Punjab Police: ਅੰਮ੍ਰਿਤਸਰ ਦੇ ਏਅਰਪੋਰਟ ਰੋਡ 'ਤੇ ਇੱਕ ਘਰ ਵਿੱਚ ਵੱਡਾ ਧਮਾਕਾ, ਇਲਾਕੇ 'ਚ ਫੈਲੀ ਦਹਿਸ਼ਤ, ਪੁਲਿਸ ਨੇ ਧਾਰੀ ਚੁੱਪ !
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਅਸਾਧਾਰਨ ਗਤੀਵਿਧੀ ਜਾਂ ਅੱਤਵਾਦੀ ਪਹਿਲੂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ, ਅਤੇ ਉਹ ਇਸ ਘਟਨਾ ਦੇ ਪਿੱਛੇ ਦਾ ਕਾਰਨ ਜਾਣਨ ਲਈ ਬੇਚੈਨ ਹਨ।
Punjab News: ਅੰਮ੍ਰਿਤਸਰ ਵਿੱਚ ਏਅਰਪੋਰਟ ਰੋਡ 'ਤੇ ਜੁਝਾਰ ਸਿੰਘ ਐਵੇਨਿਊ ਦੇ ਇੱਕ ਘਰ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸਥਾਨਕ ਸੂਤਰਾਂ ਅਨੁਸਾਰ, ਧਮਾਕਾ ਇੱਕ ਘਰ ਦੇ ਅੰਦਰ ਹੋਇਆ, ਪਰ ਇਸਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਪੁਲਿਸ ਨੇ ਘਰ ਨੂੰ ਅੰਦਰੋਂ ਬੰਦ ਕਰ ਦਿੱਤਾ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਜਾਂਚ ਦੌਰਾਨ ਮੀਡੀਆ ਕਰਮਚਾਰੀਆਂ ਨੂੰ ਵੀ ਘਟਨਾ ਵਾਲੀ ਥਾਂ ਦੇ ਨੇੜੇ ਜਾਣ ਤੋਂ ਰੋਕਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਘਰ ਰਘਬੀਰ ਕੌਰ ਨਾਮ ਦੀ ਇੱਕ ਔਰਤ ਦਾ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਅਸਾਧਾਰਨ ਗਤੀਵਿਧੀ ਜਾਂ ਅੱਤਵਾਦੀ ਪਹਿਲੂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ, ਅਤੇ ਉਹ ਇਸ ਘਟਨਾ ਦੇ ਪਿੱਛੇ ਦਾ ਕਾਰਨ ਜਾਣਨ ਲਈ ਬੇਚੈਨ ਹਨ।
ਪੁਲਿਸ ਥਾਣੇ ਉੱਤੇ ਬੰਬ ਧਮਾਕਾ !
ਜ਼ਿਕਰ ਕਰ ਦਈਏ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਇੱਕ ਹੋਰ ਪੁਲਿਸ ਚੌਕੀ ਦੇ ਬਾਹਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਧਮਾਕੇ ਦੀ ਇਹ ਆਵਾਜ਼ ਵੀਰਵਾਰ ਸਵੇਰੇ ਲਗਭਗ 8 ਵਜੇ ਸੁਣਾਈ ਦਿੱਤੀ। ਪੁਲਿਸ ਨੇ ਇੱਕ ਬਿਆਨ ਜਾਰੀ ਕਰਕੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ। ਪੁਲਿਸ ਨੇ ਕਿਹਾ ਕਿ ਇਹ ਬੰਬ ਧਮਾਕਾ ਨਹੀਂ ਹੈ; ਉਨ੍ਹਾਂ ਦੇ ਇੱਕ ਪੁਲਿਸ ਵਾਲੇ ਦੀ ਕਾਰ ਦਾ ਰੇਡੀਏਟਰ ਫਟ ਗਿਆ ਸੀ। ਦੂਜੇ ਪਾਸੇ, ਵਿਦੇਸ਼ ਵਿੱਚ ਬੈਠੇ ਇੱਕ ਅੱਤਵਾਦੀ ਸੰਗਠਨ ਨੇ ਇਸ ਨੂੰ ਬੰਬ ਧਮਾਕਾ ਦੱਸਦਿਆਂ ਹੋਇਆਂ ਪੋਸਟ ਵਾਇਰਲ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਗੁਮਟਾਲਾ ਚੌਕੀ ਵਿਖੇ ਰਾਤ 8 ਵਜੇ ਦੇ ਕਰੀਬ ਵਾਪਰੀ। ਏਸੀਪੀ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਚੌਕੀ ਵਿੱਚ ਹਰ ਕੋਈ ਆਪਣਾ ਕੰਮ ਕਰ ਰਿਹਾ ਸੀ, ਏਐਸਆਈ ਹਰਜਿੰਦਰ ਸਿੰਘ ਵੀ ਚੌਕੀ ਦੇ ਅੰਦਰ ਬੈਠੇ ਕੰਮ ਕਰ ਰਹੇ ਸੀ। ਫਿਰ ਲਗਭਗ 8 ਵਜੇ ਮੌਕੇ ਤੋਂ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਸਾਰੇ ਬਾਹਰ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਏਐਸਆਈ ਤਜਿੰਦਰ ਸਿੰਘ ਦੀ 2008 ਮਾਡਲ ਜ਼ੈਨ ਐਸਟੀਲੋ ਕਾਰ ਦੇ ਹੇਠਾਂ ਧਮਾਕਾ ਹੋਇਆ ਹੈ। ਜਾਂਚ ਤੋਂ ਪਤਾ ਲੱਗਾ ਕਿ ਕਾਰ ਦਾ ਰੇਡੀਏਟਰ ਫਟ ਗਿਆ ਸੀ।