(Source: ECI/ABP News)
Amritsar News: ਕਾਂਗਰਸੀ MP ਗੁਰਜੀਤ ਔਜਲਾ ਨੇ ਅੰਮ੍ਰਿਤਸਰ ਦੇ ਨਗਰ ਨਿਗਮ ਅਫ਼ਸਰਾਂ ਦੀ ਲਾਈ ਕਲਾਸ, ਅਧਿਕਾਰੀਆਂ ਨੂੰ ਦਿੱਤੀ ਆਹ ਸਲਾਹ
MP Gurjeet Singh Aujla: ਔਜਲਾ ਅਨੁਸਾਰ ਮੀਟਿੰਗ ਵਿੱਚ ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰਾਂ ਅਤੇ ਐਮਪੀ ਫੰਡਾਂ ਦੀ ਵਰਤੋਂ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮੁੱਖ ਸਕੱਤਰ ਨਾਲ ਵੀ ਗੱਲ ਕੀਤੀ ਹੈ, ਉਹ ਵੀ ਇਸ ਮੁੱਦੇ ਦੀ
![Amritsar News: ਕਾਂਗਰਸੀ MP ਗੁਰਜੀਤ ਔਜਲਾ ਨੇ ਅੰਮ੍ਰਿਤਸਰ ਦੇ ਨਗਰ ਨਿਗਮ ਅਫ਼ਸਰਾਂ ਦੀ ਲਾਈ ਕਲਾਸ, ਅਧਿਕਾਰੀਆਂ ਨੂੰ ਦਿੱਤੀ ਆਹ ਸਲਾਹ MP Gurjeet Singh Aujla concerned about the filth spread in the city, held a meeting with officials Amritsar News: ਕਾਂਗਰਸੀ MP ਗੁਰਜੀਤ ਔਜਲਾ ਨੇ ਅੰਮ੍ਰਿਤਸਰ ਦੇ ਨਗਰ ਨਿਗਮ ਅਫ਼ਸਰਾਂ ਦੀ ਲਾਈ ਕਲਾਸ, ਅਧਿਕਾਰੀਆਂ ਨੂੰ ਦਿੱਤੀ ਆਹ ਸਲਾਹ](https://feeds.abplive.com/onecms/images/uploaded-images/2024/08/21/ad91661fabaf082efa719b18d016e56d1724203741474785_original.jpeg?impolicy=abp_cdn&imwidth=1200&height=675)
MP Gurjeet Singh Aujla: ਅੰਮ੍ਰਿਤਸਰ ਸ਼ਹਿਰ ਵਿੱਚ ਫੈਲੀ ਗੰਦਗੀ ਨੂੰ ਲੈ ਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਨਿਗਮ ਕਮਿਸ਼ਨਰ ਅਤੇ ਸੀਵਰੇਜ ਵਾਟਰ ਸਪਲਾਈ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਵੀ ਮੌਜੂਦ ਸਨ। ਮੀਟਿੰਗ ਵਿੱਚ ਸ਼ਹਿਰ ਦੇ ਹਰ ਹਿੱਸੇ ਵਿੱਚ ਫੈਲੀ ਗੰਦਗੀ ਅਤੇ ਸੀਵਰੇਜ ਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਰਲਣ ਦੀਆਂ ਸ਼ਿਕਾਇਤਾਂ ’ਤੇ ਚਰਚਾ ਕੀਤੀ ਗਈ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਨਿਗਮ ਅਤੇ ਐਵਰਡਾ ਕੰਪਨੀ ਵਿਚਾਲੇ ਚੱਲ ਰਹੇ ਵਿਵਾਦ ਵਿੱਚ ਦੋਵੇਂ ਧਿਰਾਂ ਇੱਕ ਦੂਜੇ ’ਤੇ ਦੋਸ਼ ਲਗਾ ਰਹੀਆਂ ਹਨ ਪਰ ਲੋਕ ਪ੍ਰੇਸ਼ਾਨ ਹੋ ਰਹੇ ਹਨ। ਸ਼ਹਿਰ ਵਿੱਚ ਗੰਦਗੀ ਦੇ ਢੇਰ ਲੱਗੇ ਹੋਏ ਹਨ। ਜਿਸ 'ਤੇ ਅਧਿਕਾਰੀਆਂ ਨੇ ਐਮ.ਪੀ ਔਜਲਾ ਨੂੰ ਦੱਸਿਆ ਕਿ ਅਵਾਰਦਾ ਕੰਪਨੀ ਵੱਲੋਂ ਟਿਪਿੰਗ ਫੀਸ ਵਧਾਉਣ ਅਤੇ ਕੂੜਾ ਪ੍ਰਬੰਧਨ ਸਮੇਤ ਭਗਤਾਂਵਾਲਾ ਡੰਪ ਨੂੰ ਸਾਫ਼ ਕਰਨ ਸਬੰਧੀ ਸੂਬਾ ਪੱਧਰੀ ਕਮੇਟੀ ਬਣਾਈ ਗਈ ਹੈ, ਜੋ ਸ਼ਹਿਰ ਦੇ ਕੂੜਾ ਪ੍ਰਬੰਧਨ ਸਬੰਧੀ ਆਪਣੀ ਰਿਪੋਰਟ ਦੇਵੇਗੀ।
ਔਜਲਾ ਅਨੁਸਾਰ ਮੀਟਿੰਗ ਵਿੱਚ ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰਾਂ ਅਤੇ ਐਮਪੀ ਫੰਡਾਂ ਦੀ ਵਰਤੋਂ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮੁੱਖ ਸਕੱਤਰ ਨਾਲ ਵੀ ਗੱਲ ਕੀਤੀ ਹੈ, ਉਹ ਵੀ ਇਸ ਮੁੱਦੇ ਦੀ ਸਮੀਖਿਆ ਕਰ ਰਹੇ ਹਨ। ਸੂਬਾ ਪੱਧਰੀ ਕਮੇਟੀ ਤੈਅ ਕਰੇਗੀ ਕਿ ਅਵਾਰਦਾ ਕੰਪਨੀ ਕੂੜੇ ਦੇ ਪ੍ਰਬੰਧਨ ਲਈ ਕਿੰਨਾ ਭੁਗਤਾਨ ਕਰੇਗੀ ਅਤੇ ਭਗਤਾਂਵਾਲਾ ਡੰਪ ਨੂੰ ਕਿਵੇਂ ਖਾਲੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼ਹਿਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਵਿੱਚ ਛੇਹਰਟਾ, ਸੁਲਤਾਨਵਿੰਡ, 88 ਫੀਟ ਰੋਡ, ਗੁਮਟਾਲਾ, ਮਾਹਲ, ਸ਼ਰਮਾ ਕਲੋਨੀ, ਅੰਨਗੜ੍ਹ ਅਤੇ ਹੋਰ ਇਲਾਕੇ ਗੰਦਗੀ ਨਾਲ ਭਰੇ ਪਏ ਹਨ। ਇੰਨਾ ਹੀ ਨਹੀਂ ਪਾਸ਼ ਇਲਾਕੇ ਵਿੱਚ ਵੀ ਥਾਂ-ਥਾਂ ਕੂੜਾ ਫੈਲਿਆ ਹੋਇਆ ਹੈ। ਸ਼ਹਿਰ ਦੇ ਕਈ ਹਿੱਸਿਆਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਰਲ ਰਿਹਾ ਹੈ।
ਐਮ.ਪੀ ਔਜਲਾ ਨੇ ਦੱਸਿਆ ਕਿ ਮੀਟਿੰਗ ਵਿੱਚ ਪੌਦੇ ਲਗਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਜੀ-20 ਸਬੰਧੀ ਇੰਪਰੂਵਮੈਂਟ ਟਰੱਸਟ ਨਾਲ ਬੂਟੇ ਲਗਾਉਣ ਲਈ 3.5 ਕਰੋੜ ਰੁਪਏ ਦਾ ਇਕਰਾਰਨਾਮਾ ਕੀਤਾ ਗਿਆ ਸੀ। ਜਿਸ ਵਿੱਚ ਇਨ੍ਹਾਂ ਪੌਦਿਆਂ ਦੀ ਸੰਭਾਲ ਵੀ ਕੀਤੀ ਜਾਣੀ ਸੀ ਪਰ ਇੱਕ ਵੀ ਬੂਟਾ ਨਜ਼ਰ ਨਹੀਂ ਆ ਰਿਹਾ। ਸ਼ਹਿਰ ਵਿੱਚ ਵੱਖ-ਵੱਖ ਏਜੰਸੀਆਂ ਕੰਮ ਕਰ ਰਹੀਆਂ ਹਨ, ਜਿਵੇਂ ਏਅਰਪੋਰਟ ਰੋਡ ਲੋਕ ਨਿਰਮਾਣ ਵਿਭਾਗ ਕੋਲ ਹੈ। ਅਜਿਹੇ ਵਿੱਚ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਵਿਭਾਗ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਫੁਟਪਾਥਾਂ 'ਤੇ ਸਜਾਵਟੀ ਪੌਦੇ ਲਗਾਉਣ ਲਈ ਕਿਹਾ ਹੈ, ਜਿਸ ਵਿਚ ਸੀਜ਼ਨ ਅਨੁਸਾਰ ਫੁੱਲਾਂ ਦੇ ਬੂਟੇ ਲਗਾਏ ਜਾਣ। ਐਮ.ਪੀ ਔਜਲਾ ਨੇ ਕਿਹਾ ਕਿ ਬਾਬਾ ਕਸ਼ਮੀਰ ਸਿੰਘ ਅਤੇ ਪਾਰਲੀਮੈਂਟਰੀ ਫੰਡ ਦੇ ਸਹਿਯੋਗ ਨਾਲ ਵੱਲਾ ਨਹਿਰ 'ਤੇ ਇਹ ਪ੍ਰੋਜੈਕਟ ਚੱਲ ਰਿਹਾ ਹੈ। ਇਸ ਦੇ ਨਾਲ ਹੀ ਤਰਾਂਵਾਲਾ ਪੁਲ ਤੋਂ ਵੱਲਾ ਤੱਕ ਨਹਿਰ ਦੇ ਦੋਵੇਂ ਪਾਸੇ ਸੜਕ ਨੂੰ ਲੈ ਕੇ ਜਾਣ ਲਈ ਰੇਲਵੇ ਲਾਈਨ 'ਤੇ ਅੰਡਰਪਾਸ ਬਣਾਉਣ ਦਾ ਪ੍ਰਾਜੈਕਟ ਬਣਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਵੱਲਾ ਵਿੱਚ ਉਸਾਰੀ ਅਧੀਨ ਵਾਟਰ ਟਰੀਟਮੈਂਟ ਪਲਾਂਟ ਬਾਰੇ ਵੀ ਗਲਬਾਤ ਕੀਤੀ ਗਈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)