Sikh News: ਸਿੱਖ ਕੌਮ ਦੇ ਅਣਮੁਲੇ ਹੀਰੇ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕਿਹਰ ਨੇ ਜੂਨ 1984 ਵੇਲੇ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕਰਨ, ਸ੍ਰੀ ਦਰਬਾਰ ਸਾਹਿਬ 'ਤੇ ਗੋਲੀਆਂ ਦਾਗਣ ਸੈਂਕੜੇ ਸੰਗਤਾਂ ਨੂੰ ਗੁਰਪੁਰਬ ਮੌਕੇ ਤੋਪਾਂ ਟੈਂਕਾਂ ਤੇ ਗੋਲੀਆਂ ਨਾਲ ਮਾਰਨ ਦੇ ਹੁਕਮ ਦੇਣ ਵਾਲੀ ਤਤਕਾਲੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੋਲ਼ੀਆਂ ਮਾਰਕੇ ਮੌਤ ਦੇ ਘਾਟ ਉਤਾਰਿਆ ਸੀ।
ਇਸ ਦੌਰਾਨ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਉੱਤੇ ਲਿਖਿਆ, ਸ਼ਹੀਦੀ ਦਿਹਾੜਾ ਭਾਈ ਬੇਅੰਤ ਸਿੰਘ...ਭਗਤੀ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਮੇਂ ਦੇ ਹੰਕਾਰੀ ਜਾਬਰ ਹਾਕਮਾਂ ਨੇ ਸਿੱਖੀ ਦੇ ਨਿਆਰੇ ਤੇ ਨਿਰਾਲੇਪਣ ਦੇ ਖ਼ਾਤਮੇ ਲਈ ਇੱਕ ਨਹੀਂ ਅਨੇਕ ਵਾਰ ਹੱਲੇ ਕੀਤੇ। ਇਸੇ ਤਰ੍ਹਾਂ ਜੂਨ 1984 ਈ. ਦੌਰਾਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਆਦੇਸ਼ ਅਨੁਸਾਰ ਭਾਰਤੀ ਫ਼ੌਜ ਨੇ ਹਮਲਾ ਕੀਤਾ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਾਣ-ਮਰਯਾਦਾ ਨੂੰ ਬਰਕਰਾਰ ਰੱਖਣ ਅਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਢਾਹੇ ਜ਼ੁਲਮ ਦੀ ਜਵਾਬੀ ਕਾਰਵਾਈ ਹਿਤ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਨੇ ਯੋਜਨਾ ਬਣਾਈ। ਇਸ ਯੋਜਨਾ ਨੂੰ ਅੰਜਾਮ ਦੇਣ ਲਈ ਭਾਈ ਬੇਅੰਤ ਸਿੰਘ ਤੇ ਭਾਈ ਸਤਵੰਤ ਸਿੰਘ ਨੇ 31 ਅਕਤੂਬਰ, 1984 ਈ. ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸੋਧਾ ਲਾ ਦਿੱਤਾ । ਇਸੇ ਦੌਰਾਨ ਆਪਣੇ ਕੀਤੇ ਪ੍ਰਣ ਨੂੰ ਪੂਰਾ ਕਰਦੇ ਹੋਏ ਜਵਾਬੀ ਗੋਲੀਬਾਰੀ ਵਿੱਚ ਭਾਈ ਬੇਅੰਤ ਸਿੰਘ ਸ਼ਹੀਦੀ ਪਾ ਗਏ।
ਜ਼ਿਕਰ ਕਰ ਦਈਏ ਕਿ ਸ਼ਹੀਦ ਬੇਅੰਤ ਸਿੰਘ ਭਾਵੇਂ 31 ਅਕਤੂਬਰ 1984 ਨੂੰ ਹੀ ਗ੍ਰਿਫ਼ਤਾਰੀ ਮੌਕੇ ਸ਼ਹੀਦ ਕਰ ਦਿਤੇ ਗਏ ਸਨ,ਪਰ ਭਾਈ ਸਤੰਵਤ ਸਿੰਘ ਅਤੇ ਭਾਈ ਕਿਹਰ ਸਿੰਘ ਨੂੰ ਲੰਬੇ ਅਦਾਲਤੀ ਚੱਕਰਾਂ ਵਿਚ ਫਸਾ ਕੇ ਅਤੇ ਬੇਹੱਦ ਤਸੀਹੇ ਦੇ ਕੇ 6 ਜਨਵਰੀ 1989 ਨੂੰ ਫਾਂਸੀ ਦੇ ਤਖ਼ਤੇ ਉਤੇ ਲਟਕਾ ਦਿਤਾ ਗਿਆ ਸੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।