(Source: ECI/ABP News/ABP Majha)
Amritsar News: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ, ਹੈਲੀਕਾਪਟਰ ਰਾਹੀਂ ਹੋਈ ਫੁੱਲਾਂ ਦੀ ਵਰਖਾ
ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਸ਼ਰਧਾਲੂਆਂ ਨੇ ਜਗ੍ਹਾ-ਜਗ੍ਹਾ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਵੱਲੋਂ ਸੰਗਤ ਨੂੰ ਵਧਾਈ ਦਿੱਤੀ
Amritsar News: ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਇੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ। ਇਹ ਨਗਰ ਕੀਰਤਨ ਗੁਰੂ ਨਗਰੀ ਅੰਮ੍ਰਿਤਸਰ ਦੀ ਚਾਰਦੀਵਾਰੀ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਹਰਿਮੰਦਰ ਸਾਹਿਬ ਵਿੱਚ ਆ ਕੇ ਸੰਪੰਨ ਹੋਵੇਗਾ। ਦੱਸ ਦਈਏ ਕਿ ਰਸਤੇ ਵਿੱਚ ਨਗਰ ਕੀਰਤਨ ਨੂੰ ਸਮੂਹ ਸੰਗਤ ਨੇ ਸਵਾਗਤ ਕੀਤਾ ਤੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਵੀ ਕੀਤੀ ਗਈ
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ pic.twitter.com/CD4lAQl3AO
— Shiromani Gurdwara Parbandhak Committee (@SGPCAmritsar) October 28, 2023
ਜ਼ਿਕਰ ਕਰ ਦਈਏ ਕਿ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਦੇ ਹੇਠ ਇਹ ਨਗਰ ਕੀਰਤਨ ਗੁਰੂ ਨਗਰੀ ਅੰਮ੍ਰਿਤਸਰ ਦੀ ਸ਼ਹਿਰ ਦੀ ਚਾਰਦੀਵਾਰੀ ਵਿੱਚੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਆ ਕੇ ਸੰਪੰਨ ਹੋਇਆ।
ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਸ਼ਰਧਾਲੂਆਂ ਨੇ ਜਗ੍ਹਾ-ਜਗ੍ਹਾ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਵੱਲੋਂ ਸੰਗਤ ਨੂੰ ਵਧਾਈ ਦਿੱਤੀ ਤੇ ਗੁਰੂ ਸਾਹਿਬ ਦੇ ਰਸਤੇ 'ਤੇ ਚੱਲਣ ਦਾ ਆਦੇਸ਼ ਦਿੱਤਾ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਬੜੇ ਭਾਗਾਂ ਵਾਲੇ ਹਾਂ ਕਿ ਜੋ ਉਨ੍ਹਾਂ ਨੂੰ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ ਹੈ।
ਗੁਰਪੁਰਬ ਦੇ ਸਮਾਗਮਾਂ ਸਬੰਧੀ ਜਥੇਦਾਰ ਸਾਹਿਬ ਵੱਲੋਂ ਸੰਗਤ ਨੂੰ ਅਪੀਲ pic.twitter.com/z0HjeMVK51
— Shiromani Gurdwara Parbandhak Committee (@SGPCAmritsar) October 28, 2023
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।