ਪਿਸਤੌਲ ਦੀ ਨੋਕ 'ਤੇ ਨਕਾਬਪੋਸ਼ਾਂ ਨੇ ਲੁਟੇ 2 ਲੱਖ ਰੁਪਏ, ਘਟਨਾ CCTV 'ਚ ਕੈਦ
ਜੰਡਿਆਲਾ ਗੁਰੂ ਦੇ ਧਾਮੀ ਟਰੈਵਲ ਦੀ ਦੁਕਾਨ ਤੋ 2 ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ 2 ਲੱਖ ਦੀ ਲੁੱਟ ਨੂੰ ਅੰਜਾਮ ਦਿੱਤਾ ਹੈ। ਲੁਟ ਦੀ ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਹੈ।
ਅੰਮ੍ਰਿਤਸਰ: ਜੰਡਿਆਲਾ ਗੁਰੂ ਦੇ ਧਾਮੀ ਟਰੈਵਲ ਦੀ ਦੁਕਾਨ ਤੋ 2 ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ 2 ਲੱਖ ਦੀ ਲੁੱਟ ਨੂੰ ਅੰਜਾਮ ਦਿੱਤਾ ਹੈ। ਲੁਟ ਦੀ ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ ਹੈ।ਜੰਡਿਆਲਾ ਗੁਰੂ ਦੇ ਨਗਰ ਪਾਲਿਕਾ ਦਫ਼ਤਰ ਨੇੜੇ ਧਾਮੀ ਟਰੈਵਲ ਵਿਖੇ ਬਿਤੀ ਰਾਤ 2 ਨਕਾਬਪੋਸ਼ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।
2 ਨਕਾਬਪੋਸ਼ ਲੁਟੇਰੇ ਦੁਕਾਨ ਵਿਚ ਦਾਖ਼ਿਲ ਹੋਏ ਅਤੇ ਲੁੱਟ ਦੀ ਘਟਨਾ ਨੂੰ ਅੰਜਾਮ ਦੇ ਕਿ ਫਰਾਰ ਹੋ ਗਏ।ਇਹ ਸਾਰੀ ਘਟਨਾ ਦੁਕਾਨ ਵਿਚ ਲਗੇ ਸਿਸਿਟੀਵੀ ਕੈਮਰੇ 'ਚ ਕੈਦ ਹੋ ਗਈ ਹੈ।
ਦੁਕਾਨ ਦੇ ਮਾਲਕ ਤਰਨਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਲੜਕੇ ਨਾਲ ਦੁਕਾਨ 'ਤੇ ਮਜੂਦ ਸੀ ਤਾਂ 2 ਨੌਜਵਾਨ ਮੋਟਰ ਸਾਇਕਲ 'ਤੇ ਸਵਾਰ ਹੋ ਕੇ ਆਏ ਜਿਨ੍ਹਾਂ ਦੇ ਮੂੰਹ ਕਪੜੇ ਨਾਲ ਢਕੇ ਹੋਏ ਸਨ। ਉਨ੍ਹਾਂ ਵਿਚੋਂ ਇਕ ਨੇ ਪੱਗ ਬੰਨੀ ਹੋਈ ਸੀ ਅਤੇ ਉਹਨਾਂ ਦੇ ਹੱਥ 'ਚ ਹਥਿਆਰ ਸਨ।
ਇਸ ਵਾਰਦਾਤ ਨਾਲ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜੰਡਿਆਲਾ ਗੁਰੂ ਦੇ ਡੀਐਸਪੀ ਕੁਲਦੀਪ ਸਿੰਘ ਨੇ ਸੰਪਰਕ ਕਰਨ 'ਤੇ ਕਿਹਾ ਕਿ ਮੁਲਜਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :