ਪੜਚੋਲ ਕਰੋ

ਦਿੱਲੀ ਫਤਹਿ ਦਿਵਸ ਨੂੰ ਸਮਰਪਿਤ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਦਿੱਲੀ ਤੱਕ ਨਗਰ ਕੀਰਤਨ

Amritsar News: ਦਿੱਲੀ ਫਤਹਿ ਦਿਵਸ ਦੇ ਸਬੰਧ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਦਿੱਲੀ ਤੱਕ ਨਗਰ ਕੀਰਤਨ ਸ਼ੁਰੂ ਕੀਤਾ ਗਿਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ

 ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਉਪਰੰਤ ਦਿੱਲੀ ਲਈ ਰਵਾਨਾ ਹੋਇਆ। ਇਸ ਵਾਰ ਦਿੱਲੀ ਫਤਿਹ ਦਿਵਸ ਪ੍ਰੋਗਰਾਮ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਦਿਹਾੜੇ ਅਤੇ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਹੈਡ ਗ੍ਰੰਥੀ ਦਿਲਬਾਗ ਸਿੰਘ ਨੇ ਅਰਦਾਸ ਕੀਤੀ ਤੇ ਫਿਰ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਆਰੰਭ ਹੋਇਆ। ਸੁੰਦਰ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਹਨ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਨਗਰ ਕੀਰਤਨ ਅੱਜ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਵਿਖੇ ਵਿਸ਼ਰਾਮ ਕਰੇਗਾ। ਉਪਰੰਤ ਸਵੇਰੇ ਅੰਬਾਲਾ ਤੋਂ ਸ਼ੁਰੂ ਹੋ ਕੇ ਕਰਨਾਲਾ, ਪਾਣੀਪਤ ਤੇ ਸੋਨੀਪਤ ਦੇ ਰਸਤੇ ਦਿੱਲੀ ਪ੍ਰਵੇਸ਼ ਕਰੇਗਾ ਤੇ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਸਮਾਪਤ ਹੋਵੇਗਾ।

ਇਸ ਨਗਰ ਕੀਰਤਨ ਵਿਚ ਸੰਤਾਂ ਮਹਾਂਪੁਰਖਾਂ, ਨਿਹੰਗ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਸਮੇਤ ਕੌਮ ਦੀਆਂ ਪ੍ਰਮੁੱਖ ਜਥੇਬੰਦੀ ਕਰਨਗੀਆਂ ਸ਼ਮੂਲੀਅਤ ਕਰ ਰਹੀਆਂ ਹਨ। ਨਿਹੰਗ ਸਿੰਘਾਂ ਵੱਲੋਂ ਜਿਥੇ ਗਤਕੇ ਦੇ ਜੌਹਰ ਵਿਖਾਏ ਜਾ ਰਹੇ ਹਨ, ਉਥੇ ਹੀ ਗੁਰੂ ਸਾਹਿਬਾਨ ਅਤੇ ਮਹਾਨ ਸਿੱਖ ਜਰਨੈਲਾਂ ਨਾਲ ਸਬੰਧਤ ਵਸਤਾਂ ਦੇ ਦਰਸ਼ਨ ਵੀ ਸੰਗਤਾਂ ਨੂੰ ਕਰਵਾਏ ਜਾ ਰਹੇ ਹਨ।

ਅੰਮ੍ਰਿਤਸਰ ਤੋਂ ਚਲ ਕੇ ਨਗਰ ਕੀਰਤਨ ਜੰਡਿਆਲਾ ਗੁਰੂ, ਬਿਆਸ, ਕਰਤਾਰਪੁਰ, ਜਲੰਧਰ, ਖੰਨਾ, ਸਰਹਿੰਦ, ਰਾਜਪੁਰਾ ਤੇ ਸ਼ੰਭੂ ਹੁੰਦਾ ਹੋਇਆ ਦੇਰ ਸ਼ਾਮ ਅੰਬਾਲਾ ਪਹੁੰਚਿਆ। ਰਸਤੇ ਵਿਚ ਥਾਂ-ਥਾਂ ’ਤੇ ਸੰਗਤਾਂ ਨੇ ਵਿਸ਼ਾਲ ਇਕੱਠ ਦੇ ਰੂਪ ਵਿਚ ਨਗਰ ਕੀਰਤਨ ਦੇ ਦਰਸ਼ਨ ਕੀਤੇ ਅਤੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਨਾਲ ਚਲ ਰਹੇ ਪ੍ਰਬੰਧਕਾਂ ਨੂੰ ਸਿਰੋਪਾਓ ਬਖਸ਼ਿਸ਼ ਕਰ ਕੇ ਸਨਮਾਨਤ ਕੀਤਾ।

ਇਹ ਵੀ ਪੜ੍ਹੋ : ਹਜ਼ਾਰਾਂ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਟਰੈਕਟਰ-ਟਰਾਲੀਆਂ 'ਤੇ ਮੁਹਾਲੀ 'ਚ ਲੱਗੇ ਕੌਮੀ ਇਨਸਾਫ਼ ਮੋਰਚੇ ਵੱਲ ਕੂਚ

ਇਸ ਮੌਕੇ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪਿਛਲੇ 10 ਸਾਲ ਤੋਂ ਦਿੱਲੀ ਗੁਰਦੁਆਰਾ ਕਮੇਟੀ ਦਿੱਲੀ ਫਤਿਹ ਦਿਵਸ ਮਨਾਉਂਦੀ ਆ ਰਹੀ ਹੈ। ਉਹਨਾਂ ਕਿਹਾ ਕਿ ਕੌਮ ਦੇ ਮਹਾਨ ਜਰਨੈਲ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਉਹਨਾਂ ਦੇ ਸਾਥੀਆਂ ਨੇ ਦਿੱਲੀ ਫਤਿਹ ਕਰ ਕੇ ਸਿੱਖ ਗੁਰਧਾਮਾਂ ਦੀਆਂ ਥਾਵਾਂ ਦੀ ਨਿਸ਼ਾਨਦੇਹੀ ਉਪਰੰਤ ਦਿੱਲੀ ਦਾ ਰਾਜ ਵਾਪਸ ਕਰ ਦਿੱਤਾ ਸੀ ਤੇ ਰਾਜ ਦੀ ਸਿੱਲ ਪੁੱਟ ਕੇ ਗੁਰੂ ਰਾਮਦਾਸ ਜੀ ਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਲਿਆ ਕੇ ਅੰਮ੍ਰਿਤਸਰ ਸੁੱਟੀ ਸੀ ਜੋ ਅੱਜ ਵੀ ਬੁੰਗਾ ਰਾਮਗੜ੍ਹੀਆ ਵਿਚ ਮੌਜੂਦ ਹੈ।

ਉਹਨਾਂ ਦੱਸਿਆ ਕਿ 8 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਕੀਰਤਨ ਦਰਬਾਰ ਹੋਵੇਗਾ। 9 ਅਪ੍ਰੈਲ ਨੂੰ ਜਰਨੈਲੀ ਮਾਰਚ ਕੱਢਿਆ ਜਾਵੇਗਾ ,ਜੋ ਲਾਲ ਕਿਲ੍ਹੇ ’ਤੇ ਸਮਾਪਤ ਹੋਵੇਗਾ ਤੇ ਲਾਲ ਕਿਲ੍ਹੇ ’ਤੇ ਗੱਤਕੇ ਦੇ ਜੌਹਰ ਹੋਣਗੇ ਤੇ ਢਾਡੀ ਵਾਰਾਂ ਹੋਣਗੀਆਂ, ਲਾਈਟ ਐਂਡ ਸ਼ੋਅ ਹੋਣਗੇ। ਉਹਨਾਂ ਇਹ ਪ੍ਰੋਗਰਾਮ ਲਾਲ ਕਿਲ੍ਹੇ ਦੇ ਮੈਦਾਨ ਵਿਚ ਕਰਨ ਦੀ ਆਗਿਆ ਦੇਣ, ਸੁਰੱਖਿਆ ਪ੍ਰਦਾਨ ਕਰਨ ਤੇ ਹੋਰ ਪ੍ਰਵਾਨਗੀਆਂ ਲਈ ਕੇਂਦਰ ਸਰਕਾਰ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਇਹ ਵੀ ਦੱਸਿਆ ਕਿ ਇਸ ਪ੍ਰੋਗਰਾਮ ਲਈ ਸ਼੍ਰੋਮਣੀ ਕਮੇਟੀ ਨੇ ਪੂਰਨ ਸਹਿਯੋਗ ਦਿੱਤਾ ਹੈ ਤੇ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅੱਜ ਅਰਦਾਸ ਵੇਲੇ ਵੀ ਉਚੇਚੇ ਤੌਰ ’ਤੇ ਮੌਜੂਦ ਸਨ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
Advertisement

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਚੰਡੀਗੜ੍ਹ 'ਚ ਵਾਪਰਿਆ ਵੱਡਾ ਹਾਦਸਾ, ਟਰੱਕ ਹੇਠਾਂ ਆਇਆ ਵਿਅਕਤੀ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
HC ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਦੀ ਪੈਰੋਲ ਰੱਦ ਕਰਨ ਵਾਲੇ ਮੰਗੇ ਦਸਤਾਵੇਜ਼, 'ਆਪ' ਸਰਕਾਰ ਨੂੰ ਸੋਮਵਾਰ ਤੱਕ ਦਾ ਦਿੱਤਾ ਸਮਾਂ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ 'ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ ਹੋਏ ਫਰਾਰ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
ਅਸਲਾ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ! ਨਵੇਂ ਫੁਰਮਾਨ ਹੋਏ ਜਾਰੀ
ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਪਰ ਪੰਜਾਬ ਤੋਂ ਪੂਰੀ ਤਰ੍ਹਾਂ ਚੰਡੀਗੜ੍ਹ ਖੋਹਣ ਦੀ ਚੱਲ ਰਹੀ ਕੋਸ਼ਿਸ਼- ਪਰਗਟ ਸਿੰਘ
ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਪਰ ਪੰਜਾਬ ਤੋਂ ਪੂਰੀ ਤਰ੍ਹਾਂ ਚੰਡੀਗੜ੍ਹ ਖੋਹਣ ਦੀ ਚੱਲ ਰਹੀ ਕੋਸ਼ਿਸ਼- ਪਰਗਟ ਸਿੰਘ
'ਵਿਰਾਟ-ਰੋਹਿਤ ਤੋਂ ਬਿਨਾਂ ਭਾਰਤ ਨਹੀਂ ਜਿੱਤ ਸਕਦਾ 2027 ਵਾਲਾ ਵਿਸ਼ਵ ਕੱਪ', ਸਾਬਕਾ ਭਾਰਤੀ ਦਿੱਗਜ ਦਾ ਵੱਡਾ ਦਾਅਵਾ
'ਵਿਰਾਟ-ਰੋਹਿਤ ਤੋਂ ਬਿਨਾਂ ਭਾਰਤ ਨਹੀਂ ਜਿੱਤ ਸਕਦਾ 2027 ਵਾਲਾ ਵਿਸ਼ਵ ਕੱਪ', ਸਾਬਕਾ ਭਾਰਤੀ ਦਿੱਗਜ ਦਾ ਵੱਡਾ ਦਾਅਵਾ
ਟਕੀਲਾ ਸ਼ਾਟਸ ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, 99 ਫੀਸਦੀ ਲੋਕ ਕਰਦੇ ਆਹ ਗਲਤੀ
ਟਕੀਲਾ ਸ਼ਾਟਸ ਲੈਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, 99 ਫੀਸਦੀ ਲੋਕ ਕਰਦੇ ਆਹ ਗਲਤੀ
ਬੰਗਲਾਦੇਸ਼ ਦੀ ਅਦਾਲਤ ਨੇ ਸ਼ੇਖ ਹਸੀਨਾ ਨੂੰ ਸੁਣਾਈ ਪੰਜ ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ
ਬੰਗਲਾਦੇਸ਼ ਦੀ ਅਦਾਲਤ ਨੇ ਸ਼ੇਖ ਹਸੀਨਾ ਨੂੰ ਸੁਣਾਈ ਪੰਜ ਸਾਲ ਦੀ ਸਜ਼ਾ, ਜਾਣੋ ਪੂਰਾ ਮਾਮਲਾ
Embed widget