ਪੜਚੋਲ ਕਰੋ
Advertisement
ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਲੱਗੇ ਜੈਮਰ , ਨੇੜਲੇ ਇਲਾਕਾ ਵਾਸੀਆਂ ਨੂੰ 2 ਮਹੀਨੇ ਤੋਂ ਆ ਰਹੀ ਨੈਟਵਰਕ ਦੀ ਸਮੱਸਿਆ
Amritsar News : ਇੱਕ ਪਾਸੇ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਗੈਂਗਸਟਰ ਮੋਬਾਈਲ ਫ਼ੋਨ ਦੀ ਵਰਤੋਂ ਕਰ ਰਹੇ ਹਨ, ਉਥੇ ਹੀ ਹੁਣ ਪੰਜਾਬ ਦੀ ਕਈ ਜੇਲ੍ਹਾਂ 'ਚ ਜੈਮਰ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਵਿੱਚ ਸਭ
Amritsar News : ਇੱਕ ਪਾਸੇ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਗੈਂਗਸਟਰ ਮੋਬਾਈਲ ਫ਼ੋਨ ਦੀ ਵਰਤੋਂ ਕਰ ਰਹੇ ਹਨ, ਉਥੇ ਹੀ ਹੁਣ ਪੰਜਾਬ ਦੀ ਕਈ ਜੇਲ੍ਹਾਂ 'ਚ ਜੈਮਰ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਸ ਵਿੱਚ ਸਭ ਤੋਂ ਪਹਿਲਾਂ ਨਾਮ ਅੰਮ੍ਰਿਤਸਰ ਦੇ ਕੇਂਦਰੀ ਸੁਧਾਰ ਘਰ ਦਾ ਆਇਆ ਹੈ ,ਜਿਸ ਵਿੱਚ ਜੈਮਰ ਲਗਾ ਦਿਤਾ ਗਿਆ ਹੈ। ਜਿਸ ਨਾਲ ਹੁਣ ਉਸ ਇਲਾਕੇ ਦੇ ਨਜ਼ਦੀਕ ਰਹਿਣ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਵੱਲੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਦੇ ਨਾਲ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਜਾ ਰਿਹਾ ਹੈ ਅਤੇ ਲਗਾਤਾਰ ਹੀ 2 ਮਹੀਨੇ ਤੋਂ ਪਿੰਡ ਵਾਸੀਆਂ ਵੱਲੋਂ ਜੇਲ੍ਹ ਦੇ ਬਾਹਰ ਧਰਨੇ ਪ੍ਰਦਰਸ਼ਨ ਕਰਕੇ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ।
ਉਥੇ ਹੀ ਗੱਲਬਾਤ ਕਰਦੇ ਹੋਏ ਫਤਾਹਪੁਰ ਇਲਾਕੇ ਦੇ ਨਿਵਾਸੀ ਨੇ ਦੱਸਿਆ ਕਿ ਜਦੋਂ ਦਾ ਜੇਲ ਦੇ ਨਜ਼ਦੀਕ ਜੈਮਰ ਲਗਾਇਆ ਗਿਆ ਹੈ ,ਉਸ ਨੂੰ ਉਨ੍ਹਾਂ ਨੂੰ ਨੈੱਟਵਰਕ ਸਬੰਧੀ ਬਹੁਤ ਸਾਰੀਆਂ ਮੁਸ਼ਕਲਾਂ ਆ ਰਹੀਆਂ ਹਨ ਅਤੇ ਇਸੇ ਕਰਕੇ ਹੀ ਉਨ੍ਹਾਂ ਵੱਲੋਂ ਅੱਜ ਜੇਲ੍ਹ ਦੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਸੀ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਉਹ ਜੇਲ੍ਹ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਹੀਂ ਵਰਤਣਾ ਚਾਹੁੰਦੇ ਪਰ ਉਨ੍ਹਾਂ ਦੇ ਘਰਾਂ ਵਿੱਚ ਨੈੱਟਵਰਕ ਨਾ ਆਉਣ ਕਰਕੇ ਉਨ੍ਹਾਂ ਦਾ ਵੀ ਕਾਫੀ ਨੁਕਸਾਨ ਹੋ ਰਿਹਾ ਹੈ ਅਤੇ ਅਸੀਂ ਜੇਲ਼ ਪ੍ਰਸ਼ਾਸ਼ਨ ਨੂੰ ਅਪੀਲ ਕਰਦੇ ਹਾਂ ਕਿ ਇਸ ਦੀ ਰੇਂਜ ਥੋੜੀ ਘਟਾਈ ਜਾਵੇ ਤਾਂ ਜੋ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰ ਸਕੀਏ।
ਇਸ ਮੌਕੇ ਕੇਂਦਰੀ ਜੇਲ੍ਹ ਦੇ ਉੱਚ ਅਧਿਕਾਰੀਆਂ ਨੇ ਇਲਾਕਾ ਵਾਸੀਆਂ ਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ਼ ਦੁਆਇਆ ਕਿ ਜੋ ਇਲਾਕਾ ਵਾਸੀਆਂ ਵੱਲੋਂ ਮੰਗ ਪੱਤਰ ਉਹਨਾਂ ਨੂੰ ਦਿੱਤਾ ਗਿਆ ਹੈ। ਉਸ ਨੂੰ ਉਹ ਆਪਣੇ ਉੱਚ ਅਧਿਕਾਰੀਆਂ ਤੇ ਸਰਕਾਰ ਪਾਸ ਭੇਜ ਦਿੱਤਾ ਜਾਵੇਗਾ। ਦੱਸਿਆ ਕਿ ਜੋ ਕੇਂਦਰੀ ਜੇਲ੍ਹ ਦੇ ਵਿਚ ਜੈਮਲ ਲੱਗਿਆ ਇਹ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਏ ਗਏ ਹਨ। ਸਚਿਨ ਇਲਾਕਾ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਰੱਖਦੇ ਹੋਏ ਇਹਨਾਂ ਦੀ ਰੇਂਜ ਘੱਟ ਕੀਤੀ ਜਾਵੇਗੀ।
ਇਥੇ ਜ਼ਿਕਰਯੋਗ ਹੈ ਅਤੇ ਮੋਬਾਇਲ ਦੇ ਨੈਟਵਰਕ ਨਾ ਆਉਣ ਕਰਕੇ ਕਾਫੀ ਮੁਸ਼ਕਿਲਾਂ ਦਾ ਲੋਕਾਂ ਨੂੰ ਸਾਹਮਣਾ ਵੀ ਕਰਨਾ ਪੈਂਦਾ ਹੈ। ਓਥੇ ਹੀ ਫਤਾਹਪੁਰ ਜੇਲ੍ਹ ਵਿਚ ਜਦੋਂ ਦੇ ਜੈਮਰ ਲੱਗੇ ਹਨ, ਉਸ ਤੋਂ ਬਾਅਦ ਲਗਾਤਾਰ ਫਤਾਹਪੁਰ ਤੇ ਇਲਾਕਾ ਵਾਸੀਆਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਲਾਕਾ ਵਾਸੀਆਂ ਵੱਲੋਂ ਹੁਣ ਜੇਮਰ ਦੀ ਰੇਂਜ ਘਟਾਉਣ ਵਾਸਤੇ ਵੀ ਗੁਜ਼ਾਰਿਸ਼ ਕੀਤੀ ਜਾ ਰਹੀ ਸੀ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement