Punjab News: ਅੰਮ੍ਰਿਤਸਰ ਵਿੱਚ ਪਰਾਲੀ ਦੇ ਧੂੰਏ ਕਾਰਨ ਇੱਕ ਬਜ਼ੁਰਗ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਧੂੰਏ ਕਾਰਨ ਬਜ਼ੁਰਗ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਦੇ ਖੇਤ ਵਿੱਚ ਜਾ ਡਿੱਗਿਆ। ਜਿਸ ਕਰਕੇ ਬਜ਼ੁਰਗ ਦੀ ਸੜਨ ਨਾਲ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਖੇਤ ਮਾਲਕ ਦੇ ਖ਼ਿਲਾਫ਼ ਗ਼ੈਰ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੰਭਲਣ ਦਾ ਮੌਕਾ ਹੀ ਨਹੀਂ ਮਿਲਿਆ
ਘਟਨਾ ਅੰਮ੍ਰਿਤਸਰ ਦੇ ਲੋਪੋਕੇ ਦੀ ਹੈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਵਾਸੀ ਪਿੰਡ ਕੋਹਾਲਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਬੁੱਧਵਾਰ ਦੁਪਹਿਰ ਨੂੰ ਵਾਪਰੀ। ਮ੍ਰਿਤਕ ਸੁਖਦੇਵ ਸਿੰਘ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ। ਜਦੋਂ ਉਹ ਲੋਪੋਕੇ ਸਥਿਤ ਸੈਕਰਡ ਹਾਰਟ ਕਾਨਵੈਂਟ ਸਕੂਲ ਨੇੜੇ ਪਹੁੰਚਿਆ ਤਾਂ ਪਰਾਲੀ ਦੇ ਧੂੰਏਂ ਕਾਰਨ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਜਾਂਦਾ ਹੈ, ਜਿਸ ਤੋਂ ਬਾਅਦ ਮੋਟਰਸਾਈਕਲ ਪਹਿਲਾਂ ਸੜਕ ਤੋਂ ਫਿਸਲ ਗਿਆ ਅਤੇ ਫਿਰ ਸੜਦੇ ਖੇਤ ਵਿੱਚ ਜਾ ਡਿੱਗਿਆ। ਇਸ ਤੋਂ ਪਹਿਲਾਂ ਕਿ ਉਹ ਆਪਣੇ ਆਪ 'ਤੇ ਕਾਬੂ ਪਾਉਂਦਾ, ਅੱਗ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ।
ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ
ਥਾਣਾ ਲੋਪੋਕੇ ਦੇ ਐਸਐਚਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਖੇਤ ਵਿੱਚੋਂ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਲਾਸ਼ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ। ਪੁਲੀਸ ਟੀਮ ਖੇਤ ਦੇ ਮਾਲਕ ਦੀ ਪਛਾਣ ਕਰ ਰਹੀ ਹੈ। ਖੇਤ ਦੇ ਮਾਲਕ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 304-ਏ, 427, 188 ਦੇ ਤਹਿਤ ਗੈਰ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ