Crime News: ਅੰਮ੍ਰਿਤਸਰ 'ਚ ਭੀੜ ਨੇ ਘਰ ਨੂੰ ਲਾਈ ਅੱਗ, ਗਰਭਵਤੀ ਔਰਤ ਸਮੇਤ ਦੋ ਔਰਤਾਂ ਤੇ ਬੱਚਿਆਂ ਨੇ ਛੱਤ ਤੋਂ ਛਾਲ ਮਾਰ ਬਚਾਈ ਜਾਨ, ਜਾਣੋ ਪੂਰਾ ਮਾਮਲਾ
ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਮੌਕੇ 'ਤੇ ਪਹੁੰਚੀ ਪਰ ਕੋਈ ਕਾਰਵਾਈ ਨਹੀਂ ਕੀਤੀ। ਹੁਣ ਤੱਕ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

Crime News: ਅੰਮ੍ਰਿਤਸਰ ਵਿੱਚ ਇੱਕ ਭੀੜ ਨੇ ਇੱਕ ਘਰ ਵਿੱਚ ਦਾਖਲ ਹੋ ਕੇ ਪਹਿਲਾਂ ਭੰਨਤੋੜ ਕੀਤੀ, ਫਿਰ ਸਾਮਾਨ ਲੁੱਟ ਲਿਆ ਤੇ ਬਾਅਦ ਵਿੱਚ ਘਰ ਨੂੰ ਅੱਗ ਲਗਾ ਦਿੱਤੀ। ਘਟਨਾ ਸਮੇਂ ਘਰ ਵਿੱਚ ਮੌਜੂਦ ਇੱਕ ਗਰਭਵਤੀ ਔਰਤ ਸਮੇਤ ਦੋ ਔਰਤਾਂ ਅਤੇ ਇੱਕ ਬੱਚੇ ਨੂੰ ਆਪਣੀ ਜਾਨ ਬਚਾਉਣ ਲਈ ਛੱਤ ਤੋਂ ਛਾਲ ਮਾਰਨੀ ਪਈ।
ਕੀ ਹੈ ਪੂਰਾ ਮਾਮਲਾ ?
ਇਹ ਘਟਨਾ ਬੀਤੀ ਰਾਤ ਇੰਦਰਾ ਕਲੋਨੀ ਵਿੱਚ ਵਾਪਰੀ। ਅੱਗ ਇੰਨੀ ਭਿਆਨਕ ਸੀ ਕਿ ਪੂਰਾ ਘਰ ਸੜ ਕੇ ਸੁਆਹ ਹੋ ਗਿਆ। ਇਲਾਕੇ ਦੇ ਲੋਕਾਂ ਨੂੰ ਅੱਗ 'ਤੇ ਕਾਬੂ ਪਾਉਣ ਦੀ ਜ਼ਿੰਮੇਵਾਰੀ ਖੁਦ ਲੈਣੀ ਪਈ। ਫਾਇਰ ਬ੍ਰਿਗੇਡ ਨੂੰ ਫੋਨ ਕੀਤਾ, ਪਰ ਫਾਇਰ ਬ੍ਰਿਗੇਡ ਦੀ ਟੀਮ ਨਹੀਂ ਪਹੁੰਚੀ। ਭੀੜ ਵਿੱਚ 30 ਤੋਂ 40 ਲੋਕ ਸਨ। ਪੀੜਤ ਪਰਿਵਾਰ ਦੀ ਇਨ੍ਹਾਂ ਲੋਕਾਂ ਨਾਲ ਪੁਰਾਣੀ ਰੰਜਿਸ਼ ਸੀ।
ਪੁਲਿਸ ਦੀ ਕਾਰਵਾਈ ਸ਼ੱਕੀ
ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਮੌਕੇ 'ਤੇ ਪਹੁੰਚੀ ਪਰ ਕੋਈ ਕਾਰਵਾਈ ਨਹੀਂ ਕੀਤੀ। ਹੁਣ ਤੱਕ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ






















