Open Auction: ਮੋਦੀ ਸਰਕਾਰ ਡੇਢ ਲੱਖ 'ਚ ਵੇਚਣ ਜਾ ਰਹੀ ਸਿੱਖਾਂ ਦੀ ਇਹ ਮਹਾਨ ਨਿਸ਼ਾਨੀ, SGPC ਨੇ ਖੜ੍ਹੇ ਕੀਤੇ ਸਵਾਲ
PM Mementos Open Auction - ਪ੍ਰਧਾਨ ਮੰਤਰੀ ਦੇ ਤੋਹਫ਼ਿਆਂ ਦੀ ਈ-ਨਿਲਾਮੀ ਦਾ ਇਹ ਪੰਜਵਾਂ ਐਡੀਸ਼ਨ ਹੈ। ਇਸ ਦੇ ਲਈ pmmementos.gov.in ਨਾਮ ਦੀ ਵੈੱਬਸਾਈਟ ਬਣਾਈ ਗਈ ਹੈ। ਪਰ ਮੋਦੀ ਸਰਕਾਰ ਵੱਲੋਂ ਇਸ ਬੋਲੀ ਵਿੱਚ
ਕੇੇਂਦਰ ਦੀ ਮੋਦੀ ਸਰਕਾਰ ਪੰਜਾਬ ਵਿੱਚ ਇੱਕ ਵਾਰ ਮੁੜ ਤੋਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵਾਰ ਚਰਚਾ ਪਿੱਛੇ ਸਵਾਲ ਹਨ। ਕਿ ਜੋ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਤੋਹਫੇ ਵਜੋਂ ਮਹਾਨ ਨਿਸ਼ਾਨੀ ਦਿੱਤੀ ਗਈ ਹੈ ਉਹ ਸਰਕਾਰ ਵੇਚਣ ਜਾ ਰਹੀ ਹੈ। ਅਤੇ ਇਸ ਦੀ ਕੀਮਤ ਡੇਢ ਲੱਖ ਰੁਪਏ ਦੇ ਕਰੀਬ ਹੈ।
ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼-ਵਿਦੇਸ਼ ਤੋਂ ਮਿਲੇ ਤੋਹਫ਼ਿਆਂ ਦੀ ਨਿਲਾਮੀ ਹੋ ਰਹੀ ਹੈ। ਇਹ 2 ਅਕਤੂਬਰ ਤੋਂ ਸ਼ੁਰੂ ਹੋ ਗਿਆ ਹੈ। ਇਹ 31 ਅਕਤੂਬਰ ਨੂੰ ਖਤਮ ਹੋਵੇਗਾ। ਇਹ ਨਿਲਾਮੀ ਆਨਲਾਈਨ ਹੋ ਰਹੀ ਹੈ। ਪ੍ਰਧਾਨ ਮੰਤਰੀ ਦੇ ਤੋਹਫ਼ਿਆਂ ਦੀ ਈ-ਨਿਲਾਮੀ ਦਾ ਇਹ ਪੰਜਵਾਂ ਐਡੀਸ਼ਨ ਹੈ। ਇਸ ਦੇ ਲਈ pmmementos.gov.in ਨਾਮ ਦੀ ਵੈੱਬਸਾਈਟ ਬਣਾਈ ਗਈ ਹੈ। ਪਰ ਮੋਦੀ ਸਰਕਾਰ ਵੱਲੋਂ ਇਸ ਬੋਲੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਹਿਬ ਦੇ ਮਾਡਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਿਸ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ - ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਮਿਲੇ ਸਨਮਾਨਾਂ ਅਤੇ ਤੋਹਫਿਆਂ ਦੀ ਕੀਤੀ ਜਾ ਰਹੀ ਨਿਲਾਮੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਹਿਬ ਦੇ ਮਾਡਲ ਨੂੰ ਨਿਲਾਮ ਨਹੀਂ ਕੀਤਾ ਜਾਣਾ ਚਾਹੀਦਾ। ਇਹ ਆਮ ਤੋਹਫ਼ਾ ਨਹੀਂ ਸਗੋਂ ਇੱਕ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ। ਮੈਂ ਪ੍ਰਧਾਨ ਮੰਤਰੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਆਪਣੇ ਗ੍ਰਹਿ ਵਿਖੇ ਸਜ਼ਾ ਕੇ ਰੱਖਣ।
ਇਸ ਤੋਂ ਇਲਾਵਾ ਅਕਾਲੀ ਦਲ ਨੇ ਵੀ ਇਸ 'ਤੇ ਇਤਰਾਜ਼ ਜਤਾਇਆ ਹੈ। ਸੁਖਬੀਰ ਸਿੰਘ ਬਾਦਲ ਨੇ ਐਕਸ ਉੱਤੇ ਪੋਸਟ ਕਰਦੇ ਹੋਏ ਲਿਖਿਆ ਹੈ- ਮੈਨੂੰ ਇਹ ਜਾਣ ਕੇ ਗਹਿਰਾ ਦੁੱਖ ਲੱਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਭੇਂਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਬੋਲੀ ਵਿੱਚ ਵੇਚਣ ਜਾ ਰਹੀ ਹੈ।
ਇਹ ਮਾਡਲ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਅਤੇ ਅਸ਼ੀਰਵਾਦ ਦੇ ਪਵਿੱਤਰ ਚਿੰਨ੍ਹ ਵਜੋਂ ਭੇਂਟ ਕੀਤਾ ਗਿਆ ਸੀ ਅਤੇ ਇਸ ਨੂੰ ਨੀਲਾਮ ਕਰਨਾ ਇਸ ਦਾ ਘੋਰ ਨਿਰਾਦਰ ਹੋਏਗਾ ਤੇ ਇਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਮੇਰੀ ਪ੍ਰਧਾਨ ਮੰਤਰੀ ਸਾਹਿਬ ਨੂੰ ਸਨਿਮਰ ਬੇਨਤੀ ਕਿ ਇਸ ਨੀਲਾਮੀ ਨੂੰ ਤੁਰੰਤ ਰੋਕਿਆ ਜਾਵੇ। ਜੇਕਰ ਸਰਕਾਰ ਆਪਣੇ ਆਪ ਨੂੰ ਇਸ ਪਾਵਨ ਅਤੇ ਅਣਮੁੱਲੀ ਬਖ਼ਸ਼ਿਸ਼ ਨੂੰ ਸੰਭਾਲਣ ਤੋਂ ਅਸਮਰੱਥ ਮਹਿਸੂਸ ਕਰਦੀ ਹੈ ਤਾਂ ਮੇਰੀ ਬੇਨਤੀ ਹੈ ਕਿ ਇਸ ਪਵਿੱਤਰ ਚਿੰਨ੍ਹ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਿਸ ਸੌਂਪਣ ਦੀ ਕਿਰਪਾਲਤਾ ਕੀਤੀ ਜਾਵੇ।