Amritsar News: ਮਹਾਰਾਸ਼ਟਰ ਸਰਕਾਰ ਮੂਲ ਐਕਟ 1956 ਅਨੁਸਾਰ ਚੋਣ ਕਰਵਾ ਕੇ ਕਰੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਬੋਰਡ ਕਾਇਮ- ਐਡਵੋਕੇਟ ਧਾਮੀ
ਮਹਾਰਾਸ਼ਟਰ ਸਰਕਾਰ ਹੁਣ ਕਹਿ ਰਹੀ ਹੈ ਕਿ ਸਾਰੇ ਸਬੰਧਤ ਵਿਅਕਤੀਆਂ ਨਾਲ ਇਸ ਮੁੱਦੇ `ਤੇ ਵਿਚਾਰ ਵਟਾਂਦਰਾ ਕਰਨ ਲਈ, ਉਚਿਤ ਫੈਸਲਾ ਲੈਣ ਲਈ ਇੱਕ ਕੈਬਨਿਟ ਸਬ-ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਸਰਕਾਰ ਨੂੰ ਸਵਾਲ ਉਠਾਇਆ ਕਿ ਉਹ ਅਜਿਹੀ ਦਖ਼ਲਅੰਦਾਜ਼ੀ ਵੀ ਕਿਉਂ ਕਰਨਾ ਚਾਹੁੰਦੀ ਹੈ, ਇਸ ਪਿੱਛੇ ਅਧਾਰ ਕੀ ਹੈ ਅਤੇ ਅਜਿਹਾ ਕੌਣ ਚਾਹੁੰਦਾ ਹੈ?
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਵੇਂ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਐਕਟ 1956 ਵਿੱਚ ਸਾਲ 2024 ਦੀ ਸੋਧ ਕਰਨ ਦੀ ਤਜਵੀਜ਼ ਦੇ ਆਪਣੇ ਕੈਬਨਿਟ ਫੈਸਲੇ ਨੂੰ ਰੋਕਣ ਦਾ ਫੈਸਲਾ ਕੀਤਾ ਹੈ, ਪਰ ਇਸ ਨਾਲ ਸਰਕਾਰੀ ਦਖ਼ਲਅੰਦਾਜ਼ੀ ਖ਼ਤਮ ਨਹੀਂ ਹੁੰਦੀ।
ਐਡਵੋਕੇਟ ਧਾਮੀ ਨੇ ਆਪਣੇ ਐਕਸ (ਪਹਿਲਾਂ ਟਵਿੱਟਰ) ਪੋਸਟ ਵਿੱਚ ਕਿਹਾ ਕਿ ਮਹਾਰਾਸ਼ਟਰ ਸਰਕਾਰ ਹੁਣ ਕਹਿ ਰਹੀ ਹੈ ਕਿ ਸਾਰੇ ਸਬੰਧਤ ਵਿਅਕਤੀਆਂ ਨਾਲ ਇਸ ਮੁੱਦੇ `ਤੇ ਵਿਚਾਰ ਵਟਾਂਦਰਾ ਕਰਨ ਲਈ, ਉਚਿਤ ਫੈਸਲਾ ਲੈਣ ਲਈ ਇੱਕ ਕੈਬਨਿਟ ਸਬ-ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਸਰਕਾਰ ਨੂੰ ਸਵਾਲ ਉਠਾਇਆ ਕਿ ਉਹ ਅਜਿਹੀ ਦਖ਼ਲਅੰਦਾਜ਼ੀ ਵੀ ਕਿਉਂ ਕਰਨਾ ਚਾਹੁੰਦੀ ਹੈ, ਇਸ ਪਿੱਛੇ ਅਧਾਰ ਕੀ ਹੈ ਅਤੇ ਅਜਿਹਾ ਕੌਣ ਚਾਹੁੰਦਾ ਹੈ?
Amid objection by SGPC and protest from Sikh Sangat, Maharashtra Government decided to put on hold its cabinet decision of proposing 2024 amendment in the Nanded Gurdwara Act, 1956, good. It is now said that a cabinet sub-committee will be formed to discuss issue with all the… https://t.co/a2mqKAHM2q pic.twitter.com/HVxA3XjFEZ
— Harjinder Singh Dhami (@SGPCPresident) February 15, 2024
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਗੇ ਵਧਣ ਤੋਂ ਪਹਿਲਾਂ, ਮਹਾਰਾਸ਼ਟਰ ਸਰਕਾਰ ਨੂੰ ਨਾਂਦੇੜ ਗੁਰਦੁਆਰਾ ਮਾਮਲਿਆਂ ਵਿੱਚ ਆਪਣੀ ਪਹਿਲਾਂ ਦੀ ਦਖਲਅੰਦਾਜ਼ੀ ਨੂੰ ਪਹਿਲਾਂ ਰੱਦ ਕਰਨਾ ਚਾਹੀਦਾ ਹੈ ਜੋ ਸਾਲ 2015 ਦੇ ਆਰਡੀਨੈਂਸ ਨੰਬਰ III ਰਾਹੀਂ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਐਕਟ 1956’ ਵਿੱਚ ਸੋਧ ਕਰਕੇ ਨਾਂਦੇੜ ਗੁਰਦੁਆਰਾ ਬੋਰਡ ਦਾ ਪ੍ਰਧਾਨ ਨਾਮਜ਼ਦ ਕਰਨ ਲਈ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਪਰੰਪਰਾਗਤ ਜਮਹੂਰੀ ਰਵਾਇਤ ਹੈ ਕਿ ਪ੍ਰਧਾਨ ਦੀ ਚੋਣ ਬੋਰਡ ਦੇ ਮੈਂਬਰਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਮੈਂਬਰਾਂ ਵਿੱਚੋਂ ਹੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਸਿੱਖ ਚਾਹੁੰਦੇ ਹਨ ਕਿ ਮੂਲ ਨਾਂਦੇੜ ਗੁਰਦੁਆਰਾ ਐਕਟ 1956 ਦੇ ਅਨੁਸਾਰ ਛੇਤੀ ਚੋਣ ਕਰਵਾਈ ਜਾਵੇ, ਤਾਂ ਜੋ ਕੌਮ ਦੀਆਂ ਭਾਵਨਾਵਾਂ ਅਨੁਸਾਰ ਬੋਰਡ ਨੂੰ ਲੋਕਤੰਤਰੀ ਢੰਗ ਨਾਲ ਕਾਰਜਸ਼ੀਲ ਬਣਾਇਆ ਜਾ ਸਕੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।