Amritsar news: ਅੰਮ੍ਰਿਤਸਰ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਈ ਜਥੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਸ਼ੰਭੂ ਬਾਰਡਰ ਲਈ ਰਵਾਨਾ ਹੋਏ ਹਨ। ਤੁਹਾਨੂੰ ਦੱਸ ਦਈਏ ਕਿ ਸ਼ੰਭੂ ਬਾਰਡਰ ‘ਤੇ ਲਗਾਤਾਰ ਕਿਸਾਨਾਂ ਦਾ ਧਰਨਾ ਜਾਰੀ ਹੈ ਅਤੇ ਉਨ੍ਹਾਂ ਨੇ ਕਈ ਮੰਗਾਂ ਕੇਂਦਰ ਸਰਕਾਰ ਅੱਗੇ ਰੱਖੀਆਂ ਹਨ ਪਰ ਕਈ ਮਹੀਨਿਆਂ ਤੋਂ ਕਿਸਾਨਾਂ ਨੂੰ ਸ਼ੰਭੂ ਬਾਰਡਰ ‘ਤੇ ਹੀ ਰੋਕਿਆ ਹੋਇਆ ਹੈ।


ਇਸੇ ਨੂੰ ਲੈਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਇੱਕ ਵੱਡਾ ਇਕੱਠ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੋਂ ਰੇਲ ਰਾਹੀਂ ਸ਼ੰਭੂ ਬਾਰਡਰ ਲਈ ਰਵਾਨਾ ਹੋਇਆ ਹੈ।


ਇਹ ਵੀ ਪੜ੍ਹੋ: ਤਿਹਾੜ 'ਚ ਬੰਦ ਸਤੇਂਦਰ ਜੈਨ ਦੀਆਂ ਵਧੀਆਂ ਮੁਸ਼ਕਲਾਂ ! ਗ੍ਰਹਿ ਮੰਤਰਾਲੇ ਨੇ ਹੁਣ ਇਸ ਮਾਮਲੇ 'ਚ CBI ਜਾਂਚ ਦੇ ਦਿੱਤੇ ਹੁਕਮ


ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕੱਲਾ ਭਾਰਤ ਦਾ ਕਿਸਾਨ ਹੀ ਨਹੀਂ ਆਪਣੀ ਸਰਕਾਰ ਨਾਲ ਲੜ ਰਿਹਾ, ਸਗੋਂ ਯੂਰਪ ਵਿੱਚ ਵੀ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਯੂਰਪ ਦੇ ਕਿਸਾਨ ਵੀ ਆਪਣੀ ਸਰਕਾਰ ਦੇ ਨਾਲ ਲੜ ਰਹੇ ਹਨ।


ਇਸ ਕਰਕੇ ਸਰਕਾਰਾਂ ਨੂੰ ਲੋੜ ਹੈ ਉਹ ਕਿਸਾਨਾਂ ਦੀ ਗੱਲ ਸੁਣੇ ਅਤੇ ਉਸ ਨੂੰ ਅਸਲੀ ਜਾਮਾ ਪਹਿਨਾਇਆ ਜਾਵੇ। ਸਰਵਣ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸਿਰਫ ਇੱਕੋ ਨੀਤੀ ਹੈ ਉਹ ਹਨ ਕਾਰਪੋਰੇਟ ਘਰਾਣੇ, ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਸਾਰਾ ਕੁਝ ਵੇਚ ਰਹੀ ਹੈ, ਕਿਸਾਨ ਵੇਚਿਆ ਜਾ ਰਿਹਾ ਹੈ। ਪੰਧੇਰ ਨੇ ਕਿਹਾ ਕਿ ਜਿੰਨਾ ਚਿਰ ਸਰਕਾਰ ਐਮਐਸਪੀ ‘ਤੇ ਕਾਨੂੰਨੀ ਗਰੰਟੀ ਨਹੀਂ ਦਿੰਦੀ, ਉਦੋਂ ਤੱਕ ਇਹ ਅੰਦੋਲਨ ਇਸੇ ਤਰ੍ਹਾਂ ਹੀ ਜਾਰੀ ਰਹੇਗਾ।


ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਕਿਸਾਨਾਂ ‘ਤੇ ਤਸ਼ੱਦਦ ਕੀਤੇ ਜਾ ਰਹੇ ਹਨ, ਯੂਪੀ ਬਿਹਾਰ ਤੋਂ ਇਲਾਵਾ ਵੀ ਹਰਿਆਣੇ ਵਿੱਚ ਕਿਸਾਨਾਂ ‘ਤੇ ਪਰਚੇ ਦਰਜ ਕੀਤੇ ਜਾ ਰਹੇ ਹਨ ਜੋ ਕਿ ਬਹੁਤ ਮੰਦਭਾਗਾ ਹੈ। ਕਿਸਾਨ ਆਗੂ ਨੇ ਕਿਹਾ ਕਿ ਜਿਵੇਂ-ਜਿਵੇਂ ਕਣਕ ਦੀ ਫਸਲ ਦੀ ਕਟਾਈ ਪੂਰੀ ਹੋਵੇਗੀ, ਉਵੇਂ-ਉਵੇਂ ਹੀ ਕਿਸਾਨਾਂ ਦੇ ਜਥੇ ਸ਼ੰਭੂ ਬਾਰਡਰ ਲਈ ਰਵਾਨਾ ਹੋਣਗੇ।ਕਿਉਂਕਿ ਹੁਣ ਕਣਕ ਦੀ ਕਟਾਈ ਚੱਲ ਰਹੀ ਹੈ ਅਤੇ ਸਰਕਾਰ ਵੱਲੋਂ ਵੀ ਇੱਕ ਅਪ੍ਰੈਲ ਤੋਂ ਕਣਕ ਦੀ ਕਟਾਈ ਦੇ ਆਰਡਰ ਦੇ ਦਿੱਤੇ ਗਏ ਹਨ।


ਇਸੇ ਤਹਿਤ ਕਈ ਕਿਸਾਨ ਆਪਣੀ ਫਸਲ ਦੀ ਕਟਾਈ ਲਈ ਵਾਪਸ ਆਏ ਹਨ ਪਰ ਇਸੇ ਤਹਿਤ ਇੱਕ-ਇੱਕ ਕਰਕੇ ਵੱਡੇ ਇਕੱਠ ਹਨ, ਉਨ੍ਹਾਂ ਨੂੰ ਇਥੋਂ ਸ਼ੰਭੂ ਬਾਰਡਰ ਲਈ ਰਵਾਨਾ ਕੀਤਾ ਜਾ ਰਿਹਾ ਹੈ ਅਤੇ ਜਿਵੇਂ ਹੀ ਕਟਾਈ ਹੋ ਜਾਵੇਗੀ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਜਥੇ ਸ਼ੰਭੂ ਬਾਰਡਰ ਲਈ ਰਵਾਨਾ ਹੋ ਜਾਣਗੇ। 


ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ ! 2 ਅਪ੍ਰੈਲ ਨੂੰ ਪੰਜਾਬ ਸਰਕਾਰ ਬੰਦ ਕਰੇਗੀ 2 ਹੋਰ ਟੋਲ ਪਲਾਜ਼ੇ, ਜਾਣੋ ਕਿਹੜੇ ਇਲਾਕੇ ਦੇ ਲੋਕਾਂ ਨੂੰ ਮਿਲੇਗੀ ਰਾਹਤ