Major accident happened to Punjab police officers: ਪੰਜਾਬ ਪੁਲਿਸ ਦੇ ਅਫਸਰਾਂ ਦੇ ਨਾਲ ਜੁੜੀ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਵਿਖੇ ਪੰਜਾਬ ਪੁਲਿਸ ਦੇ ਦੋ ਅਫਸਰਾਂ ਨਾਲ ਖਤਰਨਾਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦੇ ਦੋ ਅਫਸਰ ਅੱਗ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ।
ਇੰਝ ਵਾਪਰਿਆ ਹਾਦਸਾ
ਦੱਸਿਆ ਜਾ ਰਿਹਾ ਹੈ ਕਿ ਖੰਨਾ ਪੁਲਿਸ ਦੇ ਡੀ. ਐੱਸ. ਪੀ. (DSP) ਸੁੱਖਅੰਮ੍ਰਿਤ ਅਤੇ ਐੱਸ. ਪੀ. (SP) ਤਰੁਣਪ੍ਰੀਤ ਨਾਲ ਪੇਪਰ ਮਿਲ ਵਿੱਚ ਨਸ਼ੀਲੇ ਪਦਾਰਥਾਂ ਨੂੰ ਅਗਨ ਭੇਂਟ ਕੀਤੇ ਜਾਣ ਦੌਰਾਨ ਇਹ ਹਾਦਸਾ ਵਾਪਰ ਗਿਆ। ਜਿਸ ਵਿਚ ਦੋਵੇਂ ਪੁਲਿਸ ਅਫ਼ਸਰ ਅੱਗ ਦੀ ਲਪੇਟ ਵਿਚ ਆ ਕੇ ਗੰਭੀਰ ਜ਼ਖਮੀ ਹੋ ਗਏ। ਹੁਣ ਤਕ ਦੀ ਜਾਣਕਾਰੀ ਅਨੁਸਾਰ ਦੋਵਾਂ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ।
ਦੇਰ ਸ਼ਾਮ ਤੱਕ ਕਈ ਅਧਿਕਾਰੀ ਵੀ ਉਨ੍ਹਾਂ ਦੀ ਸਿਹਤਯਾਬੀ ਜਾਣਨ ਲਈ ਪਹੁੰਚ ਗਏ। DSP ਨੂੰ ਦੇਰ ਸ਼ਾਮ ਛੁੱਟੀ ਦੇ ਦਿੱਤੀ ਗਈ। ਇਹ ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁਲਿਸ ਅਧਿਕਾਰੀ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਨੂੰ ਨਸ਼ਟ ਕਰਨ ਲਈ ਖੰਨਾ ਪੇਪਰ ਮਿੱਲ ਪਹੁੰਚਦੇ ਹਨ। ਵੀਰਵਾਰ ਨੂੰ ਵੀ, ਜਦੋਂ ਖੰਨਾ ਤੋਂ ਟੀਮ ਖੇਪ ਨੂੰ ਨਸ਼ਟ ਕਰਨ ਪਹੁੰਚੀ, ਤਾਂ ਉਨ੍ਹਾਂ ਨਾਲ ਇੱਕ ਹਾਦਸਾ ਵਾਪਰ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।