ਉਨ੍ਹਾਂ ਦੇ ਰਾਜ ਕਰਨ ਦੇ ਢੰਗ ਤੋਂ ਲਾਇਆ ਜਾ ਸਕਦਾ ਹੈ ਤੇ ਮਾਨ ਸਰਕਾਰ ਉਨ੍ਹਾਂ ਦਾ ਹਰ ਮੌਕੇ ਉੱਪਰ ਸਨਮਾਨ ਕਰਦੀ ਹੈ। 

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget