Punjab News: ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਸਰਪੰਚ ਦਾ ਸ਼ਰੇਆਮ ਗੋਲੀਆਂ ਮਾਰ ਕਤਲ; ਮੈਰਿਜ ਪੈਲੇਸ 'ਚ ਘੇਰ ਸਿਰ 'ਚ ਮਾਰੀ ਗੋਲੀ...
Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਇੱਕ ਵਾਰ ਫਿਰ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ 'ਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਆਮ ਆਦਮੀ ਪਾਰਟੀ ਦੇ ਸਰਪੰਚ ਦਾ...

Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਇੱਕ ਵਾਰ ਫਿਰ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ 'ਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸਰਪੰਚ ਜਰਮਲ ਸਿੰਘ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਸ ਦੌਰਾਨ ਬਦਮਾਸ਼ਾਂ ਨੇ ਮੈਰਿਜ ਪੈਲੇਸ ਵਿੱਚ ਆ ਕੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ। ਬਦਮਾਸ਼ਾਂ ਨੇ ਸਰਪੰਚ ਦੇ ਸਿਰ ਵਿੱਚ ਗੋਲੀਆਂ ਮਾਰੀਆਂ। ਗੋਲੀ ਲੱਗਣ ਕਾਰਨ ਸਰਪੰਚ ਜਰਮਲ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।
ਪਹਿਲਾਂ ਵੀ 3 ਵਾਰ ਹੋਇਆ ਹਮਲਾ
ਜਾਣਕਾਰੀ ਲਈ ਦੱਸ ਦੇਈਏ ਕਿ ਮ੍ਰਿਤਕ ਸਰਪੰਚ ਜਰਮਲ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਵਲਟੋਹਾ ਪਿੰਡ ਦੇ ਰਹਿਣ ਵਾਲੇ ਸਨ ਅਤੇ ਮੌਜੂਦਾ ਸਰਪੰਚ ਸਨ। ਪੁਲਿਸ ਜਾਂਚ ਦੇ ਅਨੁਸਾਰ, ਉਨ੍ਹਾਂ 'ਤੇ ਪਹਿਲਾਂ ਵੀ 3 ਵਾਰ ਹਮਲਾ ਹੋ ਚੁੱਕਾ ਸੀ। ਫਾਇਰਿੰਗ ਦੀ ਸੂਚਨਾ ਮਿਲਣ 'ਤੇ ਪੁਲਿਸ ਪੈਲੇਸ ਪਹੁੰਚੀ ਅਤੇ ਪੂਰੇ ਪੈਲੇਸ ਨੂੰ ਘੇਰ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵਿਆਹ ਸਮਾਗਮ ਵਿੱਚ ਆਏ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
ਪੁਲਿਸ ਨੂੰ ਸ਼ੱਕ ਹੈ ਕਿ ਸਰਪੰਚ ਦੀ ਰੈਕੀ ਕੀਤੀ ਜਾ ਰਹੀ ਸੀ। ਪੁਲਸ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲ ਰਹੀ ਹੈ। ਫਿਲਹਾਲ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















