Amritsar News: ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਅਨੋਖੀ ਚੋਰੀ ਦੀ ਘਟਨਾ ਵਾਪਰੀ ਹੈ। ਚੋਰੀ ਦੀ ਵਾਰਦਾਤ ਮੀਟ ਦੀ ਦੁਕਾਨ 'ਤੇ ਹੋਈ। ਜਿੱਥੇ ਦੋ ਚੋਰਾਂ ਨੇ ਦਾਖਲ ਹੋ ਕੇ ਜਿੰਦਾ ਮੁਰਗਾ ਅਤੇ ਮੀਟ ਚੋਰੀ ਕਰ ਲਿਆ।
ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਸਾਰੀ ਘਟਨਾ ਵਿੱਚ ਚੋਰਾਂ ਨੇ ਨਾ ਤਾਂ ਨਕਦੀ ਚੋਰੀ ਕੀਤੀ ਅਤੇ ਨਾ ਹੀ ਗੱਲਾ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਸੀਸੀਟੀਵੀ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਘਟਨਾ ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਦੀ ਹੈ। ਜਦੋਂ ਸਵੇਰੇ ਮਾਲਕ ਨੇ ਮੀਟ ਦੀ ਦੁਕਾਨ ਖੋਲ੍ਹੀ ਤਾਂ ਅੰਦਰੋਂ ਸਾਮਾਨ ਚੋਰੀ ਹੋਇਆ ਦੇਖ ਕੇ ਹੈਰਾਨ ਰਹਿ ਗਿਆ। ਚੋਰ ਛੱਤ ਰਾਹੀਂ ਦੁਕਾਨ ਅੰਦਰ ਦਾਖਲ ਹੋਏ ਸਨ। ਚੋਰ ਦੁਕਾਨ ਦੇ ਅੰਦਰ ਰੱਖਿਆ ਚਿਕਨ, ਮੀਟ ਅਤੇ ਕੁਝ ਪਾਈਪ ਚੋਰੀ ਕਰਕੇ ਫ਼ਰਾਰ ਹੋ ਗਏ। ਸੀਸੀਟੀਵੀ ਦੀ ਤਲਾਸ਼ੀ ਲਈ ਗਈ। ਜਿਸ 'ਚ ਦੋ ਚੋਰ ਨਜ਼ਰ ਆਏ, ਜੋ ਦੁਕਾਨ ਦੇ ਅੰਦਰ ਘੁੰਮ ਰਹੇ ਸਨ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਪੁਲਿਸ ਦੀ ਗਸ਼ਤ ਨਾ ਹੋਣ ਕਾਰਨ ਇੱਥੇ ਚੋਰੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਇਲਾਕੇ ਵਿੱਚ ਥੋੜ੍ਹੇ ਸਮੇਂ ਵਿੱਚ ਚੋਰੀ ਦੀ ਇਹ ਤੀਜੀ ਵਾਰਦਾਤ ਹੈ। ਇਸ ਤੋਂ ਪਹਿਲਾਂ ਦੋ ਦੁਕਾਨਾਂ ਦੇ ਤਾਲੇ ਟੁੱਟ ਚੁੱਕੇ ਹਨ।
ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਦੇ ਆਧਾਰ 'ਤੇ ਚੋਰਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਜਲਦੀ ਹੀ ਚੋਰਾਂ ਦਾ ਪਤਾ ਲਗਾ ਕੇ ਗ੍ਰਿਫਤਾਰ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ