ਪੰਜਾਬ 'ਚ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਮਰੀਜ਼ ਨੇ ਮਾਰੀ ਛਾਲ, ਮੌਕੇ 'ਤੇ ਹੋਈ ਮੌਤ, ਜਾਣੋ ਕਿਉਂ ਚੁੱਕਿਆ ਆਹ ਕਦਮ
Amritsar News: ਗੁਰੂ ਨਾਨਕ ਦੇਵ ਹਸਪਤਾਲ ਵਿੱਚ ਆਪਰੇਸ਼ਨ ਕਰਵਾਉਣ ਆਏ 45 ਸਾਲਾ ਮਰੀਜ਼ ਬਲਜਿੰਦਰ ਸਿੰਘ ਨੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।

Amritsar News: ਅੰਮ੍ਰਿਤਸਰ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ। ਖ਼ਬਰ ਮਿਲੀ ਹੈ ਕਿ ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital) ਵਿੱਚ ਆਪਰੇਸ਼ਨ ਕਰਵਾਉਣ ਆਏ 45 ਸਾਲਾ ਮਰੀਜ਼ ਬਲਜਿੰਦਰ ਸਿੰਘ ਨੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ (Suicide) ਕਰ ਲਈ ਹੈ। ਦੱਸ ਦਈਏ ਕਿ ਇਹ ਵਿਅਕਤੀ ਵੇਰਕਾ ਵਿੱਚ ਰਹਿੰਦਾ ਸੀ ਅਤੇ ਇਹ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ।
ਬਲਜਿੰਦਰ ਅੱਜ ਆਪਣਾ ਆਪਰੇਸ਼ਨ ਕਰਵਾਉਣ ਆਇਆ ਸੀ
ਕੁਝ ਦਿਨ ਪਹਿਲਾਂ ਬਲਜਿੰਦਰ ਦੇ ਸੱਟਾਂ ਲੱਗੀਆਂ ਸਨ, ਜਿਨ੍ਹਾਂ ਦਾ ਇਲਾਜ ਉਹ ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital) ਤੋਂ ਕਰਵਾ ਰਿਹਾ ਸੀ, ਪਹਿਲਾਂ ਤਾਂ ਡਾਕਟਰਾਂ ਨੇ ਉਸ ਨੂੰ ਛੁੱਟੀ ਦੇ ਦਿੱਤੀ ਸੀ ਪਰ ਅੱਜ ਉਸ ਦਾ ਆਪਰੇਸ਼ਨ ਹੋਣਾ ਸੀ। ਇਸ ਲਈ ਬਲਜਿੰਦਰ ਆਪਣੇ ਪਰਿਵਾਰ ਨਾਲ ਹਸਪਤਾਲ ਆਇਆ ਸੀ। ਉਹ ਅਚਾਨਕ ਹਸਪਤਾਲ ਦੀ ਪੰਜਵੀਂ ਮੰਜ਼ਿਲ 'ਤੇ ਗਿਆ ਅਤੇ ਹੇਠਾਂ ਛਾਲ ਮਾਰ ਦਿੱਤੀ। ਹੇਠਾਂ ਡਿੱਗਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪਰਿਵਾਰ ਸਦਮੇ 'ਚ ਹੈ
ਦੋ ਬੱਚਿਆਂ ਦੇ ਪਿਤਾ ਬਲਜਿੰਦਰ ਦੀ ਮੌਤ ਕਾਰਨ ਪਰਿਵਾਰ ਸਦਮੇ ਵਿੱਚ ਹੈ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਲਾਸ਼ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮ੍ਰਿਤਕ ਦੇ ਭਰਾ ਦਾ ਕਹਿਣਾ ਹੈ ਕਿ ਬਲਜਿੰਦਰ ਸਿੰਘ ਡਿਪਰੈਸ਼ਨ ਵਿੱਚ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















