Amritsar News :  ਸਿੱਖ ਧਰਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Darbar Sahib) ਵਿਖੇ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਮਹਿੰਦਰਾ ਕੰਪਨੀ ਵੱਲੋਂ ਸਕਾਰਪੀਉ ਐਨ ਆਟੋਮੈਟਿਕ ਗੱਡੀ ਭੇਂਟ ਕੀਤੀ ਗਈ। ਮਹਿੰਦਰਾ ਕੰਪਨੀ ਦੇ ਸੀਈਓ ਹਰੀਸ਼ ਸ਼ਵਨ ਤੇ ਮਹਿੰਦਰਾ ਐਂਡ ਮਹਿੰਦਰਾ ਵਲਰਡ ਵਾਈਡ ਦੇ ਐਮਡੀ ਇੰਦਰਬੀਰ ਸਿੰਘ ਅਨੰਦ ਨੇ ਗੱਡੀ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ।

ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਮਾਨਵਤਾ ਲਈ ਅਥਾਹ ਸ਼ਰਧਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸ਼ਰਧਾਲੂ ਆਪਣੀਆਂ ਭੇਟਾਵਾਂ ਲੈ ਕੇ ਪੁੱਜਦੇ ਹਨ। ਇਸੇ ਤਰ੍ਹਾਂ ਹੀ ਮਹਿੰਦਰਾ ਕੰਪਨੀ ਵੱਲੋਂ ਵੀ ਆਪਣੀ ਨਵੀਂ ਸਕਾਰਪੀਉ ਐਨ ਲੈਗਜ਼ਰੀ ਆਟੋਮੈਟਿਕ ਗੱਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ।

ਉਨ੍ਹਾਂ ਕਿਹਾ ਕਿ ਮਹਿੰਦਰਾ ਕੰਪਨੀ ਵੱਲੋਂ ਇਸ ਤੋਂ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ (Sri Darbar Sahib)  ਲਈ ਗੱਡੀਆਂ ਭੇਟ ਕੀਤੀਆਂ ਗਈਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਆਪਣੇ ਸ਼ਰਧਾਲੂਆਂ ’ਤੇ ਹਮੇਸ਼ਾ ਕਿਰਪਾ ਬਣਾਈ ਰੱਖਦੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਐਡਵੋਕੇਟ ਧਾਮੀ ਨੇ ਮਹਿੰਦਰਾ ਕੰਪਨੀ ਦੇ ਮਾਲਕਾਂ ਅਤੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 



 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ