ਅੰਮ੍ਰਿਤਸਰ 'ਚ ਟਰੈਵਲ ਏਜੰਟ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, 72 ਸੈਂਟਰਾਂ ਦੀ ਜਾਂਚ, 8 ਇਮੀਗ੍ਰੇਸ਼ਨ ਕੇਂਦਰਾਂ ਦੇ ਲਾਇਸੈਂਸ ਸ਼ੱਕੀ
ਪੰਜਾਬ ਪੁਲਿਸ ਦੀ ਟਰੈਵਲ ਏਜੰਟਾਂ 'ਤੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਕਰਕੇ ਏਜੰਟਾਂ ਨੂੰ ਭਾਜੜਾਂ ਪਈਆਂ ਹੋਈਆਂ ਨੇ। ਹਾਲ ਹੀ ਵਿੱਚ ਅਮਰੀਕਾ ਤੋਂ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ ਜਾਣ ਤੋਂ ਬਾਅਦ ਗੈਰਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਨੂੰ

Major Police Action Against Travel Agents: ਹਾਲ ਹੀ ਵਿੱਚ ਅਮਰੀਕਾ ਤੋਂ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ ਜਾਣ ਤੋਂ ਬਾਅਦ ਗੈਰਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਨੂੰ ਲੈ ਕੇ ਗੰਭੀਰ ਸਵਾਲ ਉਠ ਰਹੇ ਹਨ। ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ਦੇ ਤਿੰਨੋ ਜ਼ੋਨ ਵਿੱਚ ਇਮੀਗ੍ਰੇਸ਼ਨ ਅਤੇ ਟਰੈਵਲ ਏਜੰਟਾਂ ਦੇ ਲਾਇਸੈਂਸ ਦੀ ਵਿਸ਼ੇਸ਼ ਜਾਂਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ (IPS) ਦੇ ਨਿਰਦੇਸ਼ਾਂ 'ਤੇ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ : EPFO ਨਾਲ ਜੁੜੀ ਵੱਡੀ ਖ਼ਬਰ, UAN ਅਤੇ ਆਧਾਰ ਨੂੰ ਲਿੰਕ ਕਰਨ ਦੀ ਮਿਆਦ ਵਧੀ, ਸਰਕਾਰ ਨੇ ਦਿੱਤੀ ਜਾਣਕਾਰੀ
8 ਟਰੈਵਲ ਏਜੰਟਾਂ ਦੇ ਲਾਇਸੈਂਸ ਸ਼ੱਕੀ
ਬੀਤੀ ਰਾਤ 24 ਫ਼ਰਵਰੀ 2025 ਨੂੰ ਇਸ ਮੁਹਿੰਮ ਦੇ ਤਹਿਤ 72 ਇਮੀਗ੍ਰੇਸ਼ਨ ਅਤੇ ਟਰੈਵਲ ਏਜੰਟਾਂ ਦੇ ਲਾਇਸੈਂਸਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ 8 ਏਜੰਟਾਂ ਦੇ ਲਾਇਸੈਂਸ ਸ਼ੱਕੀ ਪਾਏ ਗਏ। ਪੁਲਿਸ ਹੁਣ ਗਹਿਰੀ ਜਾਂਚ ਕਰ ਰਹੀ ਹੈ, ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਹ ਏਜੰਟ ਗੈਰਕਾਨੂੰਨੀ ਢੰਗ ਨਾਲ ਭਾਰਤੀ ਨਾਗਰਿਕਾਂ ਨੂੰ ਵਿਦੇਸ਼ ਭੇਜਣ ਜਾਂ ਮਾਨਵ ਤਸਕਰੀ ਵਿੱਚ ਸ਼ਾਮਲ ਤਾਂ ਨਹੀਂ? ਜੇਕਰ ਕੋਈ ਵੀ ਏਜੰਟ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਲਿਪਤ ਪਾਇਆ ਜਾਂਦਾ ਹੈ, ਤਾਂ ਉਸ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਫ਼ਰਜ਼ੀਵਾੜੇ ਖ਼ਿਲਾਫ਼ ਐਕਸ਼ਨ ‘ਚ ਮਾਨ ਸਰਕਾਰ
ਜ਼ਿਕਰਯੋਗ ਹੈ ਕਿ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ ਨਾਗਰਿਕਾਂ ਵਿੱਚ ਕਈ ਐਸੇ ਹਨ, ਜੋ ਫ਼ਰਜ਼ੀ ਟਰੈਵਲ ਏਜੰਟਾਂ ਦੇ ਠੱਗੀਭਰੇ ਵਾਅਦਿਆਂ ਵਿੱਚ ਆ ਕੇ ਗਲਤ ਦਸਤਾਵੇਜ਼ਾਂ ਦੇ ਆਧਾਰ ‘ਤੇ ਅਮਰੀਕਾ ਪਹੁੰਚੇ ਸਨ। ਹੁਣ ਇਨ੍ਹਾਂ ਨਾਗਰਿਕਾਂ ਦੀ ਵਾਪਸੀ ਤੋਂ ਬਾਅਦ, ਫ਼ਰਜ਼ੀ ਇਮੀਗ੍ਰੇਸ਼ਨ ਏਜੰਟਾਂ ਦੇ ਰੈਕੇਟ ਦਾ ਖੁਲਾਸਾ ਕਰਨ ਲਈ ਪੁਲਿਸ ਹੁਸ਼ਿਆਰ ਹੋ ਗਈ ਹੈ।
ਹੋਏਗੀ ਸਖਤ ਕਾਰਵਾਈ
ਅੰਮ੍ਰਿਤਸਰ ਪੁਲਿਸ ਨੇ ਸਾਫ਼ ਕਰ ਦਿੱਤਾ ਹੈ ਕਿ ਫ਼ਰਜ਼ੀਵਾੜਾ ਕਰਨ ਵਾਲੇ ਇਮੀਗ੍ਰੇਸ਼ਨ ਅਤੇ ਟਰੈਵਲ ਏਜੰਟਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਹ ਵਿਸ਼ੇਸ਼ ਜਾਂਚ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
ਹੋਰ ਪੜ੍ਹੋ : Punjab News: ਅੰਮ੍ਰਿਤਸਰ 'ਚ ਵੱਡੀ ਕਾਰਵਾਈ, ASI ਸਮੇਤ 3 ਮੁਲਾਜ਼ਮ ਬਰਖਾਸਤ, ਕਾਂਸਟੇਬਲ ਗ੍ਰਿਫਤਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
