ਅੰਮ੍ਰਿਤਸਰ: ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁੱਭ ਮੌਕੇ ਵਧਾਈ ਦਿੰਦੇ ਕਿਹਾ ਕਿ ਆਪਣੀ ਪੀੜੀ ਨੂੰ ਸਿੱਖਿਆ ਦੇ ਖੇਤਰ ਵਿੱਚ ਕਾਮਯਾਬ ਕਰਨਾ ਹੀ ਉਨ੍ਹਾਂ ਮਹਾਪੁਰਖਾਂ ਨੂੰ ਸੱਚੀ ਸਰਧਾਂਜਲੀ ਹੈ। 


ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਦੁਨੀਆ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ ਜਿਨ੍ਹਾਂ ਨੇ ਆਪਣੀ ਅਮਰ ਰਚਨਾ ਰਾਮਾਇਣ ਰਾਹੀਂ ਬਦੀ 'ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ। ਇਸ ਉਨ੍ਹਾਂ  ਕਿਹਾ ਕਿ ਇਸ ਮਹਾਨ ਮਹਾਂਕਾਵਿ ਨੇ ਲੋਕਾਂ ਨੂੰ ਸਦੀਆਂ ਤੱਕ ਜੀਵਨ ਜਾਚ ਸਿਖਾਈ ਹੈ ਅਤੇ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਨੈਤਿਕ ਜ਼ਿੰਦਗੀ ਜਿਉਣ ਅਤੇ ਕਦਰਾਂ ਕੀਮਤਾਂ ਦਾ ਇਕ ਚਾਨਣ ਮੁਨਾਰਾ ਹੈ।


ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੁਆਰਾ ਦਿਖਾਏ ਉੱਚ ਆਦਰਸ਼ਾਂ ਉੱਤੇ ਚੱਲਣ ਲਈ ਪ੍ਰੇਰਿਆ ਤਾਂ ਜੋ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਹੋ ਸਕੇ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਸ਼ਾਂਤੀ, ਇਕਸੁਰਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ  ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਨੂੰ ਸਿੱਖਿਅਤ ਕਰਨ ਲਈ ਅੱਗੇ ਆਉਣ ਤਾਂ


ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲਗਾਤਾਰ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਮਜ਼ਬੂਤ ਕਰ ਰਹੀ ਹੈ, ਪਰ ਇਨ੍ਹਾਂ ਦਾ ਲਾਭ ਲੈਣ ਲਈ ਸਮਾਜ ਨੂੰ ਅੱਗੇ ਆਉਣਾ ਪਵੇਗਾ। ਕੈਬਨਿਟ ਮੰਤਰੀ  ਹਰਭਜਨ ਸਿੰਘ ਈ ਟੀ ਓ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਤੁਹਾਡੇ ਨਾਲ ਹੈ ਅਤੇ ਸਮਾਜ ਦੇ ਹਰ ਵਰਗ ਦੀ ਬਹਿਤਰੀ ਲਈ ਯਤਨਸ਼ੀਲ ਹੈ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।