Amritsar News: ਅੰਮ੍ਰਿਤਸਰ ਦੱਖਣੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਰਹੇ ਤਲਬੀਰ ਸਿੰਘ ਗਿੱਲ ਨੇ ਪਾਰਟੀ ਛੱਡਣ ਦਾ ਫੈਸਲਾ ਰੱਦ ਕਰ ਦਿੱਤਾ ਹੈ। ਦੇਰ ਰਾਤ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਉਨ੍ਹਾਂ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪੁੱਜੇ ਸਨ । ਦੋ ਦਿਨ ਪਹਿਲਾਂ ਤਲਬੀਰ ਸਿੰਘ ਗਿੱਲ ਦੇ ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ।


ਪ੍ਰਾਪਤ ਜਾਣਕਾਰੀ ਅਨੁਸਾਰ ਤਲਬੀਰ ਸਿੰਘ ਗਿੱਲ ਦੀ ਨਰਾਜ਼ਗੀ ਪਿਛਲੇ ਕਾਫੀ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਦਿਖਾਈ ਦੇ ਰਹੀ ਸੀ। ਉਹ ਸਿੱਧੇ ਤੌਰ 'ਤੇ ਅਕਾਲੀ ਦਲ 'ਤੇ ਨਿਸ਼ਾਨਾ ਨਹੀਂ ਸਾਧ ਰਹੇ ਸੀ, ਸਗੋਂ ਸ਼ੋਸ਼ਲ ਮੀਡੀਆ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਤੇ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਸ਼੍ਰੀ ਗੁਰੂ ਰਾਮਦਾਸ ਜੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਖਿਲਾਫ ਲਗਾਤਾਰ ਬੋਲ ਰਹੇ ਸਨ।


ਇਹ ਵੀ ਪੜ੍ਹੋ: Flood in Punjab: ਪੌਂਗ ਡੈਮ ਤੋਂ ਛੱਡੇ ਪਾਣੀ ਨੇ ਮਚਾਈ ਤਬਾਹੀ, ਕਈ ਪਿੰਡਾਂ 'ਚ ਭਰਿਆ ਪਾਣੀ, ਕਈ ਪਿੰਡ ਕਰਵਾਏ ਖਾਲੀ


 



ਦੱਸ ਦਈਏ ਕਿ ਤਲਬੀਰ ਸਿੰਘ ਗਿੱਲ ਨੇ 14 ਅਗਸਤ ਨੂੰ ਅਕਾਲੀ ਦਲ ਛੱਡਣ ਦਾ ਫੈਸਲਾ ਕੀਤਾ ਸੀ। ਇਸ ਦਿਨ ਉਨ੍ਹਾਂ ਨੇ ਅਕਾਲੀ ਦਲ ਦੀ ਮੈਂਬਰਸ਼ਿਪ ਛੱਡਣ ਦੀ ਵੀ ਖੁੱਲ੍ਹ ਕੇ ਗੱਲ ਕੀਤੀ ਸੀ। ਇੰਨਾ ਹੀ ਨਹੀਂ 18 ਅਗਸਤ ਨੂੰ ਇੱਕ ਪ੍ਰੋਗਰਾਮ ਵੀ ਰੱਖਿਆ ਗਿਆ ਸੀ ਜਿਸ ਵਿੱਚ ਇਹ ਕਿਆਸ ਲਾਏ ਜਾ ਰਹੇ ਸਨ ਕਿ ਤਲਬੀਰ ਸਿੰਘ ਗਿੱਲ ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।


ਬੀਤੀ ਰਾਤ ਬਿਕਰਮ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਸਮੇਤ ਕਈ ਅਕਾਲੀ ਆਗੂ ਤਲਬੀਰ ਸਿੰਘ ਗਿੱਲ ਨੂੰ ਮਨਾਉਣ ਲਈ ਪੁੱਜੇ। ਤਲਬੀਰ ਗਿੱਲ ਨੂੰ ਮਨਾਉਣ ਵਿੱਚ ਕਰੀਬ ਦੋ ਘੰਟੇ ਲੱਗ ਗਏ। ਇਸ ਦੌਰਾਨ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਵਲਟੋਹਾ ਨੇ ਕਿਹਾ ਕਿ ਤਲਬੀਰ ਸਿੰਘ ਗਿੱਲ ਦਾ ਪਰਿਵਾਰ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ, ਮਤਭੇਦ ਸੁਲਝਾ ਲਏ ਗਏ ਹਨ। ਇਸ ਲਈ 18 ਅਗਸਤ ਦਾ ਪ੍ਰੋਗਰਾਮ ਰੱਦ ਮੰਨਿਆ ਜਾਵੇ।


ਇਹ ਵੀ ਪੜ੍ਹੋ: Flood in Punjab: ਹੜ੍ਹਾਂ ਦਾ ਮੁੜ ਕਹਿਰ! ਐਨਡੀਆਰਐਫ, ਭਾਰਤੀ ਫੌਜ ਤੇ ਬੀਐਸਐਫ ਦੀਆਂ ਟੀਮਾਂ ਡਟੀਆਂ