Major fire: ਪੰਜਾਬ ਦੀ ਸਭ ਤੋਂ ਵੱਡੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ, 500 ਡਰੰਮਾਂ 'ਚ ਇੱਕ ਤੋਂ ਬਾਅਦ ਇੱਕ ਹੋਏ ਧਮਾਕੇ
Major fire broke out - ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਦੇ ਸ਼ਾਮ ਨੂੰ ਫੈਕਟਰੀ 'ਚ ਅੱਗ ਲੱਗ ਗਈ ਸੀ। ਇਸ ਕੁਆਲਿਟੀ ਫਾਰਮਾਸਿਊਟੀਕਲ ਵਾਲੀ ਫੈਕਟਰੀ ਵਿੱਚ ਲਗਭਗ 1600 ਕਰਮਚਾਰੀ
Kwality Pharma - ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਪਿੰਡ ਨਾਗਕਲਾਂ ‘ਚ ਦਵਾਈ ਬਣਾਉਣ ਵਾਲੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਫੈਕਟਰੀ 'ਚ ਅੱਗ ਲੱਗਣ ਕਾਰਨ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ।
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਦੇ ਸ਼ਾਮ ਨੂੰ ਫੈਕਟਰੀ 'ਚ ਅੱਗ ਲੱਗ ਗਈ ਸੀ। ਇਸ ਕੁਆਲਿਟੀ ਫਾਰਮਾਸਿਊਟੀਕਲ ਵਾਲੀ ਫੈਕਟਰੀ ਵਿੱਚ ਲਗਭਗ 1600 ਕਰਮਚਾਰੀ ਕੰਮ ਕਰਦੇ ਹਨ। ਫੈਕਟਰੀ ਵਿੱਚ ਕੈਮੀਕਲ ਦੇ ਡਰੰਮ ਮੌਜੂਦ ਹੋਣ ਕਾਰਨ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਅੱਗ ਬੁਝਾਉਣ ਵਿੱਚ 8 ਘੰਟੇ ਤੋਂ ਵੱਧ ਦਾ ਸਮਾਂ ਲੱਗ ਗਿਆ।
ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਭਿਆਨਕ ਸੀ ਕਿ ਫੈਕਟਰੀ 'ਚ ਰੱਖੇ ਕੈਮੀਕਲ ਨਾਲ ਭਰੇ ਡਰੰਮਾਂ 'ਚ ਧਮਾਕੇ ਹੋ ਗਏ। ਜਿਸ ਕਾਰਨ ਕਾਫੀ ਦੇਰ ਤੱਕ ਅੱਗ ਬੁਝਾਉਣ ਲਈ ਫਾਇਰ ਵਿਭਾਗ ਦੇ ਕਰਮਚਾਰੀ ਅੰਦਰ ਨਹੀਂ ਜਾ ਸਕੇ। ਜਦੋਂ ਧੂੰਆਂ ਸ਼ਾਂਤ ਹੋਇਆ ਤਾਂ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।
ਧੂੰਏਂ ਕਾਰਨ ਫਾਇਰ ਵਿਭਾਗ ਦੇ ਕਰਮਚਾਰੀ ਫੈਕਟਰੀ ਦੇ ਅੰਦਰ ਨਹੀਂ ਜਾ ਸਕੇ। ਧੂੰਆਂ ਘੱਟ ਹੁੰਦੇ ਹੀ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ 'ਤੇ ਕਾਬੂ ਪਾਉਣ ਲਈ ਅੰਦਰ ਪਹੁੰਚ ਗਏ। ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਅੱਗ 'ਤੇ ਕਾਬੂ ਪਾਉਣ 'ਚ 8 ਘੰਟੇ ਤੋਂ ਵੱਧ ਦਾ ਸਮਾਂ ਲੱਗਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਅੰਦਰ ਕੈਮੀਕਲ ਦੇ 500 ਤੋਂ ਵੱਧ ਡਰੰਮ ਪਏ ਸਨ। ਜਿਨ੍ਹਾਂ ਵਿਚੋਂ ਜ਼ਿਆਦਾਤਰ ਤਬਾਹ ਹੋ ਗਏ ਸਨ। ਅੱਗ ਲੱਗਣ ਕਾਰਨ ਫੈਕਟਰੀ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial