Punjab news: ਅੱਜਕੱਲ੍ਹ ਹਰ ਕੋਈ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰਦਾ ਹੈ। ਇੱਥੋਂ ਤੱਕ ਪੁਲਿਸ ਤੋਂ ਵੀ ਨਹੀਂ ਡਰਦੇ ਅਤੇ ਜੇਕਰ ਪੁਲਿਸ ਕੁਝ ਗ਼ਲਤ ਕਰਨ ਤੋਂ ਰੋਕਦੀ ਹੈ ਤਾਂ ਬੋਖੌਫ਼ ਹੋ ਕੇ ਪੁਲਿਸ ‘ਤੇ ਹੀ ਕਾਰਵਾਈ ਕਰਨੀ ਸ਼ੁਰੂ ਕਰ ਦਿੰਦੇ ਹਨ।

ਪੁਲਿਸ ਨੇ ਨੌਜਵਾਨ ਨੂੰ ਰੋਕਣ ਦੀ ਕੀਤੀ ਕੋਸ਼ਿਸ਼, ਤਾਂ ਚਲਾਈਆਂ ਗੋਲੀਆਂ

ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਪਿੰਡ ਬਰੀਆਂ ਮੰਝਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਖ਼ਾਸ ਨਾਕਾਬੰਦੀ ਕੀਤੀ ਹੋਈ ਸੀ। ਇਸ ਨਾਕਾਬੰਦੀ ਦੌਰਾਨ ਪੁਲਿਸ ਨੇ ਇੱਕ ਨੌਜਵਾਨ ਨੂੰ ਸ਼ੱਕ ਹੋਇਆ। ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਗੱਡੀ ਵਿੱਚ ਬੈਠੇ ਨੌਜਵਾਨ ਨੇ ਪੁਲਿਸ ‘ਤੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਉੱਥੇ ਹੀ ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਉਕਤ ਨੌਜਵਾਨ ਦੀ ਲੱਤ ਵਿਚ ਗੋਲੀ ਲੱਗ ਗਈ। ਇਸ ਤੋਂ ਬਾਅਦ ਨੌਜਵਾਨ ਜ਼ਖ਼ਮੀ ਤੇ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਜੈ ਇੰਦਰ ਕੌਰ ਨੇ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਸੌਦਾਨ ਸਿੰਘ ਨਾਲ ਕੀਤੀ ਮੁਲਾਕਾਤ , ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਕੀਤੀ ਚਰਚਾ

ਨੌਜਵਾਨ ਨੇ ਹੀ ਭਾਜਪਾ ਆਗੂ ਬਲਵਿੰਦਰ ਸਿੰਘ ਦੇ ਘਰ ਵਿਚ ਮਾਰੀਆਂ ਸਨ ਗੋਲੀਆਂ  

ਤੁਹਾਨੂੰ ਦੱਸ ਦਈਏ ਕਿ ਨੌਜਵਾਨ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਮਾਸ ਵਜੋਂ ਹੋਈ ਹੈਂ। ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ ਉਰਫ ਮਾਸ ਨੇ ਹੀ ਜੰਡਿਆਲਾ ਦੇ ਬੀਜੇਪੀ ਆਗੂ ਬਲਵਿੰਦਰ ਸਿੰਘ ਨੂੰ ਘਰ ਦੇ ਵਿਚ ਗੋਲੀਆਂ ਮਾਰੀਆਂ ਸਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: ਅਕਾਲੀ ਦਲ ਤੇ ਬੀਜੇਪੀ ਹਮੇਸ਼ਾ ਇਕੱਠੇ, ਕਿਸਾਨ ਅੰਦੋਲਨ ਦੌਰਾਨ ਸਿਰਫ਼ ਡਰਾਮਾ ਕੀਤਾ: ਰਾਜਾ ਵੜਿੰਗ