Crime News: ਚੇਲਾ ਨਿਕਲਿਆ ਸ਼ਿਕਾਰੀ, ਉਸਤਾਦ ਦੀ ਘਰਵਾਲੀ ਨਾਲ ਬਣਾਏ ਨਾਜਾਇਜ਼ ਸਬੰਧ, ਪਤਾ ਲੱਗਣ 'ਤੇ ਕੀਤਾ ਕਤਲ
Crime News: ਗਲਤ ਫਾਇਦਾ ਚੁੱਕਦਿਆਂ ਸੁਖਚੈਨ ਨੇ ਬਲਵਿੰਦਰ ਸਿੰਘ ਦੀ ਪਤਨੀ ਨਾਲ ਨਾਜਾਇਜ਼ ਸਬੰਧ ਬਣਾਏ ਸਨ। ਜਦੋਂ ਬਲਵਿੰਦਰ ਸਿੰਘ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਸੁਖਚੈਨ ਸਿੰਘ ਨੂੰ ਨੌਕਰੀ ਤੋਂ ਕੱਢ ਦਿੱਤਾ। ਸੁਖਚੈਨ ਸਿੰਘ ਨੇ ਬਲਵਿੰਦਰ ਦੀ
Crime News: ਮਾਨਸਾ ਦੀ ਰਹਿਣ ਵਾਲੀ ਇੱਕ ਵਿਆਹੁਤਾ ਨੂੰ ਉਸ ਦੇ ਪ੍ਰੇਮੀ ਨੇ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਮੌਤ ਦੇ ਘਾਟ ਉਤਾਰ ਦਿੱਤਾ। ਪੁਲੀਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ।
ਬਲਵਿੰਦਰ ਸਿੰਘ ਵਾਸੀ ਪਿੰਡ ਝੁਨੀਰ, ਜ਼ਿਲ੍ਹਾ ਮਾਨਸਾ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਪਿੰਡ ਧੰਨ ਸਿੰਘ ਦਾ ਰਹਿਣ ਵਾਲਾ ਸੁਖਚੈਨ ਸਿੰਘ ਮੇਰੀ ਵਰਕਸ਼ਾਪ ਵਿੱਚ ਪਿਛਲੇ ਇੱਕ ਸਾਲ ਤੋਂ ਵੈਲਡਿੰਗ ਦਾ ਕੰਮ ਕਰ ਰਿਹਾ ਹੈ ਜਿਸ ਕਾਰਨ ਉਸ ਨੇ ਸਾਡੇ ਪਰਿਵਾਰ ਵਿਚ ਵਿਸ਼ਵਾਸ ਬਣਾ ਲਿਆ ਅਤੇ ਘੁਲਮਿਲ ਗਿਆ।
ਇਸ ਦਾ ਗਲਤ ਫਾਇਦਾ ਚੁੱਕਦਿਆਂ ਸੁਖਚੈਨ ਨੇ ਬਲਵਿੰਦਰ ਸਿੰਘ ਦੀ ਪਤਨੀ ਨਾਲ ਨਾਜਾਇਜ਼ ਸਬੰਧ ਬਣਾਏ ਸਨ। ਜਦੋਂ ਬਲਵਿੰਦਰ ਸਿੰਘ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਸੁਖਚੈਨ ਸਿੰਘ ਨੂੰ ਨੌਕਰੀ ਤੋਂ ਕੱਢ ਦਿੱਤਾ। ਸੁਖਚੈਨ ਸਿੰਘ ਨੇ ਬਲਵਿੰਦਰ ਦੀ ਪਤਨੀ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਜੇਕਰ ਉਸ ਨੇ ਮੇਰੇ ਨਾਲ ਸਬੰਧ ਨਾ ਰੱਖੇ ਤਾਂ ਉਹ ਉਸਦੇ ਪੁੱਤਰ ਨੂੰ ਮਾਰ ਦੇਵੇਗਾ।
ਇੱਕ ਹਫ਼ਤਾ ਪਹਿਲਾਂ ਬਲਵਿੰਦਰ ਸਿੰਘ ਦੀ ਪਤਨੀ ਇਹ ਕਹਿ ਕੇ ਘਰੋਂ ਨਿਕਲੀ ਸੀ ਕਿ ਉਹ ਧਾਰਮਿਕ ਯਾਤਰਾ 'ਤੇ ਚੱਲੀ ਹੈ। 29 ਜੁਲਾਈ ਦੀ ਸਵੇਰ ਨੂੰ ਉਸ ਦੀ ਪਤਨੀ ਨੇ ਆਪਣੇ ਲੜਕੇ ਗੁਰਪ੍ਰੀਤ ਸਿੰਘ ਦੇ ਨੰਬਰ ’ਤੇ ਫੋਨ ਕੀਤਾ ਤੇ ਦੱਸਿਆ ਕਿ ਸੁਖਚੈਨ ਸਿੰਘ ਉਸ ਨੂੰ ਆਪਣੇ ਨਾਲ ਲੈ ਕੇ ਆਇਆ ਹੈ। ਇਸ ਸਮੇਂ ਉਹ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਹਨ।
ਬਲਵਿੰਦਰ ਆਪਣੇ ਜੀਜਾ ਪਰਮਜੀਤ ਸਿੰਘ ਅਤੇ ਰਿਸ਼ਤੇਦਾਰਾਂ ਨਾਲ ਆਪਣੀ ਪਤਨੀ ਦੀ ਭਾਲ ਵਿੱਚ ਅੰਮ੍ਰਿਤਸਰ ਪਹੁੰਚ ਗਿਆ। ਉਥੇ ਉਸ ਨੂੰ ਪਤਾ ਲੱਗਾ ਕਿ ਉਸ ਦੀ ਪਤਨੀ ਦੀ ਲਾਸ਼ ਖੂਬੀ ਰਾਮ ਹਲਵਾਈ ਨੇੜੇ ਐਮ.ਐਮ ਕਲਾਰਕ ਹੋਟਲ ਕਟੜਾ ਆਹਲੂਆ ਵਿਖੇ ਪਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial