Punjab News: ਪੰਜਾਬ ਵਿੱਚ ਅਪਰਾਧ ਰੁਕਣ ਦਾ ਨਾਮ ਹੀ ਨਹੀਂ ਲੈ ਕਿਹਾ ਹੈ। ਦਿਨ-ਬ-ਦਿਨ ਵਾਰਦਾਤਾਂ ਘਟਣ ਦੀ ਥਾਂ ਵਧਦੀਆਂ ਹੀ ਜਾ ਰਹੀਆਂ ਹਨ। ਲੋਕਾਂ ਨੇ ਕਾਨੂੰਨ ਆਪਣੇ ਹੱਥ ਵਿੱਚ ਲੈ ਲਿਆ ਹੈ।

Continues below advertisement

ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਸਰਹੱਦੀ ਪੁਲਿਸ ਸਟੇਸ਼ਨ ਸਰਾਏ ਅਮਾਨਤ ਖਾਂ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਚੀਮਾ ਕਲਾਂ ਅਤੇ ਚੀਮਾ ਖੁਰਦ ਦੇ ਨੌਜਵਾਨਾਂ ਦੇ ਦੋ ਧੜਿਆਂ ਵਿਚਕਾਰ ਹੋਈ ਲੜਾਈ ਦੌਰਾਨ ਗੋਲੀ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਤਨੀ ਮਨਜੀਤ ਕੌਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਚੀਮਾ ਕਲਾਂ ਅਤੇ ਚੀਮਾ ਖੁਰਦ ਪਿੰਡਾਂ ਦੇ ਨੌਜਵਾਨਾਂ ਦੇ ਦੋ ਧੜਿਆਂ ਵਿੱਚ ਕਿਸੇ ਮੁੱਦੇ ਨੂੰ ਲੈ ਕੇ ਝੜਪ ਹੋ ਗਈ ਸੀ।

Continues below advertisement

ਇੱਟਾਂ-ਪੱਥਰਾਂ ਦੀ ਤਿੱਖੀ ਟੱਕਰ ਤੋਂ ਬਾਅਦ, ਇੱਕ ਧੜੇ ਨੇ ਗੋਲੀ ਚਲਾਈ, ਜਿਸ ਨਾਲ ਖਜਾਨ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਚੀਮਾ ਖੁਰਦ ਨੂੰ ਸੱਟ ਲੱਗੀ। ਲੜਾਈ ਦੀ ਆਵਾਜ਼ ਸੁਣ ਕੇ ਉਹ ਬਾਹਰ ਆਇਆ ਅਤੇ ਨੇੜੇ ਹੀ ਖੜ੍ਹਾ ਸੀ। ਜਿਸ ਕਾਰਨ ਖਜਾਨ ਸਿੰਘ ਦੀ ਮੌਤ ਹੋ ਗਈ।

ਦੂਜੇ ਪਾਸੇ, ਮਜ਼ਦੂਰ ਏਕਤਾ ਟਰੇਡ ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਅਤੇ ਡਕੌਂਦਾ ਬਲਾਕ ਪ੍ਰਧਾਨ ਮੁਖਤਾਰ ਸਿੰਘ ਨੇ ਦੱਸਿਆ ਕਿ ਕਤਲ ਤੋਂ ਬਾਅਦ ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਮ੍ਰਿਤਕ ਦੀ ਲਾਸ਼ ਥਾਣੇ ਦੇ ਸਾਹਮਣੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।