Amritsar News : ਅੰਮ੍ਰਿਤਸਰ ( Amritsar )ਦੇ ਸੈਂਟਰਲ ਹਲਕੇ 'ਚ ਐਮਟੀਪੀ ਵਿਭਾਗ ਨੇ ਕਾਰਵਾਈ ਕਰਦਿਆਂ ਗੈਰ ਕਾਨੂੰਨੀ ਤਰੀਕੇ ਨਾਲ ਬਣੇ ਹੋਟਲਾਂ ਦੀਆਂ ਦੀਵਾਰਾਂ ਨੂੰ ਤੋੜਿਆ ਹੈ। ਹਾਲਾਂਕਿ ਹੋਟਲ ਮਾਲਕਾਂ ਵੱਲੋਂ ਸਿੱਧੇ ਤੌਰ 'ਤੇ ਕਿਹਾ ਗਿਆ ਕਿ ਪਹਿਲਾਂ ਕਾਰਪੋਰੇਸ਼ਨ ਦੇ ਅਧਿਕਾਰੀ ਪੈਸੇ ਲੈ ਕੇ ਵੱਡੀਆਂ -ਵੱਡੀਆਂ ਬਿਲਡਿੰਗਾਂ ਖੜੀਆਂ ਕਰ ਦਿੰਦੇ ਹਨ ਅਤੇ ਬਾਅਦ ਵਿਚ ਉਹਨਾਂ ਨੂੰ ਤੋੜਨ ਲਈ ਵੱਡੀ ਟੀਮ ਲੈ ਕੇ ਪਹੁੰਚ ਜਾਂਦੇ ਹਨ। ਇਸ 'ਤੇ ਹੋਟਲਾਂ ਮਾਲਕਾਂ ਵੱਲੋਂ ਪੁਲਿਸ ਅਤੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਉਂ ਸਾਡਾ ਕੰਮ ਬੰਦ ਕਰਨਾ ਚਾਹੁੰਦੇ ਹਨ।

 
ਇਸ 'ਤੇ ਗੱਲਬਾਤ ਕਰਦੇ ਹੋਏ ਐਮਟੀਪੀ ਮੇਹਰਬਾਨ ਸਿੰਘ ਦਾ ਕਹਿਣਾ ਹੈ ਕਿ ਗੈਰ ਕਾਨੂੰਨੀ ਤਰੀਕੇ ਨਾਲ ਪਹਿਲਾਂ ਹੀ ਬਿਲਡਿੰਗ ਬਣਾਈ ਜਾ ਸੀ। ਪਹਿਲਾਂ ਵੀ ਹਿਦਾਇਤ ਦਿੱਤੀ ਗਈ ਸੀ ਤੇ ਕੰਮਕਾਰ ਬੰਦ ਕਰਨ ਦੇ ਲਈ ਕਿਹਾ ਗਿਆ ਸੀ ਪਰ ਉਸਦੇ ਬਾਅਦ ਫਿਰ ਤੋਂ ਹੁਣ ਕੰਮ ਸ਼ੁਰੂ ਕਰ ਦਿੱਤਾ ਹੈ। ਜਿਸ ਕਾਰਨ ਹੁਣ ਸਾਨੂੰ ਟੀਮ ਦੇ ਨਾਲ ਇਸ ਤਰ੍ਹਾਂ ਦੀ ਕਾਰਵਈ ਕਰਨੀ ਪਈ ਹੈ। 

 

ਦੱਸ ਦੇਈਏ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ , ਇਸ ਤੋਂ ਪਹਿਲਾਂ ਵੀ ਕਈ ਵਾਰ ਅੰਮ੍ਰਿਤਸਰ 'ਚ ਨਜਾਇਜ਼ ਹੋਟਲਾਂ 'ਤੇ ਕਾਰਪਰੇਸ਼ਨ ਦਾ ਪੀਲਾ ਪੰਜਾ ਚੱਲ ਚੁੱਕਿਆ ਹੈ। 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਇਹ ਵੀ ਪੜ੍ਹੋ :  ਨੇਪਾਲ 'ਚ ਲਾਪਤਾ ਹੈਲੀਕਾਪਟਰ ਹੋਇਆ ਭਿਆਨਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ, ਮਾਊਂਟ ਐਵਰੈਸਟ ਦੀਆਂ ਪਹਾੜੀਆਂ 'ਚੋਂ ਮਿਲਿਆ ਮਲਬਾ


ਇਹ ਵੀ ਪੜ੍ਹੋ : ਆਵਾਰਾ ਪਸ਼ੂ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ