ਪੜਚੋਲ ਕਰੋ

Crime News: ਤੇਜ਼ਧਾਰ ਹਥਿਆਰ ਨਾਲ ਮਾਂ, ਭਰਜਾਈ ਤੇ ਭਤੀਜੇ ਦਾ ਕਤਲ, ਥਾਣੇ ਜਾ ਕੇ ਕੀਤਾ ਆਤਮ ਸਮਰਪਣ, ਜਾਣੋ ਵਜ੍ਹਾ

ਮ੍ਰਿਤਕਾਂ ਦੀ ਪਛਾਣ ਮਨਬੀਰ ਕੌਰ (ਮਾਂ), ਅਵਨੀਤ ਕੌਰ (ਭੈਣ) ਅਤੇ ਸਮਰਥ (ਭਤੀਜਾ) ਵਾਸੀ ਕੰਦੋਵਾਲੀਆ ਕਸਬਾ ਅਜਨਾਲਾ ਵਜੋਂ ਹੋਈ ਹੈ। ਮੁਲਜ਼ਮ ਦੀ ਪਛਾਣ 35 ਸਾਲਾ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਉਹ ਏਅਰਪੋਰਟ 'ਤੇ ਕੰਮ ਕਰਦਾ ਸੀ ਤੇ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ।

Crime News: ਅੰਮ੍ਰਿਤਸਰ 'ਚ ਇੱਕ ਨੌਜਵਾਨ ਨੇ ਆਪਣੀ ਮਾਂ, ਭਰਜਾਈ ਅਤੇ ਢਾਈ ਸਾਲ ਦੇ ਭਤੀਜੇ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਖੂਨ ਨਾਲ ਲੱਥਪੱਥ ਲਾਸ਼ਾਂ ਨੂੰ ਘਰ 'ਚ ਛੱਡ ਕੇ ਉਹ ਸਿੱਧਾ ਥਾਣੇ ਗਿਆ ਅਤੇ ਆਤਮ ਸਮਰਪਣ ਕਰ ਦਿੱਤਾ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾਂ ਦੀ ਪਛਾਣ ਮਨਬੀਰ ਕੌਰ (ਮਾਂ), ਅਵਨੀਤ ਕੌਰ (ਭੈਣ) ਅਤੇ ਸਮਰਥ (ਭਤੀਜਾ) ਵਾਸੀ ਕੰਦੋਵਾਲੀਆ ਕਸਬਾ ਅਜਨਾਲਾ ਵਜੋਂ ਹੋਈ ਹੈ। ਮੁਲਜ਼ਮ ਦੀ ਪਛਾਣ 35 ਸਾਲਾ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਉਹ ਏਅਰਪੋਰਟ 'ਤੇ ਕੰਮ ਕਰਦਾ ਸੀ ਤੇ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ।

ਡੀਐਸਪੀ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਤਨੀ ਅਤੇ ਦੋ ਬੱਚੇ ਹਨ, ਜੋ ਘਰੋਂ ਚਲੇ ਗਏ ਸਨ। ਉਹ ਕੁਝ ਸਮੇਂ ਤੋਂ ਡਿਪਰੈਸ਼ਨ ਵਿੱਚ ਸੀ। ਸ਼ੁਰੂਆਤੀ ਜਾਂਚ 'ਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸ ਨੇ ਮਾਨਸਿਕ ਤਣਾਅ ਕਾਰਨ ਆਪਣੀ ਮਾਂ, ਭਰਜਾਈ ਅਤੇ ਬੱਚੇ ਦਾ ਕਤਲ ਕੀਤਾ ਹੈ। ਵਾਰਦਾਤ 'ਚ ਵਰਤਿਆ ਗਿਆ ਤੇਜ਼ਧਾਰ ਹਥਿਆਰ (ਦਾਤਾਰ) ਬਰਾਮਦ ਕੀਤਾ ਗਿਆ ਹੈ।

ਪੁਲਿਸ ਮੁਤਾਬਕ, ਰਾਤ ਸਮੇਂ ਮੁਲਜ਼ਮ ਨੇ ਮਾਂ, ਭਰਜਾਈ ਅਤੇ ਭਤੀਜੇ ਨੂੰ ਦਾਤਰ ਨਾਲ ਵੱਢਿਆ। ਮਾਂ ਬਾਹਰ ਵਰਾਂਡੇ ਵਿੱਚ ਸੁੱਤੀ ਹੋਈ ਸੀ, ਜਦੋਂ ਕਿ ਅਵਨੀਤ ਕੌਰ ਅਤੇ ਸਮਰਥ ਕਮਰੇ ਵਿੱਚ ਸੌਂ ਰਹੇ ਸਨ। ਜਿਸ ਤਰ੍ਹਾਂ ਕਤਲ ਨੂੰ ਅੰਜਾਮ ਦਿੱਤਾ ਗਿਆ, ਉਸ ਤੋਂ ਸਾਫ਼ ਹੈ ਕਿ ਉਸ ਨੇ ਸੌਂ ਰਹੀ ਮਾਂ 'ਤੇ ਹਮਲਾ ਕੀਤਾ ਸੀ। ਆਵਾਜ਼ ਸੁਣ ਕੇ ਭਾਬੀ ਅਵਨੀਤ ਬਾਹਰ ਆਉਣ ਲੱਗੀ ਅਤੇ ਉਸ ਨੇ ਉਸ 'ਤੇ ਵੀ ਹਮਲਾ ਕਰ ਦਿੱਤਾ। ਜਿਸ ਤਰ੍ਹਾਂ ਅਵਨੀਤ ਨੂੰ ਵੱਢਿਆ ਗਿਆ, ਉਸ ਤੋਂ ਸਾਫ਼ ਹੈ ਕਿ ਉਸ ਨੇ ਮੁਲਜ਼ਮ ਦਾ ਵਿਰੋਧ ਕੀਤਾ ਸੀ। ਉਸ ਨੇ ਬੱਚੇ ਦਾ ਕਤਲ ਉਸ ਸਮੇਂ ਕੀਤਾ ਜਦੋਂ ਉਹ ਸੌਂ ਰਿਹਾ ਸੀ।

ਭਰਾ ਦੁਬਈ ਵਿੱਚ ਕਰਦਾ ਹੈ ਕੰਮ

ਮੁਲਜ਼ਮ ਅੰਮ੍ਰਿਤਪਾਲ ਸਿੰਘ ਆਪਣੇ ਭਰਾ ਪ੍ਰਿਤਪਾਲ ਸਿੰਘ ਨਾਲ ਪਹਿਲਾਂ ਏਅਰਪੋਰਟ ’ਤੇ ਕੰਮ ਕਰਦਾ ਸੀ। ਭਰਾ ਪ੍ਰਿਤਪਾਲ ਸਿੰਘ ਵਿਦੇਸ਼ ਚਲਾ ਗਿਆ ਤੇ ਕਿਸੇ ਕਾਰਨ ਅੰਮ੍ਰਿਤਪਾਲ ਸਿੰਘ ਨੂੰ ਵੀ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਘਰ ਵਿੱਚ ਪ੍ਰਿਤਪਾਲ ਦੀ ਪਤਨੀ, ਬੇਟੀ ਅਤੇ ਪੁੱਤਰ ਪਰਿਵਾਰ ਸਮੇਤ ਰਹਿੰਦੇ ਸਨ। ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਵਿਚਕਾਰ ਕੋਈ ਪਰਿਵਾਰਕ ਝਗੜਾ ਨਹੀਂ ਸੀ। ਪਿੰਡ ਦੇ ਲੋਕ ਵੀ ਹੈਰਾਨ ਹਨ ਕਿ ਅੰਮ੍ਰਿਤਪਾਲ ਸਿੰਘ ਨੇ ਇਹ ਕਦਮ ਕਿਉਂ ਚੁੱਕਿਆ ਹੈ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget